Thursday, March 28, 2024

ਵਾਹਿਗੁਰੂ

spot_img
spot_img

DSGMC ਨੇ ਸਾਬਕਾ ਸਿੱਖ ਫ਼ੌਜੀ ਅਫ਼ਸਰ ਦੀ ਹਿਰਾਸਤੀ ਕੁੱਟਮਾਰ ਤੇ ਧਰਮ ਦੇ ਅਪਮਾਨ ਲਈ UP Police ਖਿਲਾਫ਼ ਦਰਜ ਕਰਵਾਈ ਫ਼ੌਜਦਾਰੀ ਸ਼ਿਕਾਇਤ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 7 ਮਈ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਾਬਕਾ ਸਿੱਖ ਫੌਜੀ ਅਫਸਰ ਦੀ ਹਿਰਾਸਤ ਵਿਚ ਕੁੱਟਮਾਰ, ਗੈਰ ਕੁਦਰਤੀ ਅਪਰਾਧਾਂ ਤੇ ਧਰਮ ਦੇ ਅਪਮਾਨ ਲਈ ਯੂ ਪੀ ਪੁਲਿਸ ਅਤੇ ਪੀਲੀਭੀਤ ਪ੍ਰਸ਼ਾਸਨ ਦੇ ਖਿਲਾਫ ਫੌਜਦਾਰੀ ਸ਼ਿਕਾਇਤ ਦਰਜ ਕਰਵਾਈ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸਾਬਕਾ ਫੌਜੀ ਅਫਸਰ ਰੇਸ਼ਮ ਸਿੰਘ ਆਪਣੀ ਮਾਤਾ ਤੇ ਦੋ ਭੈਣਾਂ ਨਾਲ 3 ਮਈ ਨੂੰ ਆਪਣੇ ਰਿਸ਼ਤੇਦਾਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਪੀਲੀਭੀਤ ਤੋਂ ਲਖੀਮਪੁਰ ਖੇੜੀ ਜਾ ਰਿਹਾ ਸੀ।

ਰਸਤੇ ਵਿਚ ਪੀਲੀਭੀਤ ਪੁਲਿਸ ਨੇ ਉਸਨੁੰ ਨਾਕੇ ‘ਤੇ ਰੋਕਿਆ ਤੇ ਜਦੋਂ ਉਹ ਆਪਣੀ ਅਲਟੋ ਕਾਰ ਦੇ ਪੇਪਰ ਡੈਸ਼ਬੋਰਡ ਵਿਚੋਂ ਕੱਢ ਰਿਹਾ ਸੀ ਤੇ ਪੁਲਿਸ ਅਧਿਕਾਰੀ ਨੇ ਉਸਨੂੰ ਗਾਲਾਂ ਕੱਢੀਆਂ ਸ਼ੁਰੂ ਕਰ ਦਿੱਤੀਆਂ।

ਇਸ ਉਥੇ ਕੋਤਵਾਲੀ ਦਾ ਥਾਣੇਦਾਰ ਰਾਮ ਨਰੇਸ਼ ਸਿੰਘ ਤੇ ਹੋਰ ਪੁਲਿਸ ਵਾਲਿਆਂ ਨਾਲ ਆ ਗਿਆ ਤੇ ਉਸਨੇ ਰੇਸ਼ਮ ਸਿੰਘ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ। ਉਸਨੂੰ ਪੁਲਿਸ ਥਾਣੇ ਲਿਜਾਇਆ ਿਗਆ ਤੇ ਮਾਸੂਮ ਸਿੱਖ ‘ਤੇ ਅੰਨਾ ਤਸ਼ੱਦਦ ਢਾਹਿਆ ਗਿਆ। ਉਹਨਾਂ ਨੇ ਸਿੱਖ ਕੌਮ ਦੀ ਧਾਰਮਿਕ ਭਾਵਨਾ ਦਾ ਅਪਮਾਨ ਕੀਤਾ ਤੇ ਉਸਦਾ ਤੇ ਉਸਦੇ ਧਰਮ ਦਾ ਵੀ ਨਿਰਾਦਰ ਕੀਤਾ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿ ਅਸੀਂ ਯੂ ਪੀ ਦੇ ਮੁੱਖ ਮੰਤਰੀ, ਕੇਂਦਰੀ ਗ੍ਰਹਿ ਸਕੱਤਰ ਤੇ ਡੀ ਜੀ ਪੀ ਯੂ ਪੀ ਨੂੰ ਫੌਜਦਾਰੀ ਸ਼ਕਾਇਤ ਭੇਜੀ ਹੈ ਜਿਸ ਵਿਚ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ ਕਿ ਸੇਵਾ ਮੁਕਤ ਅਫਸਰ ਸਰਦਾਰ ਰੇਸ਼ਮ ਸਿੰਘ ਦਾ ਉਹਨਾਂ ਦੀ ਮਾਤਾ ਤੇ ਦੋ ਭੈਣਾਂ ਦੇ ਨਾਲ ਕੀਤਾ ਗਿਆ ਤਸ਼ੱਦਦ, ਨਿਰਾਦਰ ਤੇ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਦੱਸਿਅ ਕਿ ਸ਼ਿਕਾਇਤ ਦੇ ਨਾਲ ਤਸ਼ੱਦਦ ਢਾਹੁਣ ਤੇ ਜ਼ਖ਼ਮੀ ਹੋਣ ਦੀਆਂ ਵੀਡੀਓਜ਼ ਵੀ ਨਾਲ ਭੇਜੀਆਂ ਗਈਆਂ ਹਨ।

ਸ੍ਰੀ ਸਿਰਸਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਯੂ ਪੀ ਦੇ ਪੀਲੀਭੀਤ ਵਿਚ ਪੁਰਾਨਪੁਰ ਕੋਤਵਾਲੀ ਅਧੀਨ ਵਾਪਰੀ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਵਾਲਿਆਂ ਨੂੰ ਨਾ ਸਿਰਫ ਨੌਕਰੀ ਤੋਂ ਬਰਖ਼ਾਸਤ ਕਰਵਾਏਗੀ ਬਲਕਿ ਉਹਨਾਂ ਦੇ ਗੁਨਾਹਾਂ ਲਈ ਉਹਨਾਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਜੇਲ ਭੇਜਿਆ ਜਾਣਾ ਯਕੀਨੀ ਬਣਾਇਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...