Saturday, April 27, 2024

ਵਾਹਿਗੁਰੂ

spot_img
spot_img

ECI ਵੱਲੋਂ ਚੋਣ ਡਿਊਟੀ ‘ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ: ਸਿਬਿਨ ਸੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਮਾਰਚ, 2024

ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ ‘ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਅਤੇ ਸੂਬਾ ਸਰਕਾਰ ਦੇ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਵੋਟ ਪਾ ਸਕਦੇ ਹਨ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਨੋਟੀਫਿਕੇਸ਼ਨ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ 6 ਸਰਕਾਰੀ ਵਿਭਾਗਾਂ ਦੇ ਸਟਾਫ ਦੇ ਨਾਲ ਨਾਲ, ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਵਾਸਤੇ ਨੋਟੀਫਾਈ ਕੀਤਾ ਹੈ ਜਿਹੜੇ ਕਿ ਵੋਟਿੰਗ ਵਾਲੇ ਦਿਨ ਦੀ ਕਵਰੇਜ ਲਈ ਜ਼ਰੂਰੀ ਸੇਵਾ ਕਰਮਚਾਰੀਆਂ ਵਜੋਂ ਰੁੱਝੇ ਹੋਣਗੇ।

ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਵੋਟਾਂ ਪਾਉਣ ਵਾਲਿਆਂ ਵਿੱਚ ਸਥਾਨਕ ਸਰਕਾਰਾਂ ਵਿਭਾਗ (ਫਾਇਰ ਸਰਵਿਸਿਜ਼), ਟਰਾਂਸਪੋਰਟ ਵਿਭਾਗ (ਡਰਾਈਵਰ, ਕੰਡਕਟਰ, ਵਰਕ ਸ਼ਾਪ ਸਟਾਫ, ਓਪਰੇਸ਼ਨ ਸਟਾਫ ਅਤੇ ਜ਼ਿਲ੍ਹਾ ਪੱਧਰ ‘ਤੇ ਹੈੱਡਕੁਆਰਟਰ ਅਤੇ ਡਿਪੂਆਂ ਵਿੱਚ ਤਾਇਨਾਤ ਅਧਿਕਾਰੀ), ਜੇਲ੍ਹ ਵਿਭਾਗ (ਸੁਪਰਡੈਂਟ, ਡਿਪਟੀ ਸੁਪਰਡੈਂਟ,

ਸਹਾਇਕ ਸੁਪਰਡੈਂਟ ਅਤੇ ਜੇਲ੍ਹਾਂ ਵਿੱਚ ਤਾਇਨਾਤ ਸੁਰੱਖਿਆ ਸਟਾਫ਼), ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਪੁਲਿਸ ਅਧਿਕਾਰੀ, ਪੁਲਿਸ ਕਰਮਚਾਰੀ, ਸਿਵਲ ਡਿਫੈਂਸ ਅਤੇ ਹੋਮ ਗਾਰਡ), ਬਿਜਲੀ ਵਿਭਾਗ (ਰਾਜ ਪਾਵਰ ਕਾਰਪੋਰੇਸ਼ਨ ਅਤੇ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਜਨਰੇਸ਼ਨ ਯੂਨਿਟਾਂ ਵਿੱਚ ਤਾਇਨਾਤ ਸਟਾਫ਼, ਥਰਮਲ ਪਲਾਂਟ, ਹਾਈਡਲ ਯੂਨਿਟਾਂ (ਸੂਬੇ ਦੇ ਅੰਦਰ ਜਾਂ ਬਾਹਰ),

ਬੀਬੀਐਮਬੀ ਲਈ ਡੈਪੂਟੇਸ਼ਨ ‘ਤੇ ਸਟਾਫ਼ ਅਤੇ ਗਰਿੱਡ ਸਬ ਸਟੇਸ਼ਨ ਵਿੱਚ ਤਾਇਨਾਤ ਫੀਲਡ ਸਟਾਫ਼), ਸਿਹਤ ਅਤੇ ਪਰਿਵਾਰ ਭਲਾਈ ਵਿਭਾਗ (ਏ) ਖੁਰਾਕ ਅਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰੇਟ ਅਧੀਨ ਕੰਮ ਕਰਨ ਵਾਲੇ ਡਰੱਗ ਕੰਟਰੋਲ ਅਧਿਕਾਰੀ (ਬੀ) ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਵੋਟਾਂ ਵਾਲੇ ਦਿਨ ਕੰਮ ਕਰ ਰਿਹਾ/ਡਿਊਟੀ ‘ਤੇ ਤਾਇਨਾਤ ਸਟਾਫ ਸ਼ਾਮਿਲ ਹੈ।

ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...