Wednesday, May 1, 2024

ਵਾਹਿਗੁਰੂ

spot_img
spot_img

DSGMC ਨੇ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਵਿਚ ਤਬਦੀਲੀ ਦੇ ਮਾਮਲੇ ’ਤੇ ਮਹਾਰਾਸ਼ਟਰ ਦੇ CM ਤੋਂ ਮਿਲਣ ਦਾ ਸਮਾਂ ਮੰਗਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 9 ਫਰਵਰੀ, 2024

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕੀ ਬੋਰਡ ਦੇ ਪੁਨਰਗਠਨ ਦੇ ਮਾਮਲੇ ’ਤੇ ਲਏ ਫੈਸਲੇ ਮਗਰੋਂ ਸਿੱਖ ਸੰਗਤਾਂ ਵਿਚ ਉਪਜੇ ਰੋਸ ਨੂੰ ਵੇਖਦਿਆਂ ਇਸ ਮਸਲੇ ਦੇ ਹੱਲ ਵਾਸਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ ਤੇ ਇਸ ਲਈ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ।

ਇਥੇ ਇਸ ਮਾਮਲੇ ’ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੂੰ ਮੰਗ ਪੱਤਰ ਸੌਂਪਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਮਗਰੋਂ ਸਿੱਖ ਸੰਗਤਾਂ ਵਿਚ ਇਕ ਦਮ ਰੋਸ ਫੈਲਿਆ ਹੈ।

ਉਹਨਾਂ ਕਿਹਾ ਕਿ ਸਿੱਖ ਗੁਰਧਾਮਾਂ ਦੀ ਸੰਭਾਲ ਅਤੇ ਸਮੁੱਚਾ ਪ੍ਰਬੰਧ ਸਿਰਫ ਤੇ ਸਿਰਫ ਸਿੱਖ ਸੰਗਤਾਂ ਕੋਲ ਹੀ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਇਹ ਗੱਲ ਸਮਝਦੇ ਹਨ ਕਿ 1956 ਵਾਲੇ ਐਕਟ ਨੂੰ ਬਣੇ ਕਾਫੀ ਸਮਾਂ ਹੋ ਗਿਆ ਹੈ ਤੇ ਇਸ ਮਗਰੋਂ ਹਾਲਾਤ ਕਾਫੀ ਬਦਲੇ ਹਨ ਪਰ ਐਕਟ ਵਿਚ ਕਿਸੇ ਵੀ ਤਬਦੀਲੀ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਕੌਮ ਦੀਆਂ ਨੁਮਾਇੰਦਾ ਜਥੇਬੰਦੀਆਂ ਤੇ ਸੰਸਥਾਵਾਂ ਨਾਲ ਰਾਇ ਮਸ਼ਵਰਾ ਕਰਨ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਅਸੀਂ ਵੀ ਇਹ ਸਮਝਦੇ ਹਾਂ ਕਿ ਸਿੱਖ ਗੁਰਧਾਮਾਂ ਦੀ ਸੰਭਾਲ ਦਾ ਪ੍ਰਬੰਧ ਚੰਗੀਆਂ ਸਿੱਖ ਸ਼ਖਸੀਅਤਾਂ ਦੇ ਹੱਥਾਂ ਵਿਚ ਹੋਣਾ ਚਾਹੀਦਾ ਹੈ ਪਰ ਕਿਸੇ ਵੀ ਫੈਸਲੇ ਨੂੰ ਲੈਣ ਤੋਂ ਪਹਿਲਾਂ ਸਿੱਖ ਕੌਮ ਨੂੰ ਭਰੋਸੇ ਵਿਚ ਲਿਆ ਜਾਣਾ ਚਾਹੀਦਾ ਹੈ।

ਇਸ ਮੌਕੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਅੱਜ ਦਿੱਲੀ ਗੁਰਦੁਆਰਾ ਕਮੇਟੀ ਦਾ ਮੰਗ ਪੱਤਰ ਉਹਨਾਂ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਹਾਲੇ ਮਹਾਰਾਸ਼ਟਰ ਸਰਕਾਰ ਨੇ ਸਿਰਫ ਇਕ ਤਜਵੀਜ਼ ਕੈਬਨਿਟ ਵਿਚ ਪਾਸ ਕੀਤੀ ਹੈ ਤੇ ਪ੍ਰਕਿਰਿਆ ਮੁਤਾਬਕ ਇਸਨੂੰ ਵਿਧਾਨ ਸਭਾ ਵਿਚ ਪੇਸ਼ ਕਰਨਾ ਹੁੰਦਾ ਹੈ ਤੇ ਫਿਰ ਰਾਜਪਾਲ ਦੀ ਮਨਜ਼ੂਰੀ ਜ਼ਰੂਰੀ ਹੁੰਦੀ ਹੈ।

ਉਹਨਾਂ ਕਿਹਾ ਕਿ ਇਸ ਲਈ ਇਸ ਤਜਵੀਜ਼ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਹੀ ਮਹਾਰਾਸ਼ਟਰ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਕੇ ਇਸਨੂੰ ਰੁਕਵਾਇਆ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਮਹਾਰਾਸ਼ਟਰ ਸਰਕਾਰ ਨਾਲ ਰਾਬਤਾ ਕਰ ਕੇ ਮਸਲੇ ਦਾ ਸੰਜੀਦਗੀ ਨਾਲ ਸਾਰਥਕ ਹੱਲ ਕੱਢਵਾਉਣ ਵਾਸਤੇ ਵਚਨਬੱਧ ਹਾਂ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਸ. ਜਸਪ੍ਰੀਤ ਸਿੰਘ ਕਰਮਸਰ , ਮੈਂਬਰ ਸਰਦਾਰ ਹਰਵਿੰਦਰ ਸਿੰਘ ਸੰਧੂ ਅਤੇ ਸਰਦਾਰ ਜਤਿੰਦਰਪਾਲ ਸਿੰਘ ਗੋਲਡੀ ਵੀ ਹਾਜ਼ਿਰ ਸਨ ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...