Saturday, April 20, 2024

ਵਾਹਿਗੁਰੂ

spot_img
spot_img

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਐਵਾਰਡ ਜੇਤੂ ਐਨ ਆਰ ਆਈ ਦਰਸ਼ਨ ਸਿੰਘ ਧਾਲੀਵਾਲ ਦਾ ਸਨਮਾਨ

- Advertisement -

DSGMC honours NRI Darshan Singh Dhaliwal recently conferred ‘Pravasi Bhartiya Samman’ by President Murmu

ਯੈੱਸ ਪੰਜਾਬ
ਨਵੀਂ ਦਿੱਲੀ, 11 ਜਨਵਰੀ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਵਾਸੀ ਭਾਰਤੀ ਐਵਾਰਡ ਜੇਤੂ ਐਨ ਆਰ ਆਈ ਸਰਦਾ ਦਰਸ਼ਨ ਸਿੰਘ ਧਾਲੀਵਾਲ ਨੂੰ ਸਨਮਾਨਤ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਜਿਹਨਾਂ ਬਹੁਤ ਲੰਬੇ ਸਮੇਂ ਤੋਂ ਵਿਦੇਸ਼ਾਂ ਵਿਚ ਰਹਿੰਦੇ ਹੋਏ ਜਿਥੇ ਸਿੱਖੀ ਦਾ ਨਾਂ ਉੱਚਾ ਕੀਤਾ, ਉਥੇ ਹੀ ਅਮਰੀਕਾ ਵਰਗੇ ਮੁਲਕ ਵਿਚ ਲੋਕਾਂ ਨੁੰ ਸਿੱਖੀ ਨਾਲ ਜੋੜਨ ਤੇ ਕੌਮ ਦੀ ਸੇਵਾ ਕਰਨ ਵਰਗੇ ਵੱਡੇ ਕੰਮ ਕੀਤੇ ਜੋ ਗੁਰੂ ਸਾਹਿਬ ਨੇ ਆਪ ਕਿਰਪਾ ਕਰ ਕੇ ਇਹਨਾਂ ਦੀ ਝੋਲੀ ਪਾਏ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਤੇ ਇਹਨਾਂ ਦੇ ਪਰਿਵਾਰ ਦੀ ਝੋਲੀ ਵਿਚ ਵਡਿਆਈ ਪਾਈ ਹੈ।

ਉਹਨਾਂ ਕਿਹਾ ਕਿ ਦੇਸ਼ ਦੀ ਸਰਕਾਰ ਨੇ ਰਾਸ਼ਟਰਪਤੀ ਦਰੋਦੀ ਮੁਰਮੂ ਰਾਹੀਂ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਦਾ ਪ੍ਰਵਾਸੀ ਭਾਰਤੀ ਐਵਾਰਡ ਨਾਲ ਸਨਮਾਨ ਕੀਤਾ ਹੈ,ਉਹ ਸਾਡੇ ਲਈ ਫਖਰ਼ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਨੇ ਗੁਰੂ ਸਾਹਿਬ ਦੇ ਉਪਦੇਸ਼ ’ਤੇ ਚਲਦੇ ਹੋਏ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ’ਤੇ ਚਲਦਿਆਂ ਮਨੁੱਖਤਾ ਲਈ ਸੇਵਾਵਾਂ ਕੀਤੀਆਂ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਅਸੀਂ ਉਹਨਾਂ ਨੂੰ ਰਾਸ਼ਟਰਪਤੀ ਵੱਲੋਂ ਸਨਮਾਨ ਮਿਲਣ ’ਤੇ ਵਧਾਈ ਦਿੰਦੇ ਹਾਂ।

ਇਸ ਮੌਕੇ ਹਾਜ਼ਰ ਸੀਨੀਅਰ ਭਾਜਪਾ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਸਾਰਿਆਂ ਵਾਸਤੇ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਸਰਕਾਰ ਵੱਲੋਂ ਇੰਨਾ ਵੱਡਾ ਐਵਾਰਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਮਰੀਕਾ ਦੀ ਧਰਤੀ ’ਤੇ ਬਹੁਤ ਸਾਰੇ ਲੋਕ ਇਸ ਮੁਲਕ ਤੋਂ ਗਏ ਹਨ ਜਿਹਨਾਂ ਨੇ ਬਹੁਤ ਪੈਸਾ ਕਮਾਇਆ ਹੈ ਪਰ ਉਹਨਾਂ ਦੀ ਪਛਾਣ ਕੋਈ ਨਹੀਂ ਹੈ।

ਉਹਨਾਂ ਕਿਹਾ ਕਿ ਇਹ ਪਛਾਣ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਦੀ ਹੈ ਜਿਹਨਾਂ ਆਪਣੀ ਧਰਤੀ ਨਾਲ ਜੁੜੇ ਰਹਿ ਕੇ ਗੁਰੂ ਘਰਾਂ ਨਾਲ ਜੁੜ ਕੇ ਸੰਗਤਾਂ ਦੀ ਸੇਵਾ ਕੀਤੀ ਹੈ। ਉਹਨਾਂ ਕਿਹਾ ਕਿ ਸਰਦਾਰ ਧਾਲੀਵਾਲ ਨੇ ਆਪਣੀ ਪਛਾਣ ਨੂੰ ਬਾਖੂਬੀ ਨਿਭਾਇਆ ਹੈ। ਉਹਨਾਂ ਅਮਰੀਕਾ ਵਿਚ ਰਹਿ ਕੇ ਭਾਰਤ ਅੰਦਰ ਮਨੁੱਖਤਾ ਦੀਸੇਵਾ ਕੀਤੀ ਹੈ। ਉਹਨਾਂ ਕਿਹਾ ਕਿ ਇਹ ਜਿਹੜਾ ਐਨ ਆਰ ਆਈ ਐਵਾਰਡ ਮਿਲਿਆ ਹੈ, ਉਹ ਦੇਸ਼ ਦੇ ਰਾਸ਼ਟਰਪਤੀ ਤੋਂ ਮਿਲਿਆ ਹੈ ਜਿਸਦਾ ਸੰਦੇਸ਼ ਪੂਰੀ ਦੁਨੀਆਂ ਅੰਦਰ ਜਦੋਂ ਗਿਆ ਤਾਂ ਪੂਰੀ ਦੁਨੀਆਂ ਨੂੰ ਇਸਦੀ ਅਹਿਮੀਅਤ ਦਾ ਪਤਾ ਲੱਗਾ ਹੈ।

ਉਹਨਾਂ ਕਿਹਾ ਕਿ ਇਹ ਸਰਦਾਰ ਧਾਲੀਵਾਲ ਦੀ ਕਾਬਲੀਅਤ, ਇਹਨਾਂ ਦੀ ਸ਼ਖਸੀਅਤ ਤੇ ਇਹਨਾਂ ਦੇ ਸਮਾਜ ਅੰਦਰ ਪ੍ਰਭਾਵ ਹੈ ਜਿਸਦਾ ਸਨਮਾਨ ਹੋਇਆ ਹੈ। ਉਹਨਾਂ ਕਿਹਾ ਕਿ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਤੇ ਇਹਨਾਂ ਦਾ ਪਰਿਵਾਰ ਹਮੇਸ਼ਾ ਕਿਸਾਨਾਂ ਲਈ ਡੱਟ ਕੇ ਖੜ੍ਹੇ ਹੋਏ ਹਨ। ਉਹਨਾਂ ਵੱਲੋਂ ਦਿੱਤੀਆਂ ਸੇਵਾਵਾਂ ਨੂੰ ਭਾਰਤ ਸਰਕਾਰ ਨੇ ਮਾਨਤਾ ਦਿੰਦਿਆਂ ਉਹਨਾਂ ਨੂੰ ਇੰਨਾ ਵੱਡਾ ਐਵਾਰਡ ਪ੍ਰਦਾਨ ਕੀਤਾ ਹੈ।

ਇਸ ਮੌਕੇ ਸਰਦਾਰ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਬਹੁਤ ਵੱਡੇ ਬੁਲਾਰੇ ਨਹੀਂ ਹਨ ਪਰ ਨਿਮਰਤਾ ਨਾਲ ਭਾਰਤ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਸ ਸਨਮਾਨ ਲਈ ਧੰਨਵਾਦ ਕਰਦੇ ਹਨ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਇਹ ਐਲਾਨ ਵੀ ਕੀਤਾ ਕਿ ਦੇਸ਼ ਅਤੇ ਦੁਨੀਆਂ ਵਿਚ ਜਿਥੇ ਕਿਤੇ ਵੀ ਕੋਈ ਵੀ ਸਿੱਖ ਆਗੂ ਸਿੱਖੀ ਲਈ ਕੰਮ ਕਰੇਗਾ, ਦਿੱਲੀ ਗੁਰਦੁਆਰਾ ਕਮੇਟੀ ਉਸਦਾ ਸਨਮਾਨ ਕਰੇਗੀ।

ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਐਨ ਆਰ ਆਈ ਸਰਦਾਰ ਚਰਨਜੀਤ ਸਿੰਘ ਰੱਖੜਾ,ਸਾਬਕਾ ਚੇਅਰਮੈਨ ਸਰਦਾਰ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਐਮ ਪੀ ਸਰਦਾਰ ਤਰਲੋਚਨ ਸਿੰਘ, ਸਾਬਕਾ ਵੀ ਸੀ ਡਾ. ਜਸਪਾਲ ਸਿੰਘ, ਸਰਦਾਰ ਐਮ ਪੀ ਐਸ ਚੱਢਾ, ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...