Thursday, October 3, 2024
spot_img
spot_img
spot_img
spot_img
spot_img

ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਯੈੱਸ ਪੰਜਾਬ
ਨਵੀਂ ਦਿੱਲੀ, 29 ਜੁਲਾਈ, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖਾਂ ਦੇ 8ਵੇਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਦਿੱਲੀ ਕਮੇਟੀ ਦੇ ਪ੍ਰਬੰਧ ਹੇਠ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਰਾਗੀ ਸਿੰਘਾਂ ਵੱਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਸ੍ਰਵਣ ਕਰਵਾਇਆ ਗਿਆ। ਮੁੱਖ ਸਮਾਰੋਹ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਆਯੋਜਿਤ ਕੀਤਾ ਗਿਆ।

ਸਮਾਗਮ ਨੂੰ ਸੰਬੋਧਤ ਕਰਦੇ ਹੋਏ ਕਮੇਟੀ ਦੇ ਪ੍ਰਧਾਨ ਸ੍ਰੀ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ੍ਰੀ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਬਾਲ ਅਵਸਥਾ ਵਿੱਚ ਹੀ ਦਿੱਲੀ ਨੂੰ ਮਹਾਂਮਾਰੀ ਤੋਂ ਬਚਾਇਆ ਅਤੇ ਖੁਦ ਜੋਤੀ-ਜੋਤ ਸਮਾ ਗਏ। ਦੁਨੀਆ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਹੈ ਜਿੱਥੇ 80 ਸਾਲ ਤੋਂ ਵੱਧ ਉਮਰ ਅਤੇ 5 ਸਾਲ ਤੋਂ ਘੱਟ ਉਮਰ ਦੇ ਗੁਰੂ ਸਾਹਿਬਾਨ ਨੇ ਗੁਰੂਗੱਦੀ ਸੰਭਾਲੀ ਹੋਵੇ ਪਰ ਸਿੱਖ ਕੌਮ ਨੂੰ ਇਹ ਮਾਣ ਪ੍ਰਾਪਤ ਹੈ।

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਾਰੇ ਗੱਲ ਕਰਦੇ ਹੋਏ ਸ੍ਰੀ ਕਾਲਕਾ ਅਤੇ ਸ੍ਰੀ ਕਾਹਲੋਂ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚੋਂ ਪੜ੍ਹ ਕੇ ਸਾਡੇ ਕਈ ਵਿਦਿਆਰਥੀ ਜੱਜ, ਆਰਕਿਟੈਕਟ ਅਤੇ ਹੋਰ ਵੱਡੇ ਪਦਾਂ ‘ਤੇ ਪਹੁੰਚੇ ਹਨ, ਪਰ ਆਪਣੇ ਹੀ ਕੁਝ ਲੋਕਾਂ ਦੀ ਨਾਕਾਮੀਆਂ ਦੇ ਕਾਰਨ ਸਕੂਲਾਂ ਦੀ ਮਾਨਸਿਕ ਹਾਲਤ ਬੇਹੱਦ ਹੋ ਗਈ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਓਹਲੇ ਕਰਨ ਲਈ ਉਹਨਾਂ ਵੱਲੋਂ ਸਕੂਲਾਂ ਨੂੰ ਬਿਨਾਂ ਕਾਰਨ ਬਦਨਾਮ ਕੀਤਾ ਗਿਆ ਜਿਸ ਦਾ ਨਤੀਜਾ ਇਹ ਨਿਕਲਿਆ ਕਿ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਨਿਰੰਤਰ ਘੱਟਦੀ ਗਈ।

ਬੀਤੇ ਦਿਨਾਂ ਉਹਨਾਂ ਵੱਲੋਂ ਇੱਕ ਪੰਜ ਸਿਤਾਰਾ ਹੋਟਲ ਵਿੱਚ ਸਕੂਲਾਂ ਬਾਰੇ ਚਿੰਤਾ ਕਰਨ ਲਈ ਮੀਟਿੰਗ ਬੁਲਾਈ ਗਈ ਪਰ ਅਫਸੋਸ ਕਿ ਉਸ ਵਿੱਚ ਕੇਵਲ ਦਿੱਲੀ ਕਮੇਟੀ ਦੇ ਖਿਲਾਫ ਭੰਡੀ ਪ੍ਰਚਾਰ ਤੋਂ ਬਿਨਾਂ ਕੁਝ ਨਹੀਂ ਹੋਇਆ। ਸ੍ਰੀ ਹਰਮੀਤ ਸਿੰਘ ਕਾਲਕਾ ਅਤੇ ਸ੍ਰੀ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਮੇਟੀ ਵੱਲੋਂ ਬਹੁਤ ਜਲਦ ਲੱਖੀਸ਼ਾਹ ਵੰਜਾਰਾ ਹਾਲ ਵਿੱਚ ਦਿੱਲੀ ਦੀ ਸੰਗਤ ਅਤੇ ਬੁੱਧੀਜੀਵੀਆਂ ਨੂੰ ਬੁਲਾਕੇ ਉਹਨਾਂ ਦੇ ਸੁਝਾਵ ਲਏ ਜਾਣਗੇ ਅਤੇ ਸਕੂਲਾਂ ਦਾ ਸਤਰ ਉੱਚਾ ਕਰਨ ਲਈ ਹਰ ਸੰਭਵ ਕੰਮ ਕਮੇਟੀ ਕਰੇਗੀ।

ਸ੍ਰੀ ਹਰਮੀਤ ਸਿੰਘ ਕਾਲਕਾ ਅਤੇ ਸ੍ਰੀ ਜਗਦੀਪ ਸਿੰਘ ਕਾਹਲੋਂ ਨੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਨੌਜਵਾਨ ਪੀੜ੍ਹੀ ਨੂੰ ਸਹੀ ਮਾਰਗਦਰਸ਼ਨ ਦੇ ਕੇ ਉਹਨਾਂ ਨੂੰ ਗੁਰੂ ਸਾਹਿਬ ਦੇ ਵਿਖਾਏ ਰਸਤੇ ‘ਤੇ ਚਲਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਵੀ ਸ਼ੁਰੂ ਕਰਨ ਦੀ ਗੱਲ ਕਹੀ ਗਈ। ਇਸਦੇ ਨਾਲ ਹੀ ਸਿੱਖ ਪਰਿਵਾਰਾਂ ਵਿੱਚ ਵਿਆਹ ਦੇ ਬਾਅਦ ਪੈਦਾ ਹੋਣ ਵਾਲੇ ਮਨਮੁਟਾਅ ਨੂੰ ਵੀ ਚਿੰਤਾ ਦਾ ਵਿਸ਼ਾ ਦੱਸਿਆ।

ਕਿਉਂਕਿ ਸਿੱਖਾਂ ਵਿੱਚ ਆਨੰਦ ਕਾਰਜ ਹੋਣ ਦੇ ਬਾਅਦ ਤਲਾਕ ਦਾ ਕੋਈ ਪ੍ਰਾਵਧਾਨ ਨਹੀਂ ਹੈ। ਇਸ ਲਈ ਇਨ੍ਹਾਂ ਗਲਤੀਆਂ ਨੂੰ ਦੂਰ ਕਰਨ ਲਈ ਵੀ ਸਾਰੇ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਸਾਨੂੰ ਆਪਣੀਆਂ ਬੱਚੀਆਂ ਨੂੰ ਵੀ ਗੁਰਮਤ ਅਨੁਸਾਰ ਸਿੱਖਿਆ ਦੇਣੀ ਚਾਹੀਦੀ ਹੈ ਅਤੇ ਪਰਿਵਾਰਾਂ ਨੂੰ ਵੀ ਇਹ ਸਮਝਣਾ ਚਾਹੀਦਾ ਹੈ ਕਿ ਆਪਣਾ ਘਰ ਛੱਡਕੇ ਦੂਜੇ ਘਰ ਵਿੱਚ ਆਉਣ ‘ਤੇ ਬੱਚੀਆਂ ਨੂੰ ਥੋੜਾ ਸਮਾਂ ਸੈਟਲ ਹੋਣ ਲਈ ਦੇਣਾ ਚਾਹੀਦਾ ਹੈ।

ਇਸ ਮੌਕੇ ਬਾਬਾ ਬਚਨ ਸਿੰਘ, ਬਾਬਾ ਸੁਰਿੰਦਰ ਸਿੰਘ ਵੱਲੋਂ ਨਾਮ ਸਿਮਰਨ ਸੰਗਤ ਨੂੰ ਸ੍ਰਵਣ ਕਰਵਾਇਆ ਗਿਆ। ਸਟੇਜ ਦੀ ਸੇਵਾ ਦਿੱਲੀ ਕਮੇਟੀ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਨਿਭਾਈ ਗਈ। ਇਸ ਦੇ ਇਲਾਵਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇਪੀ, ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ, ਮੈਂਬਰ ਭੂਪਿੰਦਰ ਸਿੰਘ ਭੁੱਲਰ, ਸੁਰਜੀਤ ਸਿੰਘ ਜੀਤੀ, ਅਮਰਜੀਤ ਸਿੰਘ ਪਿੰਕੀ, ਪਰਵਿੰਦਰ ਸਿੰਘ ਲੱਕੀ, ਹਰਜੀਤ ਸਿੰਘ ਪੱਪਾ, ਸਰਵਜੀਤ ਸਿੰਘ ਵਿਰਕ, ਗੁਰਮੀਤ ਸਿੰਘ ਭਾਟੀਆ, ਸੁਖਬੀਰ ਸਿੰਘ ਕਾਲੜਾ, ਅਮਰਜੀਤ ਸਿੰਘ ਫਤੇਹ ਨਗਰ, ਗੁਰਦੇਵ ਸਿੰਘ ਰਮੇਸ਼ ਨਗਰ ਅਤੇ ਹੋਰ ਮੈਂਬਰ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ