Saturday, May 18, 2024

ਵਾਹਿਗੁਰੂ

spot_img
spot_img

DSGMC ਨੇ ਭਾਰਤ ਵੱਲੋਂ Gatka Olympic ਖ਼ੇਡਣ ਜਾ ਰਹੀ ਤੇ ਕੌਮੀ ਖ਼ੇਡਾਂ ਵਿੱਚ ਮੱਲਾਂ ਮਾਰਨ ਵਾਲੀ ਗੱਤਕਾ ਟੀਮ ਦਾ ਸਨਮਾਨ ਕੀਤਾ

- Advertisement -

ਗੱਤਕਾ ਦੀ ਮਾਰਸ਼ਲ ਖੇਡ ਨੂੰ ਓਲੰਪਿਕ ਪੱਧਰ ’ਤੇ ਮਾਨਤਾ ਮਿਲਣਾ ਬੇਹੱਦ ਸ਼ਲਾਘਾਯੋਗ: ਕਾਲਕਾ, ਕਾਹਲੋਂ

ਯੈੱਸ ਪੰਜਾਬ
ਨਵੀਂ ਦਿੱਲੀ, 14 ਸਤੰਬਰ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਗੋਆ ਵਿਚ ਹੋ ਰਹੀਆਂ ਗੱਤਕਾ ਓਲੰਪਿਕ ਖੇਡਾਂ ਵਿਚ ਜਾਣ ਵਾਲੀ ਭਾਰਤੀ ਟੀਮ ਤੇ ਕੌਮੀ ਗੱਤਕਾ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੀ ਦਿੱਲੀ ਦੀ ਟੀਮ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਜ਼ੋਰਾਵਰ ਸਿੰਘ ਤੇ ਉਹਨਾਂ ਦੇ ਸਾਥੀ ਹੰਸਪਾਲ ਸਿੰਘ ਦੇ ਯਤਨ ਸ਼ਲਾਘਾਯੋਗ ਹਨ ਜਿਹਨਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਬਖਸ਼ਿਸ਼ ਕੀਤੀ ਮਾਰਸ਼ਲ ਖੇਡ ਗੱਤਕਾ ਦੀ ਪ੍ਰਫੁੱਲਤਾ ਵਾਸਤੇ ਸਿਰਤੋੜ ਯਤਨ ਕੀਤੇ

ਉਹਨਾਂ ਕਿਹਾ ਕਿ ਉਹ ਬਹੁਤ ਫਖ਼ਰ ਮਹਿਸੂਸ ਕਰ ਰਹੇ ਹਨ ਕਿ ਦਿੱਲੀ ਦੀ ਟੀਮ ਨੇ ਜਿਥੇ ਕੌਮੀ ਖੇਡਾਂ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ, ਉਥੇ ਹੀ ਹੁਣ ਗੋਆ ਵਿਚ ਹੋ ਰਹੇ ਗੱਤਕੇ ਦੇ ਓਲੰਪਿਕ ਮੁਕਾਬਲਿਆਂ ਵਿਚ ਭਾਰਤੀ ਟੀਮ ਸ਼ਮੂਲੀਅਤ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਜਿਥੇ ਕੌਮੀ ਖੇਡਾਂ ਵਿਚ ਜਿੱਤਾਂ ਦਰਜ ਹੋਈਆਂ ਹਨ, ਉਥੇ ਹੀ ਓਲੰਪਿਕ ਖੇਡਾਂ ਵਿਚ ਵੀ ਭਾਰਤੀ ਟੀਮ ਜਿੱਤ ਦੇ ਕਦਮ ਚੁੰਮੇਗੀ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੀ ਇਸ ਮਾਰਸ਼ਲ ਖੇਡ ਗੱਤਕਾ ਖੇਡਣ ਵਾਲੇ ਖਿਡਾਰੀਆਂ ਨੂੰ ਓਲੰਪਿਕ ਪੱਧਰ ’ਤੇ ਮਾਨਤਾ ਮਿਲਣ ਨਾਲ ਜਿਥੇ ਇਸ ਖੇਡ ਵਿਚ ਸ਼ਾਮਲ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਸਮੇਤ ਹੋਰ ਸਹੂਲਤਾਂ ਮਿਲ ਸਕਣਗੀਆਂ, ਉਥੇ ਹੀ ਲੜਕੀਆਂ ਵੱਲੋਂ ਇਸ ਮਾਰਸ਼ਲ ਖੇਡ ਦੀ ਸਿੱਖਲਾਈ ਲੈਣ ਨਾਲ ਉਹ ਸੈਫਲ ਡਿਫੈਂਸ ਵਿਚ ਵੀ ਚੰਗਾ ਕੰਮ ਕਰ ਸਕਣਗੀਆਂ।

ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਹਨਾਂ ਗੱਤਕਾ ਖਿਡਾਰੀਆਂ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਕਰ ਰਹੀ ਹੈ ਤੇ ਇਹਨਾਂ ਖਿਡਾਰੀਆਂ ਵਾਸਤੇ ਜੋ ਵੀ ਸੰਭਵ ਹੋਇਆ, ਉਹ ਜ਼ਰੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਉਹ ਕਦੇ ਵੀ ਆਪਣੇ ਫਰਜ਼ਾਂ ਤੋਂ ਪਿੱਛੇ ਨਹੀਂ ਹਟੀ ਤੇ ਹੁਣ ਵੀ ਗੱਤਕਾ ਖਿਡਾਰੀਆਂ ਵਾਸਤੇ ਲੋੜੀਂਦਾ ਹਰ ਕਦਮ ਚੁੱਕਿਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...