Sunday, May 19, 2024

ਵਾਹਿਗੁਰੂ

spot_img
spot_img

DSGMC ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 30 ਨਵੰਬਰ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।

ਇਸ ਵਾਰ ਕੋਰੋਨਾ ਮਹਾਮਾਰੀ ਨੂੰ ਧਿਆਨ ਵਿਚ ਰੱਖਦਿਆਂ ਕਮੇਟੀ ਨੇ ਸਾਰੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਸਨ ਤਾਂ ਜੋ ਸੰਗਤਾਂ ਵੱਖ ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰ ਸਕਣ। ਮੁੱਖ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਜਿਥੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਬਹੁਤ ਹੀ ਪਵਿੱਤਰ ਦਿਹਾੜਾ ਹੈ ਜਿਸਨੂੰ ਸਾਰੀ ਦੁਨੀਆ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਸਿਰਫ ਸਿੱਖ ਹੀ ਨਹੀਂ ਬਲਕਿ ਵੱਖ ਵੱਖ ਧਰਮਾਂ ਦੇ ਲੋਕ ਮਨਾਉਂਦੇ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹੀ ਦਿੱਲੀ ਗੁਰਦੁਆਰਾ ਕਮੇਟੀ ਨੇ ਕੋਰੋਨਾ ਮਹਾਮਾਰੀ ਵੇਲੇ ਲੋੜਵੰਦਾਂ ਵਾਸਤੇ ਲੰਗਰਾਂ ਦਾ ਪ੍ਰਬੰਧ ਕੀਤਾ ਤੇ ਹੁਣ ਦਿੱਲੀ ਵਿਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਅੰਦੋਲਨ ਵਾਸਤੇ ਲੰਗਰ ਦਾ ਪ੍ਰਬੰਧ ਕੀਤਾ ਹੈ।

ਇਸ ਮੌਕੇ ਸ੍ਰੀ ਸਿਰਸਾ ਨੇ ਸੰਗਤਾਂ ਨੂੰ ਇਹ ਵੀ ਦੱਸਿਆ ਕਿ ਕਮੇਟੀ ਨੇ ਅੱਜ ਤੋਂ ਇਕ ਗੋਲਡਨ ਐਪ ਲਾਂਚ ਕੀਤੀ ਹੈ ਜਿਸਨੂੰ ਆਪਣੇ ਮੋਬਾਈਲਾਂ ਵਿਚ ਡਾਊਨਲੋਡ ਕਰ ਕੇ ਬਜ਼ੁਰਗ ਬਾਲਾ ਪ੍ਰੀਤਮ ਦਵਾਖਾਨਿਆਂ ਤੋਂ ਦਵਾਈ ਹਾਸਲ ਕਰਨ ਲਈ ਆਨ ਲਾਈਨ ਆਰਡਰ ਦੇ ਸਕਦੇ ਹਨ ਤੇ ਅਜਿਹੇ ਮਾਮਲਿਆਂ ਵਿਚ ਦਵਾਈਆਂ ਬਜ਼ੁਰਗਾਂ ਕੋਲ ਘਰ ਪਹੁੰਚਦੀਆਂ ਕੀਤੀਆਂ ਜਾਣਗੀਆਂ।

ਸ੍ਰੀ ਸਿਰਸਾ ਨੇ ਇਸ ਮੌਕੇ ਜਿਥੇ ਸਰਕਾਰ ਨੂੰ ਅਪੀਲ ਕੀਤੀ ਕਿ ਹੱਕ ਮੰਗਣ ਆਏ ਅੰਨਦਾਤਾ ’ਤੇ ਡਾਂਗਾ ਤੇ ਠੰਢਾ ਪਾਣੀ ਨਾ ਵਰਾਇਆ ਜਾਵੇ, ਉਥੇ ਹੀ ਸੰਗਤਾਂ ਨੁੰ ਵੀ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਨੂੰ ਖਾਲਿਸਤਾਨੀਆਂ ਦਾ ਪ੍ਰੋਗਰਾਮ ਦੱਸਣ ਦੇ ਕੁਝ ਚੈਨਲਾਂ ਤੇ ਕੁਝ ਸ਼ਰਾਰਤੀ ਅਨਸਰਾਂ ਦੇ ਮਨਸੂਬਿਆਂ ਪ੍ਰਤੀ ਸੁਚੇਤ ਰਿਹਾ ਜਾਵੇ।

ਉਹਨਾਂ ਕਿਹਾ ਕਿ ਅਜਿਹੇ ਵੱਡੇ ਅੰਦੋਲਨ ਵਿਚ ਅਕਸਰ ਹੀ ਕੁਝ ਸ਼ਰਾਰਤੀ ਅਨਸਰ ਵੜ ਆਉਂਦੇ ਹਨ ਤਾਂ ਜੋ ਅੰਦੋਲਨ ਫੇਲ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਕਿਸਾਨਾਂ ਨੇ ਵੀ ਸਪਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਤਰਾਜ਼ਯੋਗ ਬਿਆਨ ਦਿੰਦਾ ਹੈ ਤਾਂ ਇਹ ਉਸਦੀ ਆਪਣੀ ਜ਼ਿੰਮੇਵਾਰ ਹੋਵੇਗੀ ਤੇ ਕਿਸਾਨ ਅੰਦੋਲਨ ਨਾਲ ਉਸਦਾ ਕੋਈ ਸਰੋਕਾਰ ਨਹੀਂ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਉਹ ਖੁਦ ਪੁਲਿਸ ਹਵਾਲੇ ਕਰਨਗੇ।

ਉਹਨਾਂ ਨੇ ਸੋਸ਼ਲ ਮੀਡੀਆ ’ਤੇ ਵੀ ਕਿਸਾਨੀ ਅੰਦੋਲਨ ਨੁੰ ਬਦਨਾਮ ਕਰਨ ਵਾਲਿਆਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨ ਵਾਸਤੇ ਆਖਿਆ ਤੇ ਕਮੇਟੀ ਨੇ ਅਜਿਹੇ ਸ਼ਰਾਰਤੀ ਅਨਸਰਾਂ ਦੀ ਨਿਖੇਧੀ ਵੀ ਕੀਤੀ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਦੇ ਪੁੱਤਰ ਪੋਤਰੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਾਸਤੇ ਦਿਨ ਰਾਤ ਡਟੇ ਹਨ, ਅਜਿਹੇ ਕਿਸਾਨਾਂ ਨੂੰ ਖਾਲਿਸਤਾਨੀ ਕਹਿ ਕੇ ਬਦਨਾਮ ਕਰਨਾ ਬਹੁਤ ਹੀ ਸ਼ਰਮਨਾਕ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਕੋਰੋਨਾ ਕਾਰਨ ਐਤਕੀਂ ਕਮੇਟੀ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਪ੍ਰੋਗਰਾਮ ਰੱਖਦੇ ਗਏ ਤੇ ਇਹਨਾਂ ਦੀ ਸਫਲਤਾ ਲਈ ਸੰਗਤ ਨੇ ਵੱਧ ਚੜ ਕੇ ਸਹਿਯੋਗ ਦਿੱਦਾ ਹੈ ਜਿਸ ਲਹੀ ਉਹ ਸੰਗਤ ਦਾ ਧੰਨਵਾਦ ਕਰਦੇ ਹਨ।

ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹੀ ਕਰਮ ਕਾਂਡਾ ਵਿਚ ਉਲਝੇ ਸਮਾਜ ਨੂੰ ਰਾਹ ਵਿਖਾਇਆ ਤੇ ਔਰਤ ਨੁੰ ਮਹਾਨ ਦਰਜਾ ਦਿੱਤਾ ਤੇ ਸਾਨੂੰ ਜੀਵਨ ਜਾਚ ਸਿਖਾਈ। ਉਹਨਾਂ ਕਿਹਾ ਕਿ ਜੇਕਰ ਅਸੀਂ ਉਹਨਾਂ ਦੀਆਂ ਸਿੱਖਿਆਵਾਂ ਵਿਚੋਂ ਕੁਝ ਕੁ ਵੀ ਅਪਣਾ ਲਈਏ ਤਾਂ ਸਾਡਾ ਜੀਵਨ ਸਫਲ ਹੋ ਜਾਵੇਗਾ।

ਸ੍ਰੀ ਕਾਲਕਾ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਜਿਥੇ ਕਮੇਟੀ ਨੇ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕੀਤਾ ਹੈ, ਉਥੇ ਹੀ ਮੈਡੀਕਲ ਟੀਮਾਂ ਤੇ ਐਂਬੂਲੈਂਸਾਂ ਵਿਚ ਸੰਘਰਸ਼ ਵਾਲੀਆਂ ਵੱਖ ਵੱਖ ਥਾਵਾਂ ’ਤੇ ਤਾਇਨਾਤ ਕੀਤੀਆਂ ਗਈਆਂ ਹਨ।

ਦਿੱਲੀ ਗੁਰਦੁਆਰਾ ਕਮੇਟੀ ਦੇ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਵੱਲੌਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਹਨਾਂ ਦੀਆਂ ਉਦਾਸੀਆਂ ਤੇ ਸਿੱਖਿਆਵਾਂ ਬਾਰੇ ਇਕ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਹਰ ਰਾਉਂਡ ਵਾਸਤੇ ਵੱਖੋ ਵੱਖਰੇ ਜੇਤੂਆਂ ਨੂੰ ਇਨਾਮ ਦਿੱਤੇ ਗਏ।

ਸਮਾਗਮ ਦੇ ਦੌਰਾਨ ਸ. ਸਿਰਸਾ ਅਤੇ ਸ. ਕਾਲਕਾ ਤੋਂ ਇਲਾਵਾ ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਚੰਢੋਕ, ਅਮਰਜੀਤ ਸਿੰਘ ਪਿੰਕੀ, ਜਤਿੰਦਰਪਾਲ ਸਿੰਘ ਗੋਲਡੀ, ਭੁਪਿੰਦਰ ਸਿੰਘ ਭੁੱਲਰ ਵੀ ਮੌਜੁਦ ਰਹੇ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,119FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...