Wednesday, May 22, 2024

ਵਾਹਿਗੁਰੂ

spot_img
spot_img

DSGMC ਵੱਲੋਂ ਵਰਲਡ ਰਿਕਾਰਡ ਬਣਾਉਣ ਵਾਲੇ ਸਿੱਖ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਦਾ ਸਨਮਾਨ

- Advertisement -

ਸਿੱਖ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ DSGMC ਹਮੇਸ਼ਾ ਹਾਜ਼ਰ: ਕਾਲਕਾ, ਕਾਹਲੋਂ

ਯੈੱਸ ਪੰਜਾਬ
ਨਵੀਂ ਦਿੱਲੀ, 1 ਸਤੰਬਰ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਅੱਜ ਪੁਸ਼ਅੱਪ ਵਿਚ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿਚ ਆਪਣਾ ਨਾਂ ਦਰਜ ਕਰਵਾਉਣ ਵਾਲੇ ਪੰਜਾਬ ਦੇ ਗੁਰਦਾਸਪੁਰ ਦੇ ਨੌਜਵਾਨ ਕੁੰਵਰ ਅੰਮ੍ਰਿਤਬੀਰ ਸਿੰਘ ਦਾ ਸਨਮਾਨ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਗੱਲ ਹੈ ਕਿ ਕੁੰਵਰ ਅੰਮ੍ਰਿਤਬੀਰ ਸਿੰਘ ਨੇ ਆਪਣੇ ਜਜ਼ਬੇ ਤੇ ਪਰਿਵਾਰ ਦੇ ਸਹਿਯੋਗ ਨਾਲ ਮੱਲਾਂ ਮਾਰੀਆਂ ਤੇ ਇੰਨੀ ਵੱਡੀ ਪ੍ਰਾਪਤੀ ਹਾਸਲ ਕੀਤੀ ਤੇ ਬਰੂਸ ਲੀ ਦਾ ਰਿਕਾਰਡ ਤੋੜਿਆ ਜੋ ਬਹੁਤ ਵੱਡੀ ਪ੍ਰਾਪਤੀ ਹੈ। ਉਹਨਾਂ ਦੱਸਿਆ ਕਿ ਬਰੂਸ ਲੀ ਨੇ 83 ਵਾਰ ਡੰਡ ਬੈਠਕਾਂ ਮਾਰੀਆਂ ਤੇ ਇਸ ਨੌਜਵਾਨ ਨੇ ਉਂਗਲਾਂ ’ਤੇ 86 ਵਾਰ ਡੰਡ ਬੈਠਕਾਂ ਮਾਰੀਆਂ ਹਨ।

ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਸ ਨੌਜਵਾਨ ਨੇ ਕਿਸੇ ਜਿੰਮ ਵਿਚ ਮੈਂਬਰਸ਼ਿਪ ਨਹੀਂ ਲਈ ਤੇ ਘਰ ਦੀ ਖੁਰਾਕ ਖਾ ਕੇ ਘਰ ਵਿਚ ਪ੍ਰੈਕਟਿਸ ਕਰ ਕੇ ਬਿਨਾਂ ਕਿਸੇ ਹੋਰ ਚੀਜ਼ ਦੀ ਪ੍ਰੈਕਟਿਸ ਕਰ ਕੇ ਵਿਸ਼ਵ ਰਿਕਾਰਡ ਬਣਾਇਆ ਜੋ ਬਹੁਤ ਹੀ ਖੁਸ਼ੀ ਦੀ ਗੱਲ ਹੈ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰਾਂ ਨੇ ਇਸ ਨੌਜਵਾਨ ਨੂੰ ਵਧਾਈ ਦੇਣ ਤੇ ਇਸਦਾ ਸਨਮਾਨ ਕਰਨ ਦਾ ਫੈਸਲਾ ਲਿਆ।

ਉਹਨਾਂ ਕਿਹਾ ਕਿ ਨੌਜਵਾਨ ਵਰਗ ਵਾਸਤੇ ਇਹ ਵੀ ਨੋਟ ਕਰਨ ਵਾਲੀ ਗੱਲ ਹੈ ਕਿ ਜਿਹੜਾ ਪ੍ਰੋਟੀਨ ਉਹ ਲੈਂਦੇ ਹਨ, ਡਾਕਟਰਾਂ ਨੇ ਉਹ ਮਨਾ ਕੀਤਾ ਹੈ। ਉਹਨਾਂ ਕਿਹਾ ਕਿ ਕੁੰਵਰ ਅਜੈਬੀਰ ਸਿੰਘ ਵਾਂਗ ਨੌਜਵਾਨਾਂ ਅੰਦਰ ਭਾਵਨਾ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਨੌਜਵਾਨ ਪੁਸ਼ ਅੱਪ ਮੈਨ ਵਜੋਂ ਮਸ਼ਹੂਰ ਹੈ ਪਰ ਅਸੀਂ ਇਸਨੂੰ ਪੁਸ਼ ਅੱਪ ਸਿੱਖ ਦਾ ਨਾਂ ਦਿਆਂਗੇ।

ਦੋਵਾਂ ਆਗੂਆਂ ਨੇ ਕਿਹਾ ਕਿ ਸਾਨੂੰ ਬਹੁਤ ਮਾਣ ਹੁੰਦਾ ਹੈ ਜਦੋਂ ਸਾਡੇ ਦੇਸ਼ ਦਾ ਕੋਈ ਵੀ ਬੱਚਾ, ਹਿੰਦੋਸਤਾਨ ਦਾ ਕੋਈ ਵੀ ਬੱਚਾ ਕੌਮਾਂਤਰੀ ਪੱਧਰ ’ਤੇ ਪ੍ਰਾਪਤੀਆਂ ਕਰਦਾ ਹੈ। ਉਹਨਾਂ ਕਿਹਾ ਕਿ ਕੁੰਵਰ ਅੰਮ੍ਰਿਤਬੀਰ ਸਿੰਘ ਨੇ ਜੋ ਮੀਲ ਪੱਥਰ ਸਥਾਪਿਤ ਕੀਤਾ ਹੈ ਤੇ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿਚ ਆਪਣਾ ਨਾਂ ਦਰਜ ਕਰਵਾਇਆ ਹੈ ਇਸ ਨਾਲ ਪੰਜਾਬ ਤੇ ਸਿੱਖਾਂ ਦਾ ਵੀ ਮਾਣ ਵਧਿਆ ਹੈ।

ਉਹਨਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਹਾਕੀ ਵਿਚ ਸੀਨੀਅਰ ਬਲਬੀਰ ਸਿੰਘ ਦੁਨੀਆਂ ਵਿਚ ਖੇਡਾਂ ਵਾਸਤੇ ਜਾਣੇ ਜਾਂਦੇ ਸਨ। ਉਹਨਾਂ ਕਿਹਾ ਕਿ ਜਦੋਂ ਹਾਕੀ ਦਾ ਮੈਚ ਹੁੰਦਾ ਸੀ ਤਾਂ 11 ਵਿਚੋਂ 10 ਸਿੱਖ ਖਿਡਾਰੀ ਖੇਡਦੇ ਹੁੰਦੇ ਸਨ। ਉਹਨਾਂ ਕਿਹਾ ਕਿ ਫੁੱਟਬਾਲ ਦਾ ਵਰਲਡ ਕੱਪ ਵੀ ਭਾਰਤ ਨੇ ਜਰਨੈਲ ਸਿੰਘ ਨਾਂ ਦੇ ਸਿੱਖ ਦੀ ਅਗਵਾਈ ਹੇਠ ਜਿੱਤਿਆ।

ਉਹਨਾਂ ਕਿਹਾ ਕਿ ਨੌਜਵਾਨਾਂ ਵਿਚ ਇਹ ਸੰਦੇਸ਼ ਜਾਣਾ ਚਾਹੀਦਾ ਹੈ ਕਿ ਜੇਕਰ ਮਿਥ ਲਿਆ ਤਾਂ ਕੁਝ ਵੀ ਅਸੰਭਵ ਨਹੀਂ ਹੁੰਦਾ। ਉਹਨਾਂ ਕਿਹਾ ਕਿ ਇਕ ਪਾਸੇ ਨੌਜਵਾਨ ਪੰਜਾਬ ਵਿਚ ਨਸ਼ਿਆਂ ਦਾ ਸ਼ਿਕਾਰ ਹਨ ਤੇ ਦੂਜੇ ਪਾਸੇ ਕੁੰਵਰ ਅੰਮ੍ਰਿਤਬੀਰ ਸਿੰਘ ਨੇ ਘਰ ਵਿਚ ਰੁੱਖੀ ਸੁੱਕੀ ਖਾ ਕੇ ਇੰਨਾ ਵੱਡਾ ਮਾਣ ਹਾਸਲ ਕੀਤਾ ਹੈ।

ਉਹਨਾਂ ਕਿਹਾ ਕਿ ਦਿੱਲੀ ਕਮੇਟੀ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਜਦੋਂ ਵੀ ਸਿੱਖ ਬੱਚੇ ਕਿਸੇ ਵੀ ਖੇਤਰ ਵਿਚ ਕੋਈ ਮੱਲ ਮਾਰਦੇ ਹਨ ਤਾਂ ਦਿੱਲੀ ਕਮੇਟੀ ਉਹਨਾਂ ਦੀ ਸਹਾਇਤਾ ਵਾਸਤੇ ਹਮੇਸ਼ਾ ਤਿਆਰ ਰਹਿੰਦੀ ਹੈ। ਉਹਨਾਂ ਕਿਹਾ ਕਿ ਅਸੀਂ ਇਸ ਬੱਚੇ ਦੀ ਵੀ ਮਦਦ ਕਰਾਂਗੇ। ਉਹਨਾਂ ਕਿਹਾ ਕਿ ਸਾਡਾ ਸਿਰਫ ਇਕ ਹੀ ਮਕਸਦ ਹੈ ਕਿ ਜਦੋਂ ਤੁਸੀਂ ਸਿੱਖ ਪਰਿਵਾਰ ਵਿਚ ਪੈਦਾ ਹੋਏ ਤਾਂ ਤੁਸੀਂ ਸਿੱਖੀ ਸਰੂਪ ਵਿਚ ਰਹਿ ਕੇ ਪ੍ਰਾਪਤੀਆਂ ਹਾਸਲ ਕਰੋ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...