Friday, March 29, 2024

ਵਾਹਿਗੁਰੂ

spot_img
spot_img

ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਲਈ ਸਿੱਖ ਜੱਥਾ ਜਾਵੇਗਾ ਪਾਕਿਸਤਾਨ: ਦਿੱਲੀ ਗੁਰਦੁਆਰਾ ਕਮੇਟੀ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਸਤੰਬਰ, 2022:
ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮਾਂ ’ਚ ਹਿੱਸਾ ਲੈਣ ਲਈ ਭਾਰਤੀ ਸਿੱਖਾਂ ਦਾ ਇੱਕ ਜੱਥਾ ਪਾਕਿਸਤਾਨ ਦੇ ਰਾਵਲਪਿੰਡੀ ਤੋਂ 45 ਕਿਲੋਮੀਟਰ ਦੂਰ ਪਵਿੱਤਰ ਗੁਰਦੁਆਰਾ ਪੰਜਾ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਲਈ 30 ਅਕਤੂਬਰ ਨੂੰ ਭਾਰਤ ਤੋਂ ਰਵਾਨਾ ਹੋਵੇਗਾ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 240 ਸਿੱਖਾਂ ਦਾ ਜੱਥਾ 29 ਅਕਤੂਬਰ ਨੂੰ ਅਟਾਰੀ/ਵਾਹਗਾ ਸਰਹੱਦ ਪਾਰ ਕਰਕੇ ਪਾਕਿਸਤਾਨ ਵਿੱਚ ਦਾਖਲ ਹੋਵੇਗਾ। ਇਸ ਜੱਥੇ ਵਿੱਚ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਤੋਂ 40 ਸ਼ਰਧਾਲੂ ਹਿੱਸਾ ਲੈਣਗੇ। ਜਦਕਿ ਬਾਕੀ 200 ਮੈਂਬਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਾਮਲ ਹੋਣਗੇ।

ਸ. ਕਾਲਕਾ ਨੇ ਦੱਸਿਆ ਕਿ ਇਹ ਜੱਥਾ 2 ਨਵੰਬਰ ਨੂੰ ਭਾਰਤ ਪਰਤੇਗਾ ਅਤੇ ਪਾਕਿਸਤਾਨ ਯਾਤਰਾ ਦੌਰਾਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਪੰਜਾ ਸਾਹਿਬ, ਸ੍ਰੀ ਨਨਕਾਣਾ ਸਾਹਿਬ ਅਤੇ ਲਾਹੌਰ ਦੇ ਹੋਰਨਾਂ ਗੁਰਦੁਆਰਿਆਂ ਵਿਖੇ ਮੱਥਾ ਟੇਕੇਗਾ।

ਸਾਕਾ ਪੰਜਾ ਸਾਹਿਬ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ 30 ਅਕਤੂਬਰ 1922 ਨੂੰ ਜਦੋਂ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਿੱਖ ਭਾਈਚਾਰੇ ਨੂੰ ਅੰਗਰੇਜ਼ ਹਾਕਮ ਅੰਮ੍ਰਿਤਸਰ ਵਿਖੇ ਦਮਨਕਾਰੀ ਨੀਤੀਆਂ ਤਹਿਤ ਸਖ਼ਤ ਜੇਲ੍ਹਾਂ ਵਿਚ ਬੰਦ ਕਰਨ ਲਈ ਰੇਲ ਗੱਡੀ ਰਾਹੀਂ ਲਿਜਾ ਰਹੇ ਸਨ ਤਾਂ ਇਹ ਸੂਚਨਾ ਸਿੱਖ ਭਾਈਚਾਰੇ ਨੂੰ ਪਤਾ ਚਲਦੇ ਹੀ ਪੰਜਾ ਸਾਹਿਬ ਦੀ ਸਿੱਖ ਸੰਗਤ ਨੇ ਰੇਲ ਗੱਡੀ ਰੋਕ ਕੇ ਨਿਰਦੋਸ਼ ਸਿੱਖਾਂ ਨੂੰ ਲੰਗਰ ਛਕਾਉਣ ਦਾ ਫੈਸਲਾ ਕੀਤਾ ਪਰ ਸਥਾਨਕ ਪ੍ਰਸ਼ਾਸਨ ਨੇ ਪੰਜਾ ਸਾਹਿਬ ਰੇਲਵੇ ਸਟੇਸ਼ਨ ’ਤੇ ਰੇਲਗੱਡੀ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਸਿੱਖ ਭਾਈਚਾਰੇ ਦੇ ਲੋਕ ਰੇਲ ਪਟੜੀ ’ਤੇ ਬੈਠ ਗਏ ਅਤੇ ਕੁਝ ਨਿਹੱਥੇ ਪ੍ਰਦਰਸ਼ਨਕਾਰੀ ਰੇਲ ਗੱਡੀ ਥੱਲੇ ਆਉਣ ਨਾਲ ਸ਼ਹੀਦ ਹੋ ਗਏ।

ਇਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਵੰਡ ਤੋਂ ਪਹਿਲਾਂ 30 ਅਕਤੂਬਰ ਤੋਂ 2 ਨਵੰਬਰ ਤੱਕ ਪੰਜਾ ਸਾਹਿਬ ਵਿਖੇ 4 ਰੋਜ਼ਾ ਮੇਲਾ ਲਗਾਇਆ ਜਾਂਦਾ ਸੀ। ਸ. ਕਾਲਕਾ ਨੇ ਦੱਸਿਆ ਕਿ ਜੱਥੇ ਵਿੱਚ ਭਾਗ ਲੈਣ ਵਾਲੇ ਸ਼ਰਧਾਲੂਆਂ ਕੋਲ ਕੋਰੋਨਾ ਟੀਕਾਕਰਨ ਸਰਟੀਫਿਕੇਟ ਹੋਣਾ ਲਾਜ਼ਮੀ ਹੈ ਅਤੇ ਕਰੋਨਾ ਦੀ ਨੈਗੇਟਿਵ ਰਿਪੋਰਟ ਵੀ ਜ਼ਰੂਰੀ ਹੈ। ਅਟਾਰੀ ਵਾਹਗਾ ਸਰਹੱਦ ’ਤੇ ਆਉਣ ਵਾਲੇ ਸਾਰੇ ਸ਼ਰਧਾਲੂਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਕੋਰੋਨਾ ਪਾਜ਼ੀਟਿਵ ਕੇਸਾਂ ਨੂੰ ਵਾਪਸ ਮੋੜ ਦਿੱਤਾ ਜਾਵੇਗਾ।

ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਬੱਸ/ਰੇਲ ਗੱਡੀ ਰਾਹੀਂ ਸਫਰ ਕਰਾਇਆ ਜਾਵੇਗਾ, ਜਿਸ ਦੀ ਅਨੁਮਾਨਤ ਕੀਮਤ 6000 ਰੁਪਏ ਦੇ ਕਰੀਬ ਦੱਸੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਰਿਹਾਇਸ਼/ਲੰਗਰ ਦਾ ਪ੍ਰਬੰਧ ਗੁਰਦੁਆਰਿਆਂ ਵਿੱਚ ਕੀਤਾ ਜਾਵੇਗਾ ਅਤੇ ਪਾਕਿਸਤਾਨ ਸਰਕਾਰ ਦੇ ਕਰਮਚਾਰੀਆਂ ਵੱਲੋਂ ਸਾਰੇ ਸ਼ਰਧਾਲੂਆਂ ਨੂੰ ਵੱਖਰੇ ਕਮਰੇ ਅਲਾਟ ਕਰਕੇ ਪਹਿਲਾਂ ਹੀ ਰਿਜ਼ਰਵੇਸ਼ਨ ਮੁਹੱਈਆ ਕਰਵਾਈ ਜਾਵੇਗੀ।

ਸ਼ਰਧਾਲੂਆਂ ਦੀ ਕੋਵਿਡ ਜਾਂਚ ਲਈ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇੱਕ ਵਿਸ਼ੇਸ਼ ਕੋਵਿਡ ਟੈਸਟ ਕੈਂਪ ਲਗਾਇਆ ਜਾਵੇਗਾ, ਜਿਸ ਦੀ ਜਾਣਕਾਰੀ ਸਾਰੇ ਸ਼ਰਧਾਲੂਆਂ ਨੂੰ ਪਹਿਲਾਂ ਹੀ ਦਿੱਤੀ ਜਾਵੇਗੀ ਨਾਲ ਹੀ ਸ਼ਰਧਾਲੂਆਂ ਨੂੰ ਹਲਕਾ ਸਮਾਨ ਨਾਲ ਲਿਜਾਣ ਲਈ ਬੇਨਤੀ ਕੀਤੀ ਜਾਵੇਗੀ ਤਾਂ ਜੋ ਯਾਤਰਾ ਵਿਚ ਅਸਾਨੀ ਰਹੇ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...