Saturday, December 9, 2023

ਵਾਹਿਗੁਰੂ

spot_img

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਜੰਡਿਆਲਾ ਗੁਰੂ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

- Advertisement -

ਦੋ ਮਾਸੂਮ ਬੱਚਿਆਂ ਦੇ ਪਿਤਾ ਗੁਰਪ੍ਰੀਤ ਦੀ ਬੀਤੀ 24 ਅਗਸਤ ਨੂੰ ਦੁਬਈ ‘ਚ ਹੋ ਗਈ ਸੀ ਮੌਤ

ਯੈੱਸ ਪੰਜਾਬ
ਅੰਮ੍ਰਿਤਸਰ , 29 ਸਤੰਬਰ, 2023:
ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਨਾਲ ਸਬੰਧਿਤ 32 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਇੱਕ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 24 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ।

ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਭਾਰਤੀ ਦੂਤਾਵਾਸ ਨੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਬਹੁਤ ਦਿਨਾਂ ਤੋਂ ਲਾਵਾਰਿਸ ਪਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਕਸਬਾ ਜੰਡਿਆਲਾ ਗੁਰੂ ਵਿਖੇ ਇਸ ਨੌਜਵਾਨ ਦੇ ਘਰ ਭੇਜ ਕੇ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ।

ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਦੁਬਈ ਅੰਦਰ ਗੁਰਪ੍ਰੀਤ ਦੇ ਰਿਸ਼ਤੇਦਾਰ ਨੂੰ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 351 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਪ੍ਰੀਤ ਸਿੰਘ ਦੇ ਪਿਤਾ ਮਦਨ ਸਿੰਘ, ਚਾਚਾ ਸੁਖਦੇਵ ਸਿੰਘ,ਜੀਜਾ ਬਿਕਰਮਜੀਤ ਸਿੰਘ,ਮਨਪ੍ਰੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰਨਾਂ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਸਦੇ ਛੋਟੇ-ਛੋਟੇ ਬੱਚਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਡੱਟ ਕੇ ਮੇਘਾਲਿਆ ਦੇ 500 ਸਿੱਖ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 8 ਦਸੰਬਰ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਇਕ ਉਚ ਪੱਧਰੀ ਵਫਦ ਵੱਲੋਂ ਮੇਘਾਲਿਆ ਵਿਚ 500...

ਸਿੱਖ ਫੈਡਰੇਸ਼ਨਾਂ ਵੱਲੋਂ ‘ਬੰਦੀ ਸਿੰਘਾਂ’ ਦੀ ਰਿਹਾਈ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ: ਪੀਰ ਮੁਹੰਮਦ

ਯੈੱਸ ਪੰਜਾਬ ਅੰਮ੍ਰਿਤਸਰ, 8 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੀ ਅੰਮ੍ਰਿਤਸਰ ਫ਼ੇਰੀ ਦੌਰਾਨ ‘ਬੰਦੀ ਸਿੰਘਾਂ’ ਦੇ ਕੇਸਾਂ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,717FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...