Sunday, May 19, 2024

ਵਾਹਿਗੁਰੂ

spot_img
spot_img

DSGMC ਨੇ ਘਰ ਬੈਠਿਆਂ Bala Pritam ਦਵਾਖਾਨੇ ਤੋਂ ਦਵਾਈ ਮੰਗਵਾਉਣ ਲਈ ਜਾਰੀ ਕੀਤੀ App

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਨਵੰਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਮੇਟੀ ਦੇ ਮੈਡੀਕਲ ਸਟੋਰ ਬਾਲਾ ਪ੍ਰੀਤਮ ਦਵਾਖਾਨੇ ਤੋਂ ਘਰ ਬੈਠਿਆਂ ਦਵਾਈ ਮੰਗਵਾਉਣ ਲਈ ਗੋਲਡਨ ਐਪ ਜਾਰੀ ਕੀਤੀ।

ਇਹ ਐਪ ਜਾਰੀ ਕਰਦਿਆਂ ਸ੍ਰੀ ਸਿਰਸਾ ਨੇ ਦੱਸਿਆ ਕਿ ਜਿਸ ਫੈਕਟਰੀ ਰੇਟ ‘ਤੇ ਬਾਲਾ ਪ੍ਰੀਤਮ ਦਵਾਖਾਨੇ ‘ਤੇ ਦਵਾਈ ਉਪਲਬਧ ਹੈ, ਉਸੇ ਰੇਟ ‘ਤੇ ਲੋਕ ਖਾਸ ਤੌਰ ‘ਤੇ ਬਜ਼ੁਰਗ ਆਪਣੇ ਘਰ ਬੈਠੇ ਦਵਾਈ ਮੰਗਵਾ ਸਕਦੇ ਹਨ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਵਾਲੰਟੀਅਰ ਘਰ ਬੈਠੇ ਲੋਕਾਂ ਨੂੰ ਦਵਾਈ ਸਪਲਾਈ ਕਰਨਗੇ।

ਉਹਨਾਂ ਦੱਸਿਆ ਕਿ ਦਵਾਈ ਮੰਗਵਾਉਣ ਵਾਸਤੇ ਲੋਕਾਂ ਨੂੰ ਆਪੋ ਆਪਣੇ ਮੋਬਾਈਲ ਫੋਨ ‘ਤੇ ਇਹ ਐਪ ਡਾਊਨਲੋਡ ਕਰਨ ਅਤੇ ਜਦੋਂ ਚੈਕ ਕਰਨਗੇ ਤਾਂ ਬਾਲਾ ਪ੍ਰੀਤਮ ਦਵਾਖਾਨੇ ਦੀ ਆਪਸ਼ਨ ਆ ਜਾਵੇਗੀ। ਇਥੇ ਵਿਅਕਤੀ ਆਪਣੇ ਡਾਕਟਰ ਦੀ ਪ੍ਰਿਸਕ੍ਰਿਪਸ਼ਨ ਪਰਚੀ ਦੀ ਫੋਟੋ ਖਿੱਚ ਕੇ ਪਾ ਦੇਵੇ ਅਤੇ ਆਪਣੀ ਜ਼ਰੂਰਤ ਦੱਸ ਦੇਵੇ, ਇਸ ਮਗਰੋਂ ਕਮੇਟੀ ਦੇ ਵਾਲੰਟੀਅਰ ਦਵਾਈ ਉਸਦੇ ਘਰ ਤੱਕ ਪਹੁੰਚਦੀ ਕਰਨਗੇ।

ਉਹਨਾਂ ਦੱਸਿਆ ਕਿ ਇਹ ਸਹੂਲਤ ਸ਼ੁਰੂ ਕਰਨ ਵਾਸਤੇ ਅਸੀਂ ਸੀਨੀਅਰ ਸਿਟੀਜ਼ਨਜ਼ ਐਪ ਨਾਲ ਟਾਈਅਪ ਕੀਤਾ ਹੈ ਤੇ ਸਾਡਾ ਮਕਸਦ ਲੋਕਾਂ ਖਾਸ ਤੌਰ ‘ਤੇ ਬਜ਼ੁਰਗਾਂ ਨੂੰ ਘਰ ਬੈਠਿਆਂ ਹੀ ਸਸਤੀਆਂ ਦਵਾਈਆਂ ਉਪਲਬਧ ਕਰਵਾਉਣਾ ਹੈ।

ਉਹਨਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਐਪ ਆਪੋ ਆਪਣੇ ਫੋਨਾਂ ਵਿਚ ਡਾਊਨਲੋਡ ਕਰਨ ਦੀ ਅਪੀਲ ਵੀ ਕੀਤੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...