Monday, May 13, 2024

ਵਾਹਿਗੁਰੂ

spot_img
spot_img

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਅਪ੍ਰੈਲ, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ ’ਤੇ ਸਿੱਖ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਜਿੱਤ ਦਾ ਜਸ਼ਨ ਦਿੱਲੀ ਫਤਿਹ ਦਿਵਸ ਦੇ ਰੂਪ ਵਿਚ ਲਾਲ ਕਿਲ੍ਹੇ ’ਤੇ ਮਨਾਇਆ ਗਿਆ ਜਿਸ ਤਹਿਤ ਇਤਿਹਾਸਕ ਸਮਾਗਮ ਕਰਵਾਇਆ ਗਿਆ।

ਇਸ ਸਮਾਗਮ ਵਿਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਬਾਬਾ ਬਲਜੀਤ ਸਿੰਘ ਦਾਦੂਵਾਲ, ਸਿੰਘ ਸਾਹਿਬ ਪੰਥ ਰਤਨ ਬਾਬਾ ਬਲਬੀਰ ਸਿੰਘ ਮੁਖੀ ਪੰਥ ਅਕਾਲੀ ਦਲ ਬੁੱਢਾ ਦਲ 96 ਕਰੋੜੀ, ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ,

ਬਾਬਾ ਮੇਜਰ ਸਿੰਘ ਸੋਢੀ ਸ਼੍ਰੋਮਣੀ ਦਸ਼ਮੇਸ਼ ਤਰਣਾ ਦਲ, ਬਾਬਾ ਬਲਦੇਵ ਸਿੰਘ ਵੱਲਾਹ ਵਾਲੇ, ਰਿਕੀ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਸੁਰਿੰਦਰ ਸਿੰਘ ਤੇ ਬਾਬਾ ਸਤਨਾਮ ਸਿੰਘ, ਬਾਬਾ ਸੁਖਦੇਵ ਸਿੰਘ ਮੁੱਖ ਬੁਲਾਰੇ ਦਮਦਮੀ ਟਕਸਾਲ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲੇ, ਬਾਬਾ ਲੱਖਾ ਸਿੰਘ ਨਾਨਕਸਰ ਵਾਲੇ, ਬਾਬਾ ਸੁਖਜੀਤ ਸਿੰਘ ਫਿਰੋਜ਼ਪੁਰ ਵਾਲੇ ਸਮੇਤ ਅਨੇਕਾਂ ਸੰਤਾਂ ਮਹਾਂਪੁਰਖਾਂ ਤੇ ਹੋਰ ਸ਼ਖਸੀਅਤਾਂ ਨੇ ਹਾਜ਼ਰੀਆਂ ਭਰੀਆਂ।

ਸਮਾਗਮ ਵਿਚ ਰਾਗੀ ਸਿੰਘਾਂ ਦੇ ਵੱਖ-ਵੱਖ ਜੱਥਿਆਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਮਹਾਨ ਸ਼ਹਾਦਤਾਂ ਦੇ ਨਾਲ-ਨਾਲ ਵੱਡੀਆਂ-ਵੱਡੀਆਂ ਜੰਗਾਂ ਵਿਚ ਫਤਿਹ ਨਾਲ ਭਰਿਆ ਹੈ।

ਉਹਨਾਂ ਕਿਹਾ ਕਿ 1783 ਵਿਚ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਦਿੱਲੀ ਵਿਚ ਸ਼ਾਹ ਆਲਮ ਦੂਜੇ ਨੂੰ ਮਾਤ ਦਿੱਤੀ ਗਈ ਤੇ ਦਿੱਲੀ ਵਿਚ ਗੁਰੂ ਸਾਹਿਬਾਨ ਦੇ ਸ਼ਹੀਦੀ ਤੇ ਹੋਰ ਅਸਥਾਨਾਂ ਦੀ ਨਿਸ਼ਾਨਦੇਹੀ ਕਰਵਾ ਕੇ ਉਹਨਾਂ ਦੀ ਕਾਰ ਸੇਵਾ ਕੀਤੀ ਗਈ।

ਉਹਨਾਂ ਦੱਸਿਆ ਕਿ 10 ਮਹੀਨਿਆਂ ਤੱਕ ਇਹਨਾਂ ਜਰਨੈਲਾਂ ਦੀ ਅਗਵਾਈ ਹੇਠ ਫੌਜ ਦਿੱਲੀ ਵਿਚ ਰਹੀ ਜਿਸਦੀ ਬਦੌਲਤ ਅੱਜ ਦਿੱਲੀ ਵਿਚ ਸੰਗਤਾਂ ਗੁਰਦੁਆਰਾ ਸ਼ੀਸ਼ਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਦੀ ਹੈ।

ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਵਾਸਤੇ ਅੱਜ ਦੇਸ਼ ਤੇ ਦੁਨੀਆਂ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰੀਆਂ ਭਰ ਰਹੀਆਂ ਹਨ। ਉਹਨਾ ਕਿਹਾ ਕਿ ਜਿਸ ਸਿੱਖ ਦੇ ਘਰ ਵਿਚ ਸਿੱਖ ਇਤਿਹਾਸ ਦੀ ਜਾਣਕਾਰੀ ਬੱਚਿਆਂ ਨੂੰ ਦਿੱਤੀ ਜਾਵੇ, ਉਸ ਵਿਚ ਨਾ ਤਾਂ ਕਦੇ ਨਸ਼ੇ ਆਉਂਦੇ ਹਨ ਤੇ ਨਾ ਹੀ ਕਦੇ ਬੱਚੇ ਪਤਿਤ ਹੁੰਦੇ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਆਪਣੇ ਬੱਚਿਆਂ ਨੂੰ ਆਪਣੇ ਅਮੀਰ ਤੇ ਵਿਲੱਖਣ ਇਤਿਹਾਸ ਅਤੇ ਆਪਣੀ ਗੁਰਬਾਣੀ ਨਾਲ ਜੋੜ ਕੇ ਰੱਖਿਆ ਜਾਵੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੌਮੀ ਸਕੱਤਰ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਤਿੰਨਾਂ ਮਹਾਨ ਜਰਨੈਲਾਂ ਵੱਲੋਂ ਜੋ ਸਿੱਖ ਕੌਮ ਗੁਰਧਾਮਾਂ ਦੇ ਰੂਪ ਵਿਚ ਦਿੱਤਾ ਗਿਆ, ਉਹ ਬਹੁਤ ਵੱਡੀ ਸੇਵਾ ਸੀ।

ਉਹਨਾਂ ਕਿਹਾ ਕਿ ਦਿੱਲੀ ਵਿਚ ਅੱਜ ਵੀ ਮੋਰੀ ਗੇਟ, ਤੀਸ ਹਜ਼ਾਰੀ ਅਦਾਲਤ ਤੇ ਮਿਠਾਈ ਪੁੱਲ ਇਹਨਾਂ ਜਰਨੈਲਾਂ ਦੀ ਯਾਦਗਾਰ ਹਨ ਕਿਉਂਕਿ 30 ਹਜ਼ਾਰ ਫੌਜ ਇਥੇ 10 ਮਹੀਨੇ ਤੱਕ ਰੁਕੀ, ਮੋਰੀ ਗੇਟ ਉਹ ਥਾਂ ਹੈ ਜਿਥੋਂ ਮੋਰੀ ਕਰ ਕੇ ਸਿੱਖ ਫੌਜਾਂ ਲਾਲ ਕਿਲ੍ਹੇ ਵਿਚ ਦਾਖਲ ਹੋਈਆਂ ਅਤੇ ਸ਼ਾਹ ਆਲਮ ਦੂਜੇ ਨੂੰ ਮੌਤ ਦਿੱਤੀ ਤੇ ਮਿਠਾਈ ਪੁੱਲ ’ਤੇ 10 ਮਹੀਨੇ ਤੱਕ ਲੰਗਰ ਬਣਿਆ ਤੇ ਜਿੱਤ ਦੇ ਜਸ਼ਨ ਮਨਾਏ ਗਏ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,132FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...