ਯੈੱਸ ਪੰਜਾਬ
ਨਵੀਂ ਦਿੱਲੀ, 30 ਸਤੰਬਰ, 2023:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਹਜ਼ੁਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਦੇ ਪ੍ਰਬਧਕ ਸਾਬਕਾ ਆਈ ਏ ਅਸ ਸ੍ਰੀ ਵਿਜੇ ਸਤਿਬੀਰ ਸਿੰਘ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਵਿਜੇ ਸਤਿਬੀਰ ਸਿੰਘ ਦਾ ਸਨਮਾਨ ਕਰਦਿਆਂ ਕਿਹਾ ਕਿ ਉਹਨਾਂ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਦੇ ਪ੍ਰਬੰਧਕ ਵਜੋਂ ਸਿੱਖ ਕੌਮ ਵਾਸਤੇ ਚੰਗੀਆਂ ਸੇਵਾਵਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਦੇ ਸੁਚੱਜੇ ਪ੍ਰਬੰਧਾਂ ਕਾਰਨ ਸਿੱਖ ਕੌਮ ਵਿਚ ਉਹਨਾਂ ਦਾ ਵਿਸ਼ੇਸ਼ ਸਤਿਕਾਰ ਹੈ।
ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ-ਨਾਲ ਭਾਜਪਾ ਉਹਨਾਂ ਨੂੰ ਉਹਨਾਂ ਦੇ ਕੰਮਕਾਜ ਵਿਚ ਹਰ ਤਰੀਕੇ ਦਾ ਸਹਿਯੋਗ ਦੇਵੇਗੀ ਤੇ ਆਸ ਕਰਦੇ ਹਨ ਕਿ ਉਹ ਹੋਰ ਵੱਧ ਉਤਸ਼ਾਹ ਨਾਲ ਸਿੱਖ ਕੌਮ ਦੀ ਸੇਵਾ ਕਰਨਗੇ।
ਇਸ ਮੌਕੇ ਸਾਬਕਾ ਸਾਂਸਦ ਤਰਲੋਚਨ ਸਿੰਘ, ਦਿੱਲੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜੱਸਾ, ਅਮਰਜੀਤ ਸਿੰਘ ਪਿੰਕੀ, ਗੁਰਮੀਤ ਸਿੰਘ ਭਾਟੀਆ, ਪੰਜਾਬੀ ਪ੍ਰਮੋਸ਼ਨ ਕੌਂਸਲ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਵੀ ਮੌਜੂਦ ਰਹੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ