Tuesday, April 16, 2024

ਵਾਹਿਗੁਰੂ

spot_img
spot_img

ਦਿੱਲੀ ਗੁਰਦੁਆਰਾ ਕਮੇਟੀ ਨੇ ਤਖਤ ਪਟਨਾ ਸਾਹਿਬ ਵਿਖੇ ਗੁਰ ਮਰਿਆਦਾ ਕਾਇਮ ਰੱਖਣ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 21 ਨਵੰਬਰ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਗੁਰ ਮਰਿਆਦਾ ਕਾਇਮ ਰੱਖਣ ਲਈ ਦੋਵਾਂ ਧਿਰਾਂ ਨੂੰ ਅਪੀਲ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਤਖਤ ਸ੍ਰੀ ਹਰਿਮੰਦਿਰ ਸਾਹਿਬ ਪਟਨਾ ਸਾਹਿਬ ਵਿਖੇ ਗੁਰ ਮਰਿਆਦਾ ਬਹਾਲ ਰੱਖਣਾ ਸਾਡਾ ਸਭ ਦਾ ਫਰਜ਼ ਬਣਦਾ ਹੈ। ਉਹਨਾਂ ਕਿਹਾ ਕਿ ਤਖਤ ਸਾਹਿਬ ’ਤੇ ਗੁਰ ਮਰਿਆਦਾ ਹਰ ਹਾਲਤ ਵਿਚ ਕਾਇਮ ਰਹਿਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿੱਖਾਂ ਲਈ ਸਭ ਤੋਂ ਉਪਰ ਗੁਰੂ ਦਾ ਹੁਕਮ ਹੈ ਤੇ ਸਾਡੇ ਲਈ ਗੁਰੂ ਸਾਹਿਬ ਦੀ ਹੁਕਮਾਂ ਦੀ ਪਾਲਣਾ ਕਰਨਾ ਤੇ ਗੁਰ ਮਰਿਆਦਾ ਵਿਚ ਰਹਿਣਾ ਤੇ ਗੁਰ ਮਰਿਆਦਾ ਕਾਇਮ ਰੱਖਣਾ ਸਭ ਤੋਂ ਮੁੱਢਲਾ ਫਰਜ਼ ਹੈ।

ਉਹਨਾਂ ਕਿਹਾ ਕਿ ਗੁਰੂ ਘਰ ਵਿਚ ਗੁਰ ਮਰਿਆਦਾ ਦੀ ਪਾਲਣਾ ਕਰਦਿਆਂ ਇਹ ਹਮੇਸ਼ਾ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸੇ ਵੀ ਤਰੀਕੇ ਮਰਿਆਦਾ ਦੀ ਉਲੰਘਣਾ ਨਾ ਹੋਵੇ। ਉਹਨਾਂ ਕਿਹਾ ਕਿ ਬੇਸ਼ੱਕ ਵਿਚਾਰਕ ਮਤਭੇਦ ਹੋ ਸਕਦੇ ਹਨ ਪਰ ਫਿਰ ਵੀ ਉਹ ਸਭ ਨੂੰ ਅਪੀਲ ਕਰਦੇ ਹਨ ਕਿ ਆਪਣੇ ਵਿਚਾਰਕ ਮਤਭੇਦ ਆਪਸ ਵਿਚ ਮਿਲ ਬੈਠ ਕੇ ਦੂਰ ਕੀਤੇ ਜਾਣ।

ਗੁਰੂ ਘਰਾਂ ਦੇ ਸਾਹਮਣੇ ਕਿਸੇ ਵੀ ਤਰੀਕੇ ਦੇ ਧਰਨੇ ਪ੍ਰਦਰਸ਼ਨ ਤੋਂ ਗੁਰੇਜ਼ ਕੀਤਾ ਜਾਵੇ ਤੇ ਗੁਰੂ ਘਰਾਂ ਦੇ ਅੰਦਰ ਕਿਸੇ ਵੀ ਤਰੀਕੇ ਦੇ ਟਕਰਾਅ ਤੋਂ ਵੀ ਹਰ ਹੀਲੇ ਗੁਰੇਜ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਸਭ ਤੋਂ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ ਤੇ ਗੁਰੂ ਸਾਹਿਬ ਦਾ ਅਦਬ ਤੇ ਸਤਿਕਾਰ ਸਾਡਾ ਸਭ ਦਾ ਫਰਜ਼ ਬਣਦਾ ਹੈ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸਿਰਫ ਸਿੱਖੀ ਸਿਧਾਂਤਾਂ ਤੇ ਰਵਾਇਤਾਂ ਅਨੁਸਾਰ ਗੁਰਬਾਣੀ ਦਾ ਸ਼ਬਦ ਕੀਰਤਨ ਤੇ ਗੁਰਮਤਿ ਵਿਚਾਰਾਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਤਖਤ ਹਰਿਮੰਦਿਰ ਸਾਹਿਬ ਸ੍ਰੀ ਪਟਨਾ ਸਾਹਿਬ ਸਿੱਖ ਧਰਮ ਦਾ ਅਹਿਮ ਤਖਤ ਹੈ ਤੇ ਇਸ ਅਸਥਾਨ ’ਤੇ ਮਰਿਆਦਾ ਦੀ ਪਾਲਣਾ ਕਰਨਾ ਸਭ ਦੀ ਜ਼ਿੰਮੇਵਾਰੀ ਬਣਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...