Saturday, April 20, 2024

ਵਾਹਿਗੁਰੂ

spot_img
spot_img

DSGMC ਕਿਸਾਨਾਂ ਵਾਸਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ, ਜਦ ਤਕ ਧਰਨਾ ਚੱਲੇਗਾ ਲੰਗਰ ਛਕਾਵਾਂਗੇ: Sirsa

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਨਵੰਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਉਹ ਕਿਸਾਨਾਂ ਦੀ ਸਹੂਲਤ ਲਈ ਧਰਨਿਆਂ ਵਾਲੀਆਂ ਥਾਵਾਂ ’ਤੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਤਾਇਨਾਤ ਕਰੇਗੀ ਅਤੇ ਜਦੋਂ ਤੱਕ ਧਰਨਾ ਖਤਮ ਨਹੀਂ ਹੋ ਜਾਂਦਾ, ਉਦੋਂ ਤੱਕ ਉਹਨਾਂ ਨੂੰ ਲੰਗਰ ਛਕਾਏਗੀ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਧਰਨੇ ਦਾ ਤੀਜਾ ਦਿਨ ਹੈ ਤੇ ਉਹਨਾਂ ਨੇ ਲੰਘੇ ਕੱਲ ਤੋਂ ਕਿਸਾਨਾਂ ਨੂੰ ਕੁੰਡਲੀ ਤੇ ਟਿਕਰੀ ਬਾਰਡਰ, ਨਿਰੰਕਾਰੀ ਗਰਾਉਂਡ ਬੁਰਾਰੀ ਵਿਖੇ ਲੰਗਰ ਛਕਾਉਣ ਦਾ ਪ੍ਰਬੰਧ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਦਵਾਈਆਂ ਤੇ ਮੈਡੀਕਲ ਟੀਮਾਂ ਲਈ ਬੇਨਤੀ ਪ੍ਰਾਪਤ ਹੋਈ ਹੈ ਤੇ ਇਸੇ ਵਾਸਤੇ ਉਹਨਾਂ ਨੇ ਐਂਬੂਲੈਂਸਾਂ ਤੇ ਮੈਡੀਕਲ ਟੀਮਾਂ ਲਾਉਣ ਦਾ ਫੈਸਲਾ ਕੀਤਾ ਹੈ।

ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚਲਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸ਼ੁਰੂ ਕੀਤੀ ਲੰਗਰ ਪ੍ਰਥਾ ਨੂੰ ਜਾਰੀ ਰੱਖ ਕੇ ਕਿਸਾਨਾਂ ਨੂੰ ਲੰਗਰ ਛਕਾ ਕੇ ਮਨੁੱਖਤਾ ਦੀ ਸੇਵਾ ਕਰ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਹਮਾਇਤ ਦੇ ਰੂਪ ਵਿਚ ਸੰਗਤ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅਕਾਲ ਪੁਰਖ ਦੀ ਰਹਿਮਤ ਨਾਲ ਉਹ ਸੰਗਤ ਦੀ ਸੇਵਾ ਕਰਦੇ ਰਹਿਣਗੇ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰ ਸਰਕਾਰ ਖਿਲਾਫ ਰੋਸ ਧਰਨਾ ਦੇ ਰਹੇ ਹਜ਼ਾਰਾਂ ਕਿਸਾਨਾਂ ਨੂੰ ਲੰਗਰ ਛਕਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਕਿਸਾਨ ਅੰਨਦਾਤਾ ਹੈ ਜੋ ਸਾਰੇ ਭਾਰਤੀਆਂ ਲਈ ਅਨਾਜ ਪੈਦਾ ਕਰ ਰਿਹਾ ਹੈ ਤੇ ਸਾਡਾ ਫਰਜ਼ ਬਣਦਾ ਹੈ ਕਿ ਨਿਆਂ ਲਈ ਲੜਾਈ ਵਿਚ ਅਸੀਂ ਉਹਨਾਂ ਦੀ ਹਰ ਪੱਖੋਂ ਮਦਦ ਕਰ ਕੇ ਉਹਨਾਂ ਦਾ ਸਾਥ ਦੇਈਏ।

ਸ੍ਰ ਸਿਰਸਾ ਤੇ ਸ੍ਰ ਕਾਲਕਾ ਦੇ ਨਾਲ ਦਿੱਲੀ ਕਮੇਟੀ ਮੇਮਬਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਰਕਰਜ਼ ਦੀਆਂ ਟੀਮਾਂ ਵੀ ਕਿਸਾਨਾਂ ਦੀ ਸੇਵਾ ਵਿਚ ਲੱਗੀਆਂ ਹੋਈਆਂ ਹਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...