Sunday, May 5, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਸਿਬਿਨ ਸੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਅਪ੍ਰੈਲ, 2024

ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭਾਗ ਵੱਲੋਂ 7.21 ਕਰੋੜ ਰੁਪਏ, ਵਸਤਾਂ ਅਤੇ ਸੇਵਾਵਾਂ ਕਰ ਵਿਭਾਗ ਵੱਲੋਂ 5 ਕਰੋੜ ਰੁਪਏ, ਕਸਟਮ ਵਿਭਾਗ ਵੱਲੋਂ 4.37 ਕਰੋੜ ਰੁਪਏ, ਆਮਦਨ ਕਰ ਵਿਭਾਗ ਵੱਲੋਂ 4.08 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ 1.76 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।

ਜ਼ਿਲ੍ਹਿਆਂ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ‘ਚ ਸਭ ਤੋਂ ਵੱਧ 60.3 ਕਰੋੜ ਰੁਪਏ, ਤਰਨਤਾਰਨ ਜ਼ਿਲ੍ਹੇ ‘ਚ 53.74 ਕਰੋੜ ਰੁਪਏ, ਫ਼ਿਰੋਜ਼ਪੁਰ ਜ਼ਿਲ੍ਹੇ ‘ਚ 49.34 ਕਰੋੜ ਰੁਪਏ ਅਤੇ ਫ਼ਾਜ਼ਿਲਕਾ ਜ਼ਿਲ੍ਹੇ ‘ਚ 41.71 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਗਈਆਂ ਹਨ।

ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ‘ਚ 25.42 ਕਰੋੜ ਰੁਪਏ, ਪਠਾਨਕੋਟ ‘ਚ 21.4 ਕਰੋੜ ਰੁਪਏ, ਜਲੰਧਰ ‘ਚ 17.34 ਕਰੋੜ ਰੁਪਏ, ਸੰਗਰੂਰ ‘ਚ 11 ਕਰੋੜ ਰੁਪਏ, ਗੁਰਦਾਸਪੁਰ ‘ਚ 10.38 ਕਰੋੜ ਰੁਪਏ, ਕਪੂਰਥਲਾ ‘ਚ 6.02 ਕਰੋੜ ਰੁਪਏ, ਹੁਸ਼ਿਆਰਪੁਰ ‘ਚ 4.89 ਕਰੋੜ ਰੁਪਏ, ਬਠਿੰਡਾ ‘ਚ 3.94 ਕਰੋੜ ਰੁਪਏ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 3.90 ਕਰੋੜ ਰੁਪਏ ਦੀਆਂ ਬਰਾਮਦਗੀਆਂ ਕੀਤੀਆਂ ਹਨ।

ਓਧਰ ਬਰਨਾਲਾ ਜ਼ਿਲ੍ਹੇ ਵਿੱਚ 2.2 ਕਰੋੜ ਰੁਪਏ, ਮੋਗਾ ‘ਚ 2.05 ਕਰੋੜ ਰੁਪਏ, ਪਟਿਆਲਾ ‘ਚ 1.47 ਕਰੋੜ ਰੁਪਏ, ਰੂਪਨਗਰ ‘ਚ 1.33 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ‘ਚ 1.26 ਕਰੋੜ ਰੁਪਏ, ਮਾਨਸਾ ‘ਚ 1 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ‘ਚ 81.8 ਲੱਖ ਰੁਪਏ, ਮਾਲੇਰਕੋਟਲਾ ‘ਚ 70 ਲੱਖ ਰੁਪਏ, ਫਰੀਦਕੋਟ ‘ਚ 67 ਲੱਖ ਰੁਪਏ ਅਤੇ ਫਤਿਹਗੜ੍ਹ ਸਾਹਿਬ ‘ਚ 59 ਲੱਖ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।

ਮੁੱਖ ਚੋਣ ਅਧਿਕਾਰੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਸਟਾਫ਼ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ।

ਸਿਬਿਨ ਸੀ ਨੇ ਚੋਣ ਪ੍ਰਕਿਰਿਆ ਵਿੱਚ ਇਮਾਨਦਾਰੀ ਅਤੇ ਪਾਰਦਰਸ਼ਤਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਸਮੁੱਚੇ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਨੂੰ ਇਸੇ ਤਰ੍ਹਾਂ ਬਣਾਈ ਰੱਖਣ ਦੀ ਦ੍ਰਿੜਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਸਿਧਾਤਾਂ ਦੀ ਰਾਖੀ ਅਤੇ ਵੋਟਰਾਂ ਦੇ ਭਰੋਸੇ ਨੂੰ ਕਾਇਮ ਰੱਖਣ ਲਈ ਸਮੁੱਚਾ ਚੋਣ ਅਮਲਾ ਪੂਰੀ ਵਚਬੱਧਤਾ ਨਾਲ ਕੰਮ ਕਰ ਰਿਹਾ ਹੈ ।

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...