Thursday, April 25, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 12 ਫ਼ੀਸਦੀ ਵਧਿਆ, ਰੈਗੂਲਰ ਹੋਣ ਤੋਂ ਬਾਅਦ ਕਨਫਰਮ ਹੋਣ ਦੀ ਮਿਆਦ ਹੋਵੇਗੀ 2 ਸਾਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਸਤੰਬਰ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਡੀਐਸਜੀਐਮਸੀ ਸਟਾਫ਼ ਦੇ ਮਹਿੰਗਾਈ ਭੱਤੇ (ਡੀਏ) ’ਚ 12 ਫ਼ੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ ।

ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ’ਚ ਅੱਜ ਦਿੱਲੀ ਕਮੇਟੀ ਦੇ ਸਮੁੱਚੇ ਸਟਾਫ਼ ਵੱਲੋਂ ਕਮੇਟੀ ਪ੍ਰਬੰਧਕਾਂ ਦੇ ਸਨਮਾਨ ’ਚ ‘ਧੰਨਵਾਦ ਸਮਾਹੋਰ’ ਕਰਵਾਇਆ ਗਿਆ ਸੀ ਜਿੱਥੇ ਪ੍ਰਧਾਨ ਕਾਲਕਾ ਅਤੇ ਜਨਰਲ ਸਕੱਤਰ ਕਾਹਲੋਂ ਨੇ ਦਿੱਲੀ ਕਮੇਟੀ ਦੇ ਕਰਮਚਾਰੀਆਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ ’ਚ 12 ਫ਼ੀਸਦੀ ਦਾ ਅਤਿਰਿਕਤ ਵਾਧਾ ਕਰਨ, ਸਟਾਫ਼ ਮੈਂਬਰ ਦੀ ਮੌਤ ਹੋਣ ’ਤੇ ਜੇਕਰ ਨੌਕਰੀ ਕਮੇਟੀ ਵੱਲੋਂ ਹੈ ਤਾਂ ਇੱਕ ਦਿਨ ਦੀ ਤਨਖ਼ਾਹ ਸਟਾਫ਼ ਵੱਲੋਂ ਦੇਣ ਬਾਰੇ, ਸਮੂੰਹ ਸਟਾਫ਼ ਲਈ ਮੈਡੀਕਲੇਮ ਪਾਲਿਸੀ ਬਣਾਉਣ, ਸਟਾਫ਼ ਮੈਂਬਰਾਂ ਨੂੰ ਵਰਦੀ ਦੇਣ ਅਤੇ ਰੈਗੂਲਰ ਹੋਣ ਤੋਂ ਬਾਅਦ ਕਨਫਰਮ ਕੀਤੇ ਜਾਣ ਦੀ ਮਿਆਦ ਨੂੰ 2 ਸਾਲ ਕੀਤੇ ਜਾਣ ਵਰਗੇ ਅਹਿਮ ਐਲਾਨ ਕੀਤੇ ।

ਇਸ ਮੌਕੇ ਡੀਐਸਜੀਐਮਸੀ ਦੇ ਜਨਰਲ ਸਕੱਤਰ ਸ. ਧਰਮਿੰਦਰ ਸਿੰਘ/ਸ. ਬਲਬੀਰ ਸਿੰਘ, ਸ. ਸੁਖਵਿੰਦਰ ਸਿੰਘ (ਡੀਜੀਐਮ ਅਕਾਊਂਟਸ ਵਿਭਾਗ), ਸ. ਇਕਬਾਲ ਸਿੰਘ (ਡੀਜੀਐਮ), ਸ. ਹਰਜਿੰਦਰ ਸਿੰਘ ਅਤੇ ਦਿੱਲੀ ਕਮੇਟੀ ਦਾ ਸਮੁੱਚਾ ਸਟਾਫ਼ ਮੌਜ਼ੂਦ ਸੀ । ਸਟਾਫ਼ ਮੈਂਬਰਾਂ ਵੱਲੋਂ ਪ੍ਰਧਾਨ ਕਾਲਕਾ ਅਤੇ ਜਨਰਲ ਸਕੱਤਰ ਕਾਹਲੋਂ ਨੂੰ ਸਿਰੋਪਾ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।

‘ਧੰਨਵਾਦ ਸਮਾਹੋਰ’ ’ਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ, ਦਿੱਲੀ ਕਮੇਟੀ ਮੈਂਬਰ ਸ. ਵਿਕਰਮ ਸਿੰਘ ਰੋਹਿਣੀ, ਸ. ਹਰਜੀਤ ਸਿੰਘ ਪੱਪਾ, ਸ. ਸੁਖਬੀਰ ਸਿੰਘ ਕਾਲੜਾ, ਸ. ਸਰਵਜੀਤ ਸਿੰਘ ਵਿਰਕ, ਸ. ਗੁਰਮੀਤ ਸਿੰਘ ਭਾਟੀਆ, ਸ. ਭੁਪਿੰਦਰ ਸਿੰਘ ਗਿੰਨੀ, ਸ. ਅਮਰਜੀਤ ਸਿੰਘ ਪਿੰਕੀ, ਸ. ਜਸਪ੍ਰੀਤ ਸਿੰਘ ਜੱਸਾ ਆਦਿ ਵੀ ਮੌਜ਼ੂਦ ਸਨ ।

ਇਸ ਮੌਕੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖੀ ਅਤੇ ਗੁਰੂ ਘਰਾਂ ਦੀ ਸੇਵਾ-ਸੰਭਾਲ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਵੱਡੀ ਜ਼ੁੰਮੇਵਾਰੀ ਕਮੇਟੀ ਦੇ ਸਟਾਫ਼ ਮੈਂਬਰਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਵੀ ਬਣਦੀ ਹੈ, ਜਿਸ ਨੂੰ ਉਹ ਆਪਣਾ ਫ਼ਰਜ਼ ਵੀ ਮੰਨਦੇ ਹਨ ।

ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਦਿੱਲੀ ਕਮੇਟੀ ਵੱਲੋਂ ਗੁਰੂ ਘਰਾਂ ਦੀ ਸੇਵਾ ਸੰਭਾਲ ਦੇ ਨਾਲ ਮਨੁੱਖਤਾ ਦੀ ਭਲਾਈ ਲਈ ਬੀਤੇ 2 ਸਾਲਾਂ ਦੌਰਾਨ ਆਪਣਾ ਦਾਇਰਾ ਵਧਾਉਂਦੇ ਹੋਏ ਕਈ ਤਰ੍ਹਾਂ ਦੀਆਂ ਮੈਡੀਕਲ ਸਹੂਲਤਾਂ ਦਾ ਵਾਧਾ ਕੀਤਾ ਗਿਆ ਹੈ ਜਿਸ ਦੇ ਨਾਲ ਸੰਸਾਰ ਭਰ ’ਚ ਦਿੱਲੀ ਕਮੇਟੀ ਦੀ ਸ਼ਲਾਘਾ ਵੀ ਹੋਈ ਹੈ । ਪਰੰਤੂ ਇਸ ਸਭ ਦੇ ਨਾਲ-ਨਾਲ ਵੱਧਦੀ ਮਹਿੰਗਾਈ ਦੇ ਮੱਦੇਨਜ਼ਰ ਸਟਾਫ਼ ਮੈਂਬਰਾਂ ਦਾ ਮਹਿੰਗਾਈ ਭੱਤਾ ਵਧਾਉਣਾ ਵੀ ਅਸੀਂ ਆਪਣੀ ਜ਼ੁੰਮੇਵਾਰੀ ਸਮਝਿਆ ਸੀ ਜਿਸ ਨੂੰ ਪੂਰਾ ਕਰਦੇ ਹੋਏ ਅੱਜ ਸਾਨੂੰ ਖੁਸ਼ੀ ਹੋ ਰਹੀ ਹੈ ।

ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਦੇ ਯੁੱਗ ’ਚ ਨੌਕਰੀ ਦੇ ਨਾਲ-ਨਾਲ ਸਿਹਤਯਾਬ ਹੋਣਾ ਵੀ ਲਾਜ਼ਮੀ ਹੈ । ਇਸ ਲਈ ਅਸੀਂ ਦਿੱਲੀ ਕਮੇਟੀ ਦੇ ਸਮੁੱਚੇ ਸਟਾਫ਼ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਜੀਆਂ ਨੂੰ ਔਖੇ ਵੇਲੇ ਮੈਡੀਕਲ ਸਹੂਲਤ ਪ੍ਰਦਾਨ ਕਰਨ ਦੇ ਟੀਚੇ ਨਾਲ ਮੈਡੀਕਲੇਮ ਪਾਲਿਸੀ ਬਣਾਉਣ ਸੰਬੰਧੀ ਯੋਜਨਾ ਬਣਾ ਰਹੇ ਹਾਂ ਅਤੇ ਜਲਦ ਹੀ ਇਸ ਨੂੰ ਅਮਲੀ ਜਾਮਾ ਵੀ ਪੁਆ ਦਿੱਤਾ ਜਾਵੇਗਾ ।

ਇਸ ਪਾਲਿਸੀ ਦੇ ਤਹਿਤ ਕਿਸੇ ਤਰ੍ਹਾਂ ਦੀ ਵੀ ਬੀਮਾਰੀ ਜਾਂ ਦੁਰਘਟਨਾ ਹੋਣ ’ਤੇ ਪਾਲਿਸੀ ਧਾਰਕ ਨੂੰ ਵੱਡੇ ਤੋਂ ਵੱਡੇ ਹਸਪਤਾਲ ’ਚ ਵੀ ਇਲਾਜ ਕਰਵਾਉਣ ਦੀ ਸਹੂਲਤ ਮਿਲੇਗੀ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...