Saturday, April 20, 2024

ਵਾਹਿਗੁਰੂ

spot_img
spot_img

ਦਿੱਲੀ ਕਮੇਟੀ ਨੇ ਹਿਮਾਚਲ ਦੇ ਬੜੂ ਸਾਹਿਬ ਵਿਖ਼ੇ ਭੇਜੀ ਰਸਦ ਸਮੱਗਰੀ, ਬੱਦਲ ਫ਼ਟਣ ਨਾਲ ਹੋਈ ਭਾਰੀ ਤਬਾਹੀ ਨੂੰ ਵੇਖ਼ਦਿਆਂ ਲਿਆ ਫ਼ੈਸਲਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਸਤੰਬਰ, 2022 –
ਬੀਤੇ ਦਿਨੀਂ ਬੱਦਲ ਫ਼ਟਣ ਨਾਲ ਹਿਮਾਚਲ ਪ੍ਰਦੇਸ਼ ਦੇ ਕਲਗੀਧਰ ਟਰਸਟ ਅਧੀਨ ਚੱਲਦੇ ਬੜੂ ਸਾਹਿਬ ਕੰਪਲੈਕਸ ਵਿਖੇ ਹੋਏ ਭਾਰੀ ਨੁਕਸਾਨ ਨੂੰ ਵੇਖਦਿਆਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਸਮੀ) ਵੱਲੋਂ ਕੰਬਲ, ਆਟਾ, ਦਾਲ, ਚੌਲ ਆਦਿ ਰਸਦ ਸਮਗੱਰੀ ਅਤੇ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਰਤੋਂ ਦੀਆਂ ਚੀਜ਼ਾਂ ਬੜੂ ਸਾਹਿਬ ਭੇਜੀ ਗਈਆਂ।

ਇਸ ਬਾਬਤ ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਬੱਦਲ ਫ਼ਟੱਣ ਨਾਲ ਬੜੂ ਸਾਹਿਬ ਵਿਖੇ ਸਥਿਤ ਵਿਦਿਅਕ ਅਦਾਰੇ ਦੀ ਬਿਲਡਿੰਗ ਦਾ ਬਹੁਤ ਹੀ ਭਾਰੀ ਨੁਕਸਾਨ ਹੋਇਆ ਹੈ।

ਉਨ੍ਹਾਂ ਕਲਗੀਧਰ ਟਰਸਟ ਦੇ ਪ੍ਰਬੰਧਕਾਂ ਅਤੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਸਮਝ-ਬੂਝ ਕਾਰਨ ਬੱਦਲ ਫ਼ਟਣ ਦੀ ਘਟਨਾ ਨਾਲ ਕਿਸੇ ਨੂੰ ਜਾਨੀ ਨੁਕਸਾਨ ਪੁੱਜਣ ਤੋਂ ਬੱਚ ਗਿਆ ਅਤੇ ਸਮਾਂ ਰਹਿੰਦੇ ਹੀ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਅਸਥਾਨਾਂ ’ਤੇ ਪਹੰੁਚਾ ਦਿੱਤਾ ਗਿਆ ਹਾਲਾਂਕਿ ਇਸ ਮੰਦਭਾਗੀ ਘਟਨਾ ਕਾਰਨ ਮਾਲੀ ਨੁਕਸਾਨ ਬਹੁਤ ਹੋਇਆ ਹੈ ਬਿਲਡਿੰਗ ਨੂੰ ਕਾਫ਼ੀ ਢਾਹ ਲੱਗੀ ਹੈ ਅਤੇ ਆਲੇ-ਦੁਆਲੇ ਦੀ ਅਰਥ-ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਤ ਹੈ। ਇਸ ਲਈ ਦਿੱਲੀ ਕਮੇਟੀ ਨੇ ਆਪਣਾ ਫ਼ਰਜ਼ ਸਮਝਦੇ ਹੋਏ ਆਟਾ, ਦਾਲ, ਚਾਵਲ, ਕੰਬਲ ਅਤੇ ਹੋਰ ਜ਼ਰੂਰੀ ਰਸਦ ਸਮੱਗਰੀ ਬੜੂ ਸਾਹਿਬ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਕੁਝ ਰਾਹਤ ਲੋੜਵੰਦ ਲੋਕਾਂ ਨੂੰ ਦਿੱਤੀ ਜਾ ਸਕੇ।

ਸ. ਕਾਲਕਾ ਅਤੇ ਸ. ਕਾਹਲੋਂ ਨੇ ਕਿਹਾ ਕਿ ਬੜੂ ਸਾਹਿਬ ਜੋ ਕਿ ਕਲਗੀਧਰ ਟਰਸਟ ਅਧੀਨ ਚਲਾਇਆ ਜਾਂਦਾ ਹੈ ਵਿਖੇ ਐਜੂਕੇਸ਼ਨ ਦੇ ਖੇਤਰ ਵਿਚ ਬਹੁਤ ਵੱਡਾ ਯੋਗਦਾਨ ਹੈ। ਇਹੋ ਕਾਰਣ ਹੈ ਕਿ ਦੇਸ਼ਭਰ ਵਿਚ ਇਸ ਦੀਆਂ ਬਰਾਂਚਾਂ ਹਨ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਮਦਦ ਲਈ ਅੱਗੇ ਆਉਣ ਅਤੇ ਮੁਸ਼ਕਿਲ ਦੀ ਇਸ ਘੜੀ ਵਿਚ ਉਨ੍ਹਾਂ ਲੋਕ ਤਕ ਮਦਦ ਪਹੁਚਾਉਣ ਜਿਨ੍ਹਾਂ ਦਾ ਜੀਵਨ ਇਸ ਘਟਨਾ ਨਾਲ ਪ੍ਰਭਾਵਤ ਹੋਇਆ ਹੈ।

ਇਸ ਮੌਕੇ ਦਿੱਲੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ, ਸ. ਅਮਰਜੀਤ ਸਿੰਘ ਫਤਿਹ ਨਗਰ, ਸ. ਸਰਵਜੀਤ ਸਿੰਘ ਵਿਰਕ, ਸ. ਹਰਜੀਤ ਸਿੰਘ ਪੱਪਾ, ਸ. ਗੁਰਮੀਤ ਸਿੰਘ ਭਾਟੀਆ, ਸ. ਰਮਨਦੀਪ ਸਿੰਘ ਥਾਪਰ, ਸ. ਭੁਪਿੰਦਰ ਸਿੰਘ ਗਿੰਨੀ, ਸ. ਗੁਰਦੇਵ ਸਿੰਘ, ਅਤੇ ਸ. ਜਸਪ੍ਰੀਤ ਸਿੰਘ ਵਿੱਕੀ ਮਾਨ, ਸ. ਰਮੀਤ ਸਿੰਘ ਸਮਾਰਟੀ ਚੱਢਾ ਆਦਿ ਵੀ ਮੌਜੂਦ ਸਨ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...