Friday, January 10, 2025
spot_img
spot_img
spot_img
spot_img

DSGMC ਨੇ ਹਰਵਿੰਦਰ ਸਿੰਘ ਸਰਨਾ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਖਿਲਾਫ ਕੀਤੀ ਸ਼ਿਕਾਇਤ

ਯੈੱਸ ਪੰਜਾਬ
ਨਵੀਂ ਦਿੱਲੀ, 7 ਨਵੰਬਰ, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਆਗੂ ਸਰਦਾਰ ਹਰਵਿੰਦਰ ਸਿੰਘ ਸਰਨਾ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਸ਼ਿਕਾਇਤ ਦੇ ਕੇ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਸ਼ਿਕਾਇਤ ਦੀ ਕਾਪੀ ਸਰਦਾਰ ਮਨਜੀਤ ਸਿੰਘ ਭੋਮਾ ਨੇ ਸੌਂਪੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਹੈ ਜਿਸਦੇ ਹਰ ਫੈਸਲੇ ਨੂੰ ਸਿੱਖ ਹਮੇਸ਼ ਸਿਰ ਝੁਕਾਅ ਕੇ ਸਵੀਕਾਰ ਕਰਦੇ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਇਕ ਵੀਡੀਓ ਪਾਈ ਤੇ ਸਿੱਖ ਬੁੱਧੀਜੀਵੀਆਂ ਨੂੰ ਸਲਾਹ ਮਸ਼ਵਰਾਂ ਕਰਨ ਵਾਸਤੇ ਸੱਦਣ ’ਤੇ ਇਤਰਾਜ਼ ਪ੍ਰਗਟ ਕੀਤਾ।

ਉਹਨਾਂ ਕਿਹਾ ਕਿ ਜਿਸ ਤਰੀਕੇ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਇਤਰਾਜ਼ ਕੀਤਾ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਖਿਲਾਫ ਮਾੜੀ ਸ਼ਬਦਾਵਲੀ ਵਰਤੀ ਤੇ ਉਹਨਾਂ ਨੂੰ ਧਮਕਾਉਣ ਦਾ ਯਤਨ ਕੀਤਾ, ਉਸ ’ਤੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ ਅਸੀਂ ਕੀਤੀ ਹੈ ਤੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਦੋਵਾਂ ਆਗੂਆਂ ਨੇ ਦੱਸਿਆ ਕਿ ਜਿਹਨਾਂ ਲੋਕਾਂ ਨੇ ਕੌਮ ਨੂੰ ਦੋ-ਦੋ ਸੰਗਰਾਂਦਾ ਤੇ ਦੋ-ਦੋ ਗੁਰਪੁਰਬ ਮਨਾਉਣ ਲਈ ਮਜਬੂਰ ਕੀਤਾ ਤੇ 1984 ਦੇ ਕਤਲੇਆਮ ਨੂੰ ਭੁੱਲਣ ਦੀ ਗੱਲ ਕਹੀ ਤੇ ਕਤਲੇਆਮ ਦੇ ਦੋਸ਼ੀਆਂ ਨੂੰ ਸਿਰੋਪਾ ਪਾ ਕੇ ਸਨਮਾਨਤ ਕਰਦੇ ਰਹੇ ਹਨ, ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ’ਤੇ ਇਤਰਾਜ਼ ਕਰਨ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਹਨਾਂ ਕਿਹਾ ਕਿ ਜੋ ਵੀ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਲੈਣਾ ਹੈ, ਉਹ ਤੁਹਾਡੀ ਵਿਵੇਕਬੁੱਧੀ ਅਨੁਸਾਰ ਲੈਣਾ ਹੈ ਪਰ ਸਲਾਹ ਲੈਣ ਦਾ ਅਧਿਕਾਰ ਹਰ ਵਿਅਕਤੀ ਨੂੰ ਹੈ। ਉਸ ’ਤੇ ਇਤਰਾਜ਼ ਕਰਨ ਵਾਲੇ ਬੰਦੇ ਜਿਵੇਂ ਕਿ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਤੁਹਾਨੂੰ ਧਮਕਾਉਣ ਦਾ ਯਤਨ ਕੀਤਾ ਅਤੇ ਉਹੀ ਯਤਨ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਕੀਤਾ ਹੈ।

ਉਹਨਾਂ ਨੇ ਅਪੀਲ ਕੀਤੀ ਕਿ ਸਰਦਾਰ ਹਰਵਿੰਦਰ ਸਿੰਘ ਸਰਨਾ ਨੂੰ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਜਾਵੇ ਤੇ ਬਣਦੀ ਸਜ਼ਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਹ ਲੋਕ ਜੋ ਆਪ ਸ਼ਰਾਬ ਦੇ ਕਾਰੋਬਾਰ ਕਰਦੇ ਹਨ ਤੇ ਇਹਨਾਂ ਕੋਲ ਕੋਈ ਅਖ਼ਤਿਆਰ ਨਹੀਂ ਹੈ ਕਿ ਇਹ ਜਥੇਦਾਰ ਸਾਹਿਬਾਨ ਖਿਲਾਫ ਇਤਰਾਜ਼ ਪ੍ਰਗਟ ਕਰਨ। ਉਹਨਾਂ ਕਿਹਾ ਕਿ ਇਹਨਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਥ ਵਿਚੋਂ ਕੋਈ ਵੀ ਜਥੇਦਾਰ ਸਾਹਿਬਾਨ ਦੇ ਖਿਲਾਫ ਨਾ ਬੋਲ ਸਕੇ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ