Thursday, May 30, 2024

ਵਾਹਿਗੁਰੂ

spot_img
spot_img

DSGMC ਨੇ Delhi ਵਿੱਚ ਸ਼ੁਰੂ ਕੀਤਾ ਦੇਸ਼ ਦਾ ਸਭ ਤੋਂ ਵੱਡਾ Kidney Dialysis Hospital, ਸਭ ਦਾ ਹੋਵੇਗਾ ਮੁਫ਼ਤ ਇਲਾਜ

- Advertisement -

ਯੈੱਸ ਪੰਜਾਬ
ਨਵੀਂ ਦਿੰਲੀ, 7 ਮਾਰਚ, 2021:
20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਬਾਲਾ ਸਾਹਿਬ ਹਸਪਤਾਲ ਅੱਜ ਇਥੇ ਸ਼ੁਰੂ ਹੋ ਗਿਆ ਜਿਸ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਨਾਂ ‘ਤੇ ਬਣਾਏ ਦੇਸ਼ ਦੇ ਸਭ ਤੋਂ ਵੱਡੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਜੀ ਨੇ ਗੁਰਦੁਆਰਾ ਬਾਲਾ ਸਾਹਿਬ ਕੰਪਲੈਕਸ ਵਿਚ ਕੀਤਾ। ਇਹ ਹਸਪਤਾਲ 24 ਘੰਟੇ ਕੰਮ ਕਰੇਗਾ।

ਰਸਮੀ ਉਦਘਾਟਨ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਜੀ ਨੇ ਅਰਦਾਸ ਕੀਤੀ।

ਇਸ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਜੀ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ, ਤਖਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ, ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ, ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ, ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ ਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਕਿਸਾਨ ਆਗੂ ਰਾਕੇਸ਼ ਟਿਕੈਤ, ਰਾਜਿੰਦਰ ਸਿੰਘ ਚੱਠਾ ਤੋਂ ਇਲਾਵਾ ਪਤਵੰਤੇ ਸੱਜਣਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

ਇਸ ਬਾਰੇ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਖਾਸ ਤੌਰ ‘ਤੇ ਦਿੱਲੀ ਗੁਰਦੁਆਰਾ ਕਮੇਟੀ ਲਈ ਮਾਣ ਵਾਲਾ ਮੌਕਾ ਹੈ ਕਿਉਂਕਿ ਇਸਨੇ ਦੇਸ਼ ਦੇ ਸਭ ਤੋਂ ਵੱਡੇ ਹਸਪਤਾਲ ਨੁੰ ਬਣਾਉਣ ਤੇ ਸ਼ੁਰੂ ਕਰਨ ਲਈ ਪੂਰੀ ਯੋਜਨਾਬੰਦੀ ਨਾਲ ਕੰਮ ਕੀਤਾ।

ਉਹਨਾਂ ਦੱਸਿਆ ਕਿ ਇਸ ਹਸਪਤਾਲ ਵਿਚ ਇਕ ਸਮੇਂ 101 ਮਰੀਜ਼ਾਂ ਦਾ ਡਾਇਲਸਿਸ ਹੋ ਸਕੇਗਾ ਤੇ ਰੋਜ਼ਾਨਾ 500 ਮਰੀਜ਼ਾਂ ਦਾ ਡਾਇਲਸਿਸ ਹੋ ਸਕੇਗਾ। ਉਹਨਾਂ ਦੱਸਿਆ ਕਿ ਛੇਤੀ ਹੀ ਹਸਪਤਾਲ ਨੁੰ ਵਧਾ ਕੇ 1000 ਬੈਡਾਂ ਵਾਲਾ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਇਕ ਹੋਰ ਵੰਡੀ ਪ੍ਰਾਪਤੀ ਇਹ ਹੈ ਕਿ ਇਸ ਤਕਨੀਕੀ ਤੌਰ ‘ਤੇ ਐਡਵਾਂਸ ਹਸਪਤਾਲ ਵਿਚ ਸਾਰੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਹਸਪਤਾਲ ਵਿਚ ਕੋਈ ਬਿਲਿੰਗ ਜਾਂ ਪੇਅਮੈਂਟ ਕਾਉਂਟਰ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮਰੀਜ਼ਾਂ ਤੇ ਉਹਨਾਂ ਦੇ ਨਾਲ ਆਇਆਂ ਨੁੰ ਗੁਰੂ ਕਾ ਲੰਗਰ ਛਕਾਇਆ ਜਾਵੇਗਾ।

ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਡੇ ਕਾਰਪੋਰੇਟ ਘਰਾਣਿਆਂ ਤੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀ ਐਸ ਆਰ), ਅਜਿਹੇ ਪ੍ਰਾਜੈਕਟਾਂ ਲਈ ਯੋਗਦਾਨ ਪਾਉਣ ਵਾਲੇ ਸੱਜਣਾ ਦੇ ਯੋਗਦਾਨ ਤੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਲੈ ਕੇ ਇਸ ਹਸਪਤਾਲ ਨੁੰ ਚਲਾਏਗੀ।

ਉਹਨਾਂ ਕਿਹਾ ਕਿ ਕਿਸੇ ਵੀ ਮਰੀਜ਼ ਦਾ ਇਲਾਜ ਲਈ ਕੋਈ ਪੈਸਾ ਨਹੀਂ ਲੱਗੇਗਾ। ਉਹਨਾਂ ਕਿਹਾ ਕਿ ਦੇਸ਼ ਦੇ ਨਾਮੀ ਡਾਕਟਰ ਜਿਹੜੇ ਪਹਿਲਾਂ ਹੀ ਡਾਇਲਸਿਸ ਦੇ ਖੇਤਰ ਵਿਚ ਹਨ, ਇਸ ਕਿਡਨੀ ਡਾਇਲਸਿਸ ਹਸਪਤਾਲ ਦਾ ਪ੍ਰਬੰਧ ਸੰਭਾਲਣਗੇ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਭਾਵੇਂ ਦਿੱਲੀ ਗੁਰਦੁਆਰਾ ਕਮੇਟੀ ਜੋ ਸਿੱਖ ਕੌਮ ਦੀ ਸੰਸਥਾ ਹੈ, ਇਸ ਪ੍ਰਾਜੈਕਟ ਦੀ ਮਾਲਕ ਹੈ ਪਰ ਇਹ ਹਸਪਤਾਲ ਸਮਾਜ ਦੇ ਹਰ ਵਰਗ ਲਈ ਖੁੱਲ੍ਹਾ ਹੈ ਤੇ ਕੋਈ ਵੀ ਆ ਕੇ ਮਰੀਜ਼ ਆ ਕੇ ਆਪਣਾ ਡਾਇਲਸਿਸ ਕਰਵਾ ਸਕਦਾ ਹੈ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਗੁਰੂ ਸਾਹਿਬਾਨ ਵੱਲੋਂ ਦਰਸਾਏ ਰਾਹ ਏਕ ਪਿਤਾ ਏਕਸ ਕੇ ਹਮ ਬਾਰਿਕ ਦੇ ਸਿਧਾਂਤ ਅਨੁਸਾਰ ਕੰਮ ਕਰਦੀ ਹੈ।

ਇਥੇ ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਪ੍ਰਾਜੈਕਟ ਦਾ ਦੌਰਾ ਕੀਤਾ ਤੇ ਸਮੀਖਿਆ ਕਰਨ ਤੋਂ ਬਾਅਦ ਕਿਹਾ ਸੀ ਕਿ ਉਹਨਾਂ ਨੁੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਜਿਹੜੀ ਕਿ ਸਿੱਖ ਕੌਮ ਦੀ ਸੰਸਥਾ ਹੈ, ਦੇਸ਼ ਦਾ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ ਸ਼ੁਰੂ ਕਰਨ ਜਾ ਰਹੀ ਹੈ।

ਜਥੇਦਾਰ ਨੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਖੇ ਸਭ ਤੋਂ ਸਸਤੀ ਐਮ ਆਰ ਆਈ, ਸੀ ਟੀ ਸਕੈਨ, ਅਲਟਰਾ ਸਾਉਂਡ ਤੇ ਹੋਰ ਮੈਡੀਕਲ ਸਹੂਲਤਾਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਸ਼ੁਰੂ ਕਰਨ ਦੀ ਪਹਿਲਕਦਮੀ ਵੀ ਸ਼ਲਾਘਾ ਕੀਤੀ ਸੀ।

ਗਿਆਨੀ ਹਰਪ੍ਰੀਤ ਸਿੰਘ ਨੇ ਹੋਰਨਾਂ ਨੁੰ ਇਸ ਤੋਂ ਪ੍ਰੇਰਨਾ ਲੈ ਕੇ ਗੁਰਦੁਆਰਾ ਸਾਹਿਬਾਨ ਕੰਪਲੈਕਸ ਅੰਦਰ ਅਜਿਹੀਆਂ ਮੈਡੀਕਲ ਸਹੂਲਤਾਂ ਸਥਾਪਿਤ ਕਰਨ ਦਾ ਸੱਦਾ ਦਿੱਤਾ ਸੀ। ਅੱਜ ਗਿਆਨੀ ਰਣਜੀਤ ਸਿੰਘ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ 20 ਸਾਲ ਤੋਂ ਇਹ ਇਮਾਰਤ ਵੇਖ ਰਹੇ ਸੀ ਤੇ ਹੈਰਾਨ ਸੀ ਕਿ ਸਿੱਖ ਤਾਂ ਜਿਹੜੇ ਕੰਮ ਨੂੰ ਸ਼ੁਰੂ ਕਰ ਲੈਂਦੇ ਹਨ, ਕਦੇ ਵਿਚ ਨਹੀਂ ਛੱਡਦੇ।

ਉਹਨਾਂ ਕਿਹਾ ਕਿ ਕੱਲ੍ਹ ਸ਼ਾਮ ਜਦੋਂ ਸਾਨੂੰ ਪਤਾ ਲੱਗਾ ਕਿ ਇਥੇ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ ਖੁੱਲ੍ਹ ਰਿਹਾ ਹੈ, ਉਹ ਵੀ ਜਿਥੇ ਸਭ ਦਾ ਇਲਾਜ ਮੁਫਤ ਹੋਵੇਗਾ ਤਾਂ ਸਾਨੂੰ ਬਹੁਤ ਖੁਸ਼ੀ ਹੋਈ। ਉਹਨਾਂ ਕਿਹਾ ਕਿ ਅਜਿਹੇ ਕੰਮ ਸਿਰਫ ਸਿੱਖ ਕੌਮ ਹੀ ਕਰ ਸਕਦੀ ਹੈ।

ਉਹਨਾਂ ਕਿਾ ਕਿ ਜਦੋਂ ਮਹਿੰਦਰ ਸਿੰਘ ਟਿਕੈਤ ਅੰਦੋਲਨ ਕਰਦੇ ਸਨ ਤਾਂ ਕਹਿੰਦੇ ਸਨ ਕਿ ਲੰਗਰ ਗੁਰਦੁਆਰਾ ਸਾਹਿਬਾਨ ਵਿਚ ਮਿਲਦਾ ਹੈ ਪਰ ਅੰਦੋਲਨਾਂ ਵਿਚ ਵੀ ਲੰਗਰ ਬਹੁਤ ਜ਼ਰੂਰੀ ਹੈ। ਉਹਨਾਂ ਨੇ ਦਿੱਲੀ ਦੇ ਗੁਰਦੁਆਰਾ ਸਾਹਿਬਾਨ ਵੱਲੋਂ ਲੰਬੇ ਸਮੇਂ ਤੋਂ ਕਿਸਾਨ ਸੰਘਰਸ਼ਾਂ ਵਾਸਤੇ ਲੰਗਰ ਦੇ ਪਾਏ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਅਸੀਂ ਬਾਲਾ ਸਾਹਿਬ ਹਸਪਤਾਲ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਤੇ ਪਹਿਲੇ ਪੜਾਅ ਵਿਚ ਅਸੀਂ ਕਿਡਨੀ ਡਾਇਲਸਿਸ ਹਸਪਤਾਲ ਸ਼ੁਰੂ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਮਕਸਦ ਸੁਰੱਖਿਆ ਤੇ ਪਹੁੰਚ ਵਾਲੀ ਮੈਡੀਕਲ ਸਹੂਲਤ ਆਪਣੇ ਨਿਵੇਕਲੇ ਵਿਚਾਰਾਂ ਦੀ ਬਦੌਲਤ ਪ੍ਰਦਾਨ ਕਰਨਾ ਹੈ ਤੇ ਇਹ ਦੋਵੇਂ ਪ੍ਰਾਜੈਕਟ ਇਸਦੀ ਪ੍ਰਤੱਖ ਮਿਸਾਲ ਹਨ। ਉਹਨਾਂ ਕਿਹਾ ਕਿ ਮਹਿੰਗੇ ਮੈਡੀਕਲ ਟ੍ਰੀਟਮੈਂਟ ਦੇ ਇਸ ਯੁੱਗ ਵਿਚ ਸਭ ਦੀ ਪਹੁੰਚ ਵਿਚ ਮੈਡੀਕਲ ਸਹੂਲਤਾਂ ਪ੍ਰਦਾਨ ਕਰਨਾ ਸਮੇਂ ਦੀ ਜ਼ਰੂਰਤ ਹੈ ਤੇ ਦਿੱਲੀ ਗੁਰਦੁਆਰਾ ਕਮੇਟੀ ਇਸ ਉਦੇਸ਼ ਦੀ ਪ੍ਰਾਪਤੀ ਵਾਸਤੇ ਕੰਮ ਕਰ ਰਹੀ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਲੁਧਿਆਣਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਹੋਈ ਬੇਅਦਬੀ ਦੀ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਲੁਧਿਆਣਾ ਦੇ ਕਸਬਾ ਸਮਰਾਲਾ ਨਜ਼ਦੀਕ ਪਿੰਡ ਢਿੱਲਵਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ...

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਹਰਿਆਣਾ ਦੇ ਪਿੰਡ ਲਾਡਵਾਂ ਦੀ ਸੰਗਤ ਵੱਲੋਂ 100 ਕੁਇੰਟਲ ਕਣਕ ਭੇਟ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,082FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...