ਯੈੱਸ ਪੰਜਾਬ
ਨਵੀਂ ਦਿੱਲੀ, 17 ਮਈ, 2025
Delhi Sikh Gurdwara Management Committee ਦੇ ਮੀਡੀਆ ਸੈਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਫੈਸਲਾ ਕੀਤਾ ਹੈ ਕਿ ਪਾਕਿਸਤਾਨ ਦੇ ਹਮਲੇ ਵਿਚ ਜੰਮੂ ਦੇ ਪੁਣਛ ਵਿਚ ਸ਼ਹੀਦ ਹੋਏ 4 ਸਿੱਖਾਂ ਦੇ ਪਰਿਵਾਰਾਂ ਅਤੇ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਵਾਸਤੇ 10 ਲੱਖ ਰੁਪਏ ਜਾਰੀ ਕੀਤੇ ਜਾਣਗੇ ਜਿਸ ਵਿਚ ਹਰ ਪਰਿਵਾਰ ਨੂੰ ਦੋ ਦੋ ਲੱਖ ਅਤੇ ਦੋ ਲੱਖ ਹੀ ਗੁਰਦੁਆਰਾ ਸਾਹਿਬ ਦੀ ਮੁਰੰਮਤ ਵਾਸਤੇ ਦਿੱਤੇ ਜਾਣਗੇ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬੱਬਰ ਨੇ ਦੱਸਿਆ ਕਿ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਫੈਸਲਾ ਕੀਤਾ ਹੈ ਕਿ ਇਹ ਰਾਹਤ ਤੁਰੰਤ ਜਾਰੀ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਕਮੇਟੀ ਵੱਲੋਂ ਮੌਕੇ ’ਤੇ ਜਾ ਕੇ ਜਾਇਜ਼ਾ ਲੈਣ ਵਾਸਤੇ ਕਮੇਟੀ ਮੈਂਬਰ ਸਰਦਾਰ ਭੁਪਿੰਦਰ ਸਿੰਘ ਗਿੰਨੀ ਦੀ ਡਿਊਟੀ ਲਗਾਈ ਗਈ ਸੀ ਜਿਹਨਾਂ ਨੇ ਇਲਾਕੇ ਵਿਚ ਕ੍ਰਿਸ਼ਨਾ ਘਾਟੀ, ਮਨਕੋਟ ਤੇ ਪੁਣਛ ਸ਼ਹਿਰ ਵਿਚ ਜਾ ਕੇ ਪੀੜਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਸ਼ੈਲਿੰਗ ਵਿਚ ਜਿਹੜੇ ਗੁਰੂ ਘਰਾਂ ਨੂੰ ਨੁਕਸਾਨ ਪਹੁੰਚਿਾ ਹੈ, ਉਹਨਾਂ ਦਾ ਵੀ ਜਾਇਜ਼ਾ ਲਿਆ।
ਸਰਦਾਰ ਬੱਬਰ ਨੇ ਦੱਸਿਆ ਕਿ ਜਲਦੀ ਹੀ ਕਮੇਟੀ ਦੀ ਮੌਕੇ ਪੁਣਛ ਪਹੁੰਚ ਕੇ ਮੁਆਵਜ਼ਾ ਦੇ ਚੈਕ ਪ੍ਰਭਾਵਤ ਪਰਿਵਾਰਾਂ ਨੂੰ ਸੌਂਪੇਗੀ।