spot_img
Saturday, June 15, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਮਈ, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ ਵਾਸਤੇ ਤਨਖਾਹਾਂ ਵਿਚ 10 ਫੀਸਦੀ ਵਾਧੇ ਦਾ ਫੈਸਲਾ ਲਿਆ ਹੈ। ਇਹ ਜਾਣਕਾਰੀ ਕਮੇਟੀ ਪ੍ਰਧਾਨ ਮੰਤਰੀ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ।

ਅੱਜ ਇਥੇ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਮਗਰੋਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਅੱਜ ਸਵੇਰੇ ਪਹਿਲਾਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਕਮੇਟੀ ਦੀ ਮੀਟਿੰਗ ਹੋਈ ਤੇ ਫਿਰ ਦਿੱਲੀ ਗੁਰਦੁਆਰਾ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ ਜਿਸ ਵਿਚ ਅਹਿਮ ਫੈਸਲੇ ਲਏ ਗਏ ਹਨ।

ਉਹਨਾਂ ਦੱਸਿਆ ਕਿ ਜਿਥੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ ਲਿਆ ਗਿਆ, ਉਥੇ ਹੀ ਕੋਰੋਨਾ ਕਾਲ ਤੇ ਕਿਸਾਨ ਅੰਦੋਲਨ ਦੌਰਾਨ ਕਮੇਟੀ ਦਾ ਡੱਟ ਕੇ ਸਾਥ ਦੇਣ ਵਾਲੇ ਕਮੇਟੀ ਮੁਲਾਜ਼ਮਾਂ ਲਈ ਤਨਖਾਹਾਂ ਵਿਚ 10 ਫੀਸਦੀ ਵਾਧਾ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।

ਉਹਨਾਂ ਦੱਸਿਆ ਕਿ ਨਾਲ ਹੀ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਬੀਤੇ ਸਮੇਂ ਦੌਰਾਨ ਖਾਸ ਤੌਰ ’ਤੇ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਦੇ ਕਾਰਜਕਾਲ ਦੌਰਾਨ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਜੋ ਅੰਨ੍ਹਵਾਹ ਭਰਤੀ ਕੀਤੀ ਗਈ ਤੇ ਜਿਹੜੀਆਂ ਪੋਸਟਾਂ ਵੀ ਸਿੱਖਿਆ ਵਿਭਾਗ ਨਹੀਂ ਬਣਦੀਆਂ ਸਨ, ਉਹਨਾਂ ’ਤੇ ਕੀਤੀ ਭਰਤੀ ਖਾਰਜ ਕੀਤੀ ਜਾਵੇਗੀ ਤੇ ਅਜਿਹੇ ਸਟਾਫ ਨੂੰ ਸਿੱਖਿਆ ਵਿਭਾਗ ਦੀ ਨੀਤੀ ਮੁਤਾਬਕ ਕੱਢਿਆ ਜਾਵੇਗਾ ਤੇ ਇਸ ਮਾਮਲੇ ਵਿਚ ਕਮੇਟੀ ਕੋਈ ਆਪਣੀ ਨੀਤੀ ਨਹੀਂ ਬਣਾਏਗੀ ਬਲਕਿ ਸਥਾਪਿਤ ਵਿਧੀ ਵਿਧਾਨ ਮੁਤਾਬਕ ਸਿੱਖਿਆ ਵਿਭਾਗ ਦੀਆਂ ਨੀਤੀਆਂ ਮੁਤਾਬਕ ਹੀ ਫੈਸਲੇ ਲਏ ਜਾਣਗੇ।

ਉਹਨਾਂ ਦੱਸਿਆ ਕਿ ਇਸ ਵਾਸਤੇ ਕਾਰਜਕਾਰਨੀ ਕਮੇਟੀ ਨੇ ਇਕ ਕਮੇਟੀ ਦਾ ਗਠਨ ਕੀਤਾ ਹੈ ਜੋ ਅਜਿਹੇ ਸਟਾਫ ਨੂੰ ਕੱਢਣ ਨਾਲ ਪੈਣ ਵਾਲੇ ਆਰਥਿਕ ਬੋਝ ਬਾਰੇ ਫੈਸਲਾ ਲਵੇਗੀ। ਉਹਨਾਂ ਕਿਹਾ ਕਿ ਸਾਰਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਇਹ ਵੀ ਫੈਸਲਾ ਲਿਆ ਗਿਆ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿਚ ਵਿਦਿਆਰਥੀ ਫੀਸਾਂ ਵਿਚ ਕਾਫੀ ਦੇਰ ਤੋਂ ਵਾਧਾ ਨਹੀਂ ਕੀਤਾ ਗਿਆ ਤੇ ਇਸ ਲਈ ਹੁਣ ਫੀਸਾਂ ਵਿਚ ਵੀ ਵਾਧਾ ਕੀਤਾ ਜਾਵੇਗਾ ਤੇ ਪਰ ਅਜਿਹਾ ਕਰਦਿਆਂ ਇਹ ਧਿਆਨ ਰੱਖਿਆ ਜਾਵੇਗਾ ਕਿ ਫੀਸਾਂ ਉਨੀਆਂ ਹੀ ਵਧਾਈਆਂ ਜਾਣਗੀਆਂ ਕਿ ਮਾਪਿਆਂ ’ਤੇ ਵਾਧੂ ਆਰਥਿਕ ਬੋਝ ਨਾ ਪਵੇ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...