Friday, March 29, 2024

ਵਾਹਿਗੁਰੂ

spot_img
spot_img

DSGMC ਦੇ ਯਤਨਾਂ ਸਦਕਾ 9 ਹੋਰ ਕਿਸਾਨਾਂ ਨੂੰ ਜ਼ਮਾਨਤਾਂ ਮਿਲੀਆਂ : Manjinder Singh Sirsa

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਫਰਵਰੀ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਮੇਟੀ ਦੀ ਲੀਗਲ ਟੀਮ ਦੀ ਮਿਹਨਤ ਸਦਕਾ ਅੱਜ 9 ਹੋਰ ਕਿਸਾਨਾਂ ਨੂੰ ਜ਼ਮਾਨਤਾਂ ਮਿਲ ਗਈਆਂ ਹਨ ਜਿਹਨਾਂ ਵਿਚੋਂ 5 ਵਿਅਕਤੀਆਂ ਨੂੰ ਅਗਾਉਂ ਜ਼ਮਾਨਤਾਂ ਮਿਲੀਆਂ ਹਨ ਜਦਕਿ 4 ਹੋਰਨਾਂ ਨੂੰ ਗ੍ਰਿਫਤਾਰ ਹੋਣ ਮਗਰੋਂ ਜ਼ਮਾਨਤਾਂ ਮਿਲੀਆਂ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਦੱਸਿਆ ਕਿ ਅੱਜ ਜਿਹਨਾਂ ਨੂੰ ਅਗਾਉਂ ਜ਼ਮਾਨਤਾਂ ਮਿਲੀਆਂ ਹਨ, ਉਹਨਾਂ ਵਿਚ ਪ੍ਰਿਤਪਾਲ ਸਿੰਘ, ਮੇਜਰ ਸਿੰਘ, ਮੋਂਟੀ ਸਿੰਘ, ਜਤਿੰਦਰ ਸਿੰਘ ਤੇ ਗੁਰਨਾਮ ਸਿੰਘ ਸ਼ਾਮਲ ਹਨ। ਉਹਨਾਂ ਦੱਸਿਆ ਕਿ ਪੰਜ ਹੋਰ ਵਿਅਕਤੀ ਜਿਹੜੇ ਜੇਲਾਂ ਵਿਚ ਬੰਦ ਸਨ, ਉਹਨਾਂ ਦੀ ਵੀ ਜ਼ਮਾਨਤ ਮਨਜ਼ੂਰ ਹੋਈ ਹੈ ਜਿਹਨਾਂ ਵਿਚ ਗੁਰਜੀਤ ਸਿੰਘ ਦਿੱਲੀ, ਗੁਰਦੀਪ ਸਿੰਘ ਲੁਧਿਆਣਾ, ਮਨਪ੍ਰੀਤ ਸਿੰਘ ਫਤਿਹਗੜ ਸਾਹਿਬ, ਜਸਕਰਨ ਸਿੰਘ ਬਠਿੰਡਾ ਤੋਂ ਰੈਗੂਲਰ ਜ਼ਮਾਨਤਾਂ ਮਨਜ਼ੂਰ ਹੋਈਆਂ ਹਨ। ਇਹ ਲੋਕ ਤਿਹਾੜ ਜੇਲ ਵਿਚ ਸਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਅੱਜ ਦੇਰ ਸ਼ਾਮ 9 ਹੋਰ ਵਿਅਕਤੀ ਤਿਹਾੜ ਜੇਲ ਵਿਚੋਂ ਰਿਹਾਅ ਹੋ ਰਹੇ ਹਨ ਜਿਹਨਾਂ ਵਿਚ ਸਤਨਾਮ ਸਿੰਘ ਸੰਗਰੂਰ, ਗੁਰਮੇਜ ਸਿੰਘ ਸੰਗਰੂਰ, ਗੁਰਜੰਟ ਸਿੰਘ ਗੁਰਦਾਸਪੁਰ, ਇਕਬਾਲ ਸਿੰਘ ਲੁਧਿਆਣਾ, ਗੁਰਪ੍ਰੀਤ ਸਿੰਘ ਗੁਰਦਾਸਪੁਰ, ਉਪਿੰਦਰ ਸਿੰਘ ਮਾਨਸਾ, ਜਗਪਾਲ ਸਿੰਘ ਪੋਹਾ, ਕੁਲਵਿੰਦਰ ਸਿੰਘ ਸੰਗਰੂਰ ਤੇ ਹਰਵਿੰਦਰ ਸਿੰਘ ਪਟਿਆਲਾ ਤੋਂ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਕੁਝ ਵਿਅਕਤੀਆਂ ਦੀਆਂ ਜ਼ਮਾਨਤਾਂ ਸੋਮਵਾਰ ਤੇ ਮੰਗਲਵਾਰ ਨੁੰ ਅਦਾਲਤਾਂ ਵਿਚ ਸੁਣਵਾਈ ਵਾਸਤੇ ਲੱਗੀਆਂ ਹਨ।

ਉਹਨਾਂ ਕਿਹਾ ਕਿ ਪਰਮਾਤਮਾ ਦੀ ਰਹਿਮਤ ਨਾਲ ਅਸੀਂ ਮੰਗਲਵਾਰ ਤੱਕ ਸਾਰੇ ਗ੍ਰਿਫਤਾਰ ਲੋਕਾਂ ਦੀ ਜ਼ਮਾਨਤ ਕਰਵਾਉਣ ਵਿਚ ਸਫਲ ਹੋਵਾਂਗੇ। ਉਹਨਾਂ ਕਿਹਾ ਕਿ ਇਹ ਜ਼ਮਾਨਤਾਂ ਕਰਵਾਉਣ ਵਾਸਤੇ ਕਮੇਟੀ ਦੀ ਲੀਗਲ ਟੀਮ ਨੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਾਫੀ ਮਿਹਨਤ ਨਾਲ ਕੰਮ ਕੀਤਾ ਹੈ ਤੇ ਸਾਰੇ ਹੀ ਟੀਮ ਮੈਂਬਰਾਂ ਨੇ ਆਪੋ ਆਪਣੇ ਪੱਧਰ ‘ਤੇ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਥੋੜੇ ਜਿਹੇ ਅਰਸੇ ਵਿਚ ਹੀ 26 ਜਨਵਰੀ ਨੁੰ ਕਿਸਾਨ ਅੰਦੋਲਨ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਸਾਰੇ ਹੀ ਕਿਸਾਨਾਂ ਦੀਆਂ ਜ਼ਮਾਨਤਾਂ ਮਨਜ਼ੂਰ ਕਰਵਾ ਲਈਆਂ ਹਨ।

ਉਹਨਾਂ ਦੱਸਿਆ ਕਿ ਹੁਣ ਇਸ ਤੋਂ ਅਗਲੇ ਪੜਾਅ ਵਿਚ ਅਸੀਂ ਜਿਹੜੇ ਵੀ ਕਿਸਾਨ ਜ਼ਮਾਨਤ ‘ਤੇ ਆਏ ਹਨ, ਉਹਨਾਂ ਦੇ ਕੇਸ ਲੜ ਕੇ ਉਹਨਾਂ ਨੁੰ ਬਰੀ ਕਰਵਾਉਣ ਵਾਸਤੇ ਕੰਮ ਕਰਾਂਗੇ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...