Thursday, May 2, 2024

ਵਾਹਿਗੁਰੂ

spot_img
spot_img

DSGMC ਵੱਲੋਂ Lakha Sidhana ਦੇ ਭਰਾ ’ਤੇ ਦਿੱਲੀ ਪੁਲਿਸ ਵੱਲੋਂ ਤਸ਼ੱਦਦ ਕਰਨ ਦੇ ਮਾਮਲੇ ਵਿਚ ਹਾਈ ਕੋਰਟ ਵਿਚ ਕੇਸ ਦਾਇਰ: Sirsa

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 19 ਅਪ੍ਰੈਲ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਲੱਖਾ ਸਿਧਾਣਾ ਦੇ ਭਰਾ ਗੁਰਦੀਪ ਸਿੰਘ ਮੁੰਡੀ ਨਾਲ ਦਿੱਲੀ ਪੁਲਿਸ ਵੱਲੋਂ ਕੁੱਟਮਾਰ ਕਰਨ ਤੇ ਉਸ ’ਤੇ ਅੰਨਾ ਤਸ਼ੱਦਦ ਕਰਨ ਦੇ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।

ਸ੍ਰੀ ਸਿਰਸਾ ਨੇ ਦੱਸਿਆ ਕਿ ਅਸੀਂ ਇਸ ਪਟੀਸ਼ਨ ਵਿਚ ਦੱਸਿਆ ਹੈ ਕਿ ਮੁੰਡੀ ਵੱਲੋਂ ਦਿੱਲੀ ਪੁਲਿਸ ਦੀ ਵਧੀਕੀ ਖਿਲਾਫ ਬਠਿੰਡਾ ਪੁਲਿਸ ਕੋਲ ਅਰਜ਼ੀਦਿੱਤੀ ਗਈ ਸੀ ਪਰ ਉਸ ’ਤੇ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਅਸੀਂ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਦੀ ਜਿਸ ਟੀਮ ਨੇ ਗੁਰਦੀਪ ਸਿੰਘ ਮੁੰਡੀ ’ਤੇ ਤਸ਼ੱਦਦ ਢਾਹਿਆ, ਉਹਨਾਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਹਿਰਾਸਤ ਵਿਚ ਲੈਣ ਦੇ ਹੁਕਮ ਦਿੱਤੇ ਜਾਣ।

ਉਹਨਾਂ ਕਿਹਾ ਕਿ ਅਸੀਂ ਜਲਦੀ ਹੀ ਵੇਖਾਂਗੇ ਕਿ ਅਦਾਲਤ ਇਸ ਮਾਮਲੇ ਦੀ ਜਲਦੀ ਹੀ ਸੁਣਵਾਈ ਕਰੇਗੀ ਤੇ ਉਹ ਦਿਨ ਦੂਰ ਨਹੀਂ ਜਦੋਂ ਦਿੱਲੀ ਪੁਲਿਸ ਦੀ ਉਸ ਟੀਮ ’ਤੇ ਕੇਸ ਦਰਜ ਕੀਤਾ ਜਾਵੇਗਾ ਤੇ ਟੀਮ ਦੇ ਮੈਬਰਾਂ ਨੂੰ ਗਿ੍ਰਫਤਾਰ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਦਿੱਲੀ ਪੁਲਿਸ 1990 ਦਾ ਇਤਿਹਾਸ ਦੁਹਰਾਉਣਾ ਚਾਹੁੰਦੀ ਹੈ ਜਦੋਂ ਕਿਸੇ ਵੀ ਸਿੱਖ ਨੌਜਵਾਨ ਨੂੰ ਚੁੱਕ ਕੇ ਉਸ ’ਤੇ ਤਸ਼ੱਦਦ ਕੀਤਾ ਜਾਂਦਾ ਸੀ ਪਰ ਦਿੱਲੀ ਗੁਰਦੁਆਰਾ ਕਮੇਟੀ ਦੀਮੌਜੂਦਾ ਟੀਮ ਦਿੱਲੀ ਪੁਲਿਸ ਦੀ ਇਹ ਯੋਜਨਾ ਕਦੇ ਸਫਲ ਨਹੀਂ ਹੋਣ ਦੇਵੇਗੀ।

ਉਹਨਾਂ ਕਿਹਾ ਕਿ ਅਸੀਂ ਹਰ ਉਸ ਸਿੱਖ ਨੌਜਵਾਨ ਦਾ ਕੇਸ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਲੜਾਂਗੇ ਜਿਸ ਨਾਲ ਕੋਈ ਵੀ ਵਧੀਕੀ ਹੋਈ ਹੋਵੇ। ਉਹਨਾਂ ਕਿਹਾ ਕਿ ਅਸੀਂ ਦਸਤਾਰ ਪਿੱਛੇ ਲੜਦੇ ਹਾਂ ਤੇ ਲੜਦੇ ਰਹਾਂਗੇ।

ਉਹਨਾਂ ਦੱਸਿਆ ਕਿ ਅੱਜ ਜੋ ਪਟੀਸ਼ਨ ਦਾਇਰ ਕੀਤੀਗਈ ਹੈ ਉਸਨੁੰ ਦਾਇਰ ਕਰਨ ਵਿਚ ਅਜੀਤਪਾਲ ਸਿੰਘ , ਮੁੰਡੇਰ ਸਾਹਿਬ, ਹਰਵਿੰਦਰਸਿੰਘ ਬੈਂਸ ਸੀਨੀਅਰ ਵਕੀਲ ਆਰ ਐਸ ਚੀਮਾ ਦੀ ਟੀਮ, ਦਿੱਲੀ ਕਮੇਟੀ ਦੀ ਲੀਗਲ ਟੀਮ ਦੇ ਜਸਪ੍ਰੀਤ ਸਿੰਘ ਰਾਏ, ਜਸਦੀਪ ਸਿੰਘ ਢਿੱਲੋਂ ਤੇ ਸਾਰਿਆਂ ਵੱਲੋਂ ਮਜ਼ਬੂਤ ਅਰਜ਼ੀ ਦਾਇਰ ਕੀਤੀ ਗਈ ਹੈ। ਜਿਸ ’ਤੇ ਜਲਦੀ ਹੀ ਸੁਣਵਾਈ ਹੋਣ ਦੇ ਆਸਾਰ ਹਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,160FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...