Thursday, April 18, 2024

ਵਾਹਿਗੁਰੂ

spot_img
spot_img

Drug Smugglers ਨੂੰ ਸ਼ਹਿ ਦੇਣ ਦੇ ਮਾਮਲੇ ਵਿੱਚ ਅਕਾਲੀ-ਕਾਂਗਰਸੀ ਇੱਕੋ ਜਿਹੇ: Meet Hayer

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2020 –
ਸੱਤਾ ਦੇ ਨਸ਼ੇ ਵਿਚ ਸ਼ਾਹੀ ਮਹਿਲਾ ਦਾ ਅਨੰਦ ਲੈ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਚ ਹੋ ਰਹੀ ਨਕਲੀ ਸ਼ਰਾਬ ਦੀ ਸਪਲਾਈ ਦਿਖਾਈ ਨਹੀਂ ਦੇ ਰਹੀ।

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਤੋਂ ਬਾਅਦ ਹੁਣ ਕੈਪਟਨ ਸਾਹਿਬ ਨੂੰ ਸ਼ਾਹੀ ਮਹਿਫਲਾ, ਦੋਸਤਾਂ-ਮਿੱਤਰਾਂ ਅਤੇ ਵਾਦੀਆਂ ਦਾ ਆਨੰਦ ਛੱਡ ਜਾਗਣਾ ਚਾਹੀਦਾ ਹੈ, ਤਾਂ ਜੋ ਬਤੌਰ ਮੁੱਖ ਮੰਤਰੀ ਕੰਮ ਕਰ ਸਕਣ। ਇਹਨਾ ਗੱਲਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹੈਡਕੁਆਟਰ ਤੋਂ ਜਾਰੀ ਬਿਆਨ ਵਿਚ ਨੌਜਵਾਨ ਵਿੰਗ ਦੇ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਲਈ ਮਾਣਯੋਗ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪਾਈ ਫਟਕਾਰ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਗੂੜ੍ਹੀ ਨੀਂਦ ਵਿੱਚੋਂ ਜਾਗ ਕੇ ਕੰਮ ਕਰਨ।

ਮੀਤ ਹੇਅਰ ਨੇ ਕਿਹਾ ਕਿ ਮਾਝੇ ਵਿਚ ਨਕਲੀ ਸ਼ਰਾਬ ਨਾਲ ਸੈਂਕੜੇ ਗਈਆਂ ਕੀਮਤਾਂ ਜਾਨਾਂ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਅਜੇ ਤੱਕ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਬੀਤੇ ਦਿਨੀਂ ਨਸ਼ਾ ਤਸਕਰਾਂ ਦੇ ਫੜ੍ਹੇ ਜਾਣ ਤੋਂ ਬਾਅਦ ਸਾਹਮਣੇ ਆ ਰਿਹਾ ਹੈ ਕਿ ਹੇਠਲੇ ਕਾਂਗਰਸੀ ਆਗੂਆਂ ਤੋਂ ਲੈ ਕੇ ਮੁੱਖ ਮੰਤਰੀ ਦੇ ਓਐਸਡੀ ਤੱਕ ਕਿਵੇਂ ਇਸ ਧੰਦੇ ਵਿਚ ਸ਼ਾਮਲ ਹਨ ਅਤੇ ਕੈਪਟਨ ਸਾਹਿਬ ਉਨ੍ਹਾਂ ਦੇ ਬਚਾਅ ਲਈ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਦਾ ਕੰਮ ਸਿਰਫ ਨਸ਼ਾ ਦੇ ਤਸਕਰਾਂ ਦੀ ਰਖਵਾਲੀ ਕਰਨਾ ਹੈ। ਦੋਵੇਂ ਧਿਰਾਂ ਇਕ ਦੂਜੇ ਨੂੰ ਨਿੰਦ ਕੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰਦੀਆਂ ਹਨ, ਪ੍ਰੰਤੂ ਦੋਵਾਂ ਦਾ ਕੰਮ ਨਸ਼ਾ ਤਸਕਰਾਂ ਨੂੰ ਪਨਾਹ ਦੇਣਾ ਹੈ। ਨੌਜਵਾਨਾਂ ਦੇ ਆਗੂ ਨੇ ਕਿਹਾ ਕਿ ਜੇਕਰ ਕੈਪਟਨ ਸੁਹਿਰਦ ਹੁੰਦੇ ਤਾਂ ਮਾਝੇ ਵਿਚ ਨਕਲੀ ਸ਼ਰਾਬ ਨਾਲ 150 ਲੋਕਾਂ ਦੇ ਕਰੀਬ ਗਈਆਂ ਜਾਨਾਂ ਬਚ ਸਕਦੀਆਂ ਸਨ।

ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਪੰਜਾਬ ਵਿਚ ਅਕਾਲੀਆਂ ਅਤੇ ਕਾਂਗਰਸੀਆਂ ਦੀ ਗੰਦੀ ਰਾਜਨੀਤੀ ਦੀ ਬੁੱਕਲ ਵਿਚ ਪਲ ਰਹੇ ਨਸ਼ਾ ਤਸਕਰਾਂ ਖਿਲਾਫ ਲੜਾਈ ਲੜਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਦੇ ਸੌਦਾਗਰਾਂ ਨੂੰ ਖਤਮ ਕਰਨ ਲਈ ਹਰ ਪੱਧਰੀ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਵਿਚ ਵੱਧ ਚੜ੍ਹਕੇ ਆਮ ਆਦਮੀ ਪਾਰਟੀ ਦਾ ਸਾਥ ਦੇਣ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...