Saturday, April 27, 2024

ਵਾਹਿਗੁਰੂ

spot_img
spot_img

DSGMC ਵੱਲੋਂ ਰਕਾਬਗੰਜ ਸਾਹਿਬ ਵਿਖ਼ੇ Corona Care Centre ਬਨਾਉਣ ਦੀ Satyendra Jain ਵੱਲੋਂ ਸ਼ਲਾਘਾ, ਕਿਹਾ ਡਾਕਟਰ ਤੇ ਹੋਰ ਸਟਾਫ਼ ਦਿੱਲੀ ਸਰਕਾਰ ਭੇਜੇਗੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 5 ਮਈ, 2021 –
ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ਕੀਤਾ ਤੇ ਇਥੇ ਸਹੂਲਤਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਕਮੇਟੀ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਵੀ ਮੌਜੂਦ ਸਨ।

ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਜੈਨ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ 250 ਬੈਡਾਂ ਵਾਲੀ ਸਹੂਲਤ ਨੁੰ ਵਧਾ ਕੇ 500 ਬੈਡਾਂ ਦਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਥੇ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਦਿੱਲੀ ਸਰਕਾਰ ਤਾਇਨਾਤ ਕਰੇਗੀ।

ਉਹਨਾਂ ਦੱਸਿਆ ਕਿ ਇਥੇ ਲੋੜੀਂਦੀਆਂ ਮੈਡੀਕਲ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ ਤੇ ਇਸਨੂੰ 500 ਬੈਡਾਂ ਵਾਲੇ ਆਈ ਸੀ ਯੂ ਹਸਪਤਾਲ ਨਾਲ ਜੋੜਿਆ ਜਾਵੇਗਾ ਤਾਂ ਜੋ ਐਮਰਜੰਸੀ ਹਾਲਾਤ ਵਿਚ ਮਰੀਜ਼ ਨੁੰ ਇਥੋਂ ਉਥੇ ਆਈ ਸੀ ਯੂ ਸਹੂਲਤ ਵਿਚ ਟਰਾਂਸਫਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸਰਕਾਰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣੀ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਵੇਗੀ।

ਸ੍ਰੀ ਸਿਰਸਾ ਨੇ ਦਿੱਲੀ ਸਰਕਾਰ ਦੇ ਇਸ ਫੈਸਲੇ ਲਈ ਸ੍ਰੀ ਜੈਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਉਹਨਾਂ ਦੱਸਿਆ ਕਿ ਸਰਕਾਰ ਦੇ ਫੈਸਲੇ ਸਦਕਾ ਤੇ ਹੁਣ ਮੈਡੀਕਲ ਸਟਾਫ ਤਾਇਨਾਤ ਹੋਣ ਵਿਚ ਤਿੰਨ ਚਾਰ ਦਿਨ ਦਾ ਸਮਾਂ ਹੋਰ ਲੱਗੇਗਾ ਤੇ ਇਸ ਲਈ ਇਸ ਸੈਂਟਰ ਨੂੰ ਸ਼ੁਰੂ ਕਰਨ ਵਿਚ ਕੁਝ ਸਮਾਂ ਹੋਰ ਲੱਗ ਸਕਦਾ ਹੈ। ਉਹਨਾਂ ਦੱਸਿਆ ਕਿ ਇਸ ਵੇਲੇ ਇਥੇ 250 ਬੈਡ ਲਗਾਏ ਗਏ ਹਨ ਜਿਹਨਾਂ ਦੇ ਨਾਲ ਆਕਸੀਜ਼ਨ ਦੋ-ਦੋ ਆਕਸੀਜ਼ਨ ਕੰਸੈਂਟ੍ਰੇਟਰ ਲਗਾਏ ਗਏ ਹਨ ਤੇ ਸਾਰਾ ਬੁਨਿਆਦੀ ਢਾਂਚਾ ਮੁਕੰਮਲ ਕੀਤਾ ਜਾ ਚੁੱਕਾ ਹੈ।

ਉਹਨਾਂ ਕਿਹਾ ਕਿ ਸੰਗਤ ਨੂੰ ਇਸ ਤਰੀਕੇ ਦੀ ਸਹੂਲਤ ਦੀ ਬਹੁਤ ਜ਼ਰੂਰਤ ਹੈ ਤੇ ਦਿੱਲੀ ਕਮੇਟੀ ਇਸ ਗੱਲੋਂ ਚੌਕਸ ਹੈ ਕਿ ਇਹ ਮੈਡੀਕਲ ਸਹੂਲਤ ਹੈ, ਇਸਨੂੰ ਕਾਹਲੀ ਵਿਚ ਸ਼ੁਰੂ ਕਰਨਾ ਠੀਕ ਨਹੀਂ ਹੈ। ਇਸ ਲਈ ਸਰਕਾਰ ਵੱਲੋਂ ਇਥੇ ਮੈਡੀਕਲ ਟੀਮ ਤਾਇਨਾਤ ਕਰਨ ਮਗਰੋਂ ਹੀ ਇਸਨੁੰ ਤਕਰੀਬਨ 10 ਮਈ ਤੱਕ ਸ਼ੁਰੂ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...