Friday, December 27, 2024
spot_img
spot_img
spot_img

Dr Manmohan Singh ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ: Bhagwant Mann

ਯੈੱਸ ਪੰਜਾਬ
ਚੰਡੀਗੜ੍ਹ, 26 ਦਸੰਬਰ, 2024:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਇਜ਼ਹਾਰ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ।

ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਮੁੱਖ ਮੰਤਰੀ ਨੇ ਹੇਠ ਲਿਖ਼ਿਆ ਸੁਨੇਹਾ ਸਾਂਝਾ ਕੀਤਾ ਹੈ:

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ। ਭਾਰਤ ਦੀ ਵਿਗੜੀ ਅਰਥ ਵਿਵਸਥਾ ਨੂੰ ਮੁੜ ਲੀਹਾਂ ‘ਤੇ ਲਿਆਉਣ ਵਾਲੇ ਇਸ ਮਹਾਨ ਅਰਥਸ਼ਾਸਤਰੀ ਦੀ ਘਾਟ ਦੇਸ਼ ਵਾਸੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ