Friday, March 29, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, ਅਗਸਤ 12, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ ਵਿਵਾਦ ਪੈਦਾ ਹੋ ਗਿਆ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ਨੂੰ ਲੈਕੇ ਦਿੱਲੀ ਕਮੇਟੀ ਨੂੰ ਸਵਾਲ ਪੁੱਛੇ ਹਨ।

ਜੀਕੇ ਨੇ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੇ ਖਿਲਾਫ ਦਿੱਲੀ ਕਮੇਟੀ ਵੱਲੋਂ ‘ਰਾਮਲੀਲਾ’ ਦੀ ਤਰਜ਼ ਉਤੇ ਕਰਵਾਏ ਗਏ ਨਾਟਕ ‘ਚ ਭਾਈ ਲੱਖੀ ਸ਼ਾਹ ਵਣਜਾਰਾ ਤੇ ਉਨ੍ਹਾਂ ਦੇ ਪੁੱਤਰ ਸ਼ਹੀਦ ਭਾਈ ਨਿਗਾਹਿਆ ਸਿੰਘ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਪੁੱਤਰ ਸ਼ਹੀਦ ਭਾਈ ਉਦੈ ਸਿੰਘ ਜੀ ਦੇ ਕਿਰਦਾਰ ਦਾ ਮਨੁੱਖੀ ਚਿਤਰਨ ਹੋਇਆ ਹੈ।

ਜਦੋਂ ਕਿ ਗੁਰੂ ਸਾਹਿਬਾਨਾਂ, ਗੁਰੂ ਪਰਿਵਾਰ, ਗੁਰੂ ਸਿੱਖਾਂ ਅਤੇ ਸ਼ਹੀਦ ਸਿੰਘਾਂ ਬਾਰੇ ਕਿਸੇ ਵੀ ਮਨੁੱਖ ਨੂੰ ਕਿਰਦਾਰ ਨਿਭਾਉਣ ਦੀ ਸਾਫ਼ ਮਨਾਹੀ ਹੈ। ਹਾਲਾਂਕਿ ਗੁਰੂ ਸਾਹਿਬਾਨਾਂ ਨੂੰ ਛੱਡ ਕੇ ਬਾਕੀ ਸਭ ਸਿੱਖ ਕਿਰਦਾਰਾਂ ਦੇ ਐਨੀਮੇਸ਼ਨ ਰਾਹੀਂ ਚਿਤਰ ਘੜਨ ਅਤੇ ਸੰਵਾਦ ਅਦਾਇਗੀ ਕਰਨ ਦੀ ਛੋਟ ਹੈ, ਪਰ ਗੁਰੂ ਸਾਹਿਬਾਨ ਦੀ ਸੰਵਾਦ ਅਦਾਇਗੀ ਵੀ ਨਹੀਂ ਹੋ ਸਕਦੀ ਹੈ।

ਜੀਕੇ ਨੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਭਾਈ ਲੱਖੀ ਸ਼ਾਹ ਵਣਜਾਰਾ ਦੇ ਪੁੱਤਰ ਭਾਈ ਨਿਗਾਹੀਆ ਸਿੰਘ 6 ਅਪ੍ਰੈਲ 1709 ਨੂੰ ਅੰਮ੍ਰਿਤਸਰ ਸਾਹਿਬ ਵਿਖੇ ਜੰਗ ਵਿੱਚ ਸ਼ਹੀਦ ਹੋਏ ਸਨ। ਜਦਕਿ ਗੁਰੂ ਗੋਬਿੰਦ ਸਿੰਘ ਜੀ ਦੇ ਸੁਰੱਖਿਆ ਦਸਤੇ ਵਿੱਚ ਸ਼ਾਮਲ ਰਹੇ ਭਾਈ ਮਨੀ ਸਿੰਘ ਜੀ ਦੇ ਪੁੱਤਰ ਭਾਈ ਉਦੈ ਸਿੰਘ ਨੇ 6 ਦਸੰਬਰ 1705 ਨੂੰ ਸ਼ਹਾਦਤ ਪ੍ਰਾਪਤ ਕੀਤੀ ਸੀ।

ਇਸ ਵੇਲੇ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਬਾਅਦ ਸਿੱਖਾਂ ਦੇ ਪਿਛਲੇ ਦਸਤੇ ਦੀ ਭਾਈ ਉਦੈ ਸਿੰਘ ਜੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਨਾਲ ਮਿਲ ਕੇ ਸੁਰੱਖਿਆ ਕਰ ਰਹੇ ਸਨ। ਜੀਕੇ ਨੇ ਅਫਸੋਸ ਜਤਾਇਆ ਕਿ ਸਿੱਖ ਇਤਿਹਾਸ ਦੇ ਬਹਾਦਰ ਸੁਰਮਿਆਂ ਦੇ ਮਨੁੱਖੀ ਕਿਰਦਾਰ ਦਾ ਚਿਤਰਨ ਕਰਨਾ ਬਹੁਤ ਵੱਡੀ ਬੇਵਕੂਫ਼ੀ ਹੈਂ। ਇਹ ਉਹ ਮਹਾਨ ਯੋਧੇ ਸਨ, ਜਿਨ੍ਹਾਂ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਹੁੰਦਿਆਂ ਹੋਇਆਂ ਦੇਖਣ ਤੋਂ ਬਾਅਦ ਗੁਰੂ ਸਾਹਿਬ ਜੀ ਦੇ ਸ਼ਰੀਰ ਨੂੰ ਖ਼ੁਆਰ ਨਹੀਂ ਹੋਣ ਦਿੱਤਾ ਸੀ।

ਉਸ ਤੋਂ ਬਾਅਦ ਭਾਈ ਨਿਗਾਹੀਆ ਸਿੰਘ ਅਤੇ ਭਾਈ ਉਦੈ ਸਿੰਘ ਨੇ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦਿੱਤਾ ਅਤੇ ਕੌਮ ਲਈ ਆਪਣੀਆਂ ਅਤੇ ਆਪਣਿਆਂ ਪੁੱਤਰਾਂ ਦੀਆਂ ਸ਼ਹਾਦਤਾਂ ਵੀ ਦਿੱਤੀਆਂ। ਪਰ ਦਿੱਲੀ ਕਮੇਟੀ ਨੇ ਇਨ੍ਹਾਂ ਮਹਾਨ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...