Tuesday, April 23, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮਜ਼ਦੂਰਾਂ ‘ਤੇ ਲਾਠੀਚਾਰਜ ਦੀ ਡੀਟੀਐੱਫ ਵੱਲੋਂ ਸਖਤ ਨਿਖੇਧੀ

- Advertisement -

ਦਲਜੀਤ ਕੌਰ
ਸੰਗਰੂਰ, 30 ਨਵੰਬਰ, 2022:
ਗੱਲਬਾਤ ਦਾ ਸਮਾਂ ਦੇ ਕੇ ਮੀਟਿੰਗ ਤੋਂ ਮੁੱਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ, ਪੇਂਡੂ ਅਤੇ ਖੇਤ ਮਜ਼ਦੂਰਾਂ ਦੇ ਸਾਂਝੇ ਮੋਰਚੇ ਦੀ ਅਗਵਾਈ ਵਿਚ ਰੋਸ ਮੁਜ਼ਾਹਰੇ ਲਈ ਪਹੁੰਚੇ ਮਜ਼ਦੂਰਾਂ ਦੀ ਸੁਣਵਾਈ ਕਰਨ ਦੀ ਥਾਂ ਟੀਚਰਜ਼ ਰਾਹੀ ਮਜ਼ਦੂਰਾਂ ਨੂੰ ਜ਼ਖ਼ਮੀ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਰਨਲ ਸਕੱਤਰ ਮੁਕੇਸ਼ ਕੁਮਾਰ ਨੇ ਸਖਤ ਨਿਖੇਧੀ ਕੀਤੀ ਹੈ।

ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਸੰਯੁਕਤ ਸਕੱਤਰ ਦਲਜੀਤ ਸਫ਼ੀਪੁਰ, ਸੂਬਾ ਕਮੇਟੀ ਮੇਂਬਰ ਮੇਘਰਾਜ, ਜਿਲ੍ਹਾ ਪ੍ਰਧਾਨ ਸੁੱਖਵਿੰਦਰ ਗਿਰ ਅਤੇ ਜਿਲ੍ਹਾ ਜਰਨਲ ਸਕੱਤਰ ਅਮਨ ਵਸ਼ਿਸ਼ਟ ਨੇ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾੜੀ ਵਿਚ ਵਾਧਾ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਦੇਣ ਤੇ ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਦਲਿਤਾਂ ਨੂੰ ਦੇਣ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਅਲਾਟ ਪਲਾਟਾਂ ਦੇ ਕਬਜ਼ੇ ਦੇਣ, ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਦੇਣ, ਬੁਢਾਪਾ, ਵਿਧਵਾ, ਅੰਗਹੀਣ ਪੈਂਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕਰਨ ਅਤੇ ਦਲਿਤਾਂ ‘ਤੇ ਜ਼ਬਰ ਬੰਦ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਸਮੇਤ ਸਮੁੱਚੀਆਂ ਮੰਗਾਂ ਦੀ ਹਮਾਇਤ ਵੀ ਕੀਤੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...