Thursday, April 25, 2024

ਵਾਹਿਗੁਰੂ

spot_img
spot_img

ਚੋਣ ਕਮਿਸ਼ਨ ਵੱਲੋਂ 100 ਸਾਲ ਤੋਂ ਵਡੇਰੀ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ, ਬੀ.ਐੱਲ.ਓਜ਼ ਨੇ ਬਜ਼ੁਰਗ ਵੋਟਰਾਂ ਦੇ ਘਰ-ਘਰ ਜਾ ਕੇ ਦਿੱਤੇ ਸਨਮਾਨ ਪੱਤਰ

- Advertisement -

ਯੈੱਸ ਪੰਜਾਬ
ਗੁਰਦਾਸਪੁਰ, 1 ਅਕਤੂਬਰ, 2022 –
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਉਂਦਿਆਂ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ 100 ਸਾਲ ਤੋਂ ਵੱਧ ਉਮਰ ਦੇ 580 ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ 100 ਸਾਲ ਤੋਂ ਵਧੇਰੀ ਉਮਰ ਦੇ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਸਨਮਾਨ ਪੱਤਰ ਦਿੱਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਵੋਟਰ ਸੂਚੀਆਂ ਦੇ ਅਧਾਰ ’ਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ 580 ਵੋਟਰ 100 ਤੋਂ ਵੱਧ ਉਮਰ ਦੇ ਹਨ। ਵਿਧਾਨ ਸਭਾ ਹਲਕਾ ਵਾਈਜ ਅੰਕੜੇ ਦੱਸਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 04-ਗੁਰਦਾਸਪੁਰ ਵਿੱਚ 49 ਵੋਟਰ 100 ਤੋਂ ਵੱਧ ਉਮਰ ਦੇ ਹਨ।

ਇਸੇ ਤਰਾਂ 05-ਦੀਨਾਨਗਰ (ਅ.ਜ.) ਹਲਕੇ ਵਿੱਚ 80 ਵੋਟਰ, 06-ਕਾਦੀਆਂ ਹਲਕੇ ਵਿੱਚ 87 ਵੋਟਰ, 07-ਬਟਾਲਾ ਹਲਕੇ ਵਿੱਚ 62 ਵੋਟਰ, 08-ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ.) ਹਲਕੇ ਵਿੱਚ 70 ਵੋਟਰ, 09-ਫ਼ਤਹਿਗੜ੍ਹ ਚੂੜੀਆਂ ਹਲਕੇ ਵਿੱਚ 121 ਵੋਟਰ ਅਤੇ 10-ਡੇਰਾ ਬਾਬਾ ਨਾਨਕ ਹਲਕੇ ਵਿੱਚ 111 ਵੋਟਰ 100 ਸਾਲ ਤੋਂ ਵੱਧ ਉਮਰ ਦੇ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ 100 ਤੋਂ ਵੱਧ ਉਮਰ ਦੇ ਵੋਟਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਬੀ.ਐੱਲ.ਓਜ਼ ਅਤੇ ਸੁਪਰਵਾਈਜਰ ਵੱਲੋਂ ਸਨਮਾਨਤ ਕੀਤਾ ਗਿਆ ਹੈ। ਇਹ ਸਨਮਾਨ ਪੱਤਰ ਸ੍ਰੀ ਰਾਜੀਵ ਕੁਮਾਰ, ਮੁੱਖ ਚੋਣ ਕਮਿਸ਼ਨਰ, ਭਾਰਤ ਵੱਲੋਂ ਭੇਜੇ ਗਏ ਸਨ ਜਿਨ੍ਹਾਂ ਵਿੱਚ ਭਾਰਤ ਚੋਣ ਕਮਿਸ਼ਨ ਨੇ ਬਜ਼ੁਰਗ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਤੁਸੀਂ ਬਦਲਦੇ ਵਕਤ, ਸਮਾਜਿਕ-ਰਾਜਨੀਤਕ-ਆਰਥਿਕ ਸਮੀਕਰਨਾਂ ਅਤੇ ਦੇਸ਼ ਵਿੱਚ ਉਦਯੋਗਿਕ ਅਤੇ ਤਕਨੀਕੀ ਵਿਕਾਸ ਦੇ ਗਵਾਹ ਹੋ।

ਤੁਸੀਂ ਚੋਣ ਪ੍ਰੀਕ੍ਰਿਆ ਨੂੰ ਮਜ਼ਬੂਤ ਕਰਨ ਅਤੇ ਚੋਣਾਂ ਨੂੰ ਸਹੀ ਅਰਥਾਂ ਵਿੱਚ ਸੁਤੰਤਰ, ਨਿਰਪੱਖ ਸੰਮਲਿਤ, ਸੁਗਮ ਅਤੇ ਸਹਿਭਾਗੀ ਬਣਾਉਣ ਲਈ ਸਾਡੇ ਲਗਾਤਾਰ ਉੱਦਮਾਂ ਦੇ ਵੀ ਗਵਾਹ ਹੋ।

ਤੁਸੀਂ ਪਿਛਲੇ ਸਮੇਂ ਵਿੱਚ ਵੱਖ-ਵੱਖ ਚੋਣਾਂ ਦੌਰਾਨ ਆਪਣੀ ਵੋਟ ਪਾ ਕੇ ਆਪਣੀ ਸਰਕਾਰ ਚੁਣਨ ਵਿੱਚ ਆਪਣੇ ਹਰ ਇੱਕ ਵੋਟ ਦੇ ਮੁੱਲ ਦਾ ਸੱਚਾ ਭਾਵ ਸਿੱਧ ਕੀਤਾ ਹੈ। ਚੋਣ ਕਮਿਸ਼ਨ ਦੇਸ਼ ਵੱਲ ਲੋਕਤੰਤਰੀ ਕਰਤੱਵ ਨੂੰ ਪੂਰਾ ਕਰਨ ਲਈ ਤੁਹਾਡੇ ਤੋਂ ਮਿਲੀ ਤਾਕਤ, ਸਮਰੱਥਾ ਅਤੇ ਦ੍ਰਿੜ ਭਰੋਸੇ ਦਾ ਧੰਨਵਾਦ ਕਰਦਾ ਹੈ।

ਭਾਰਤ ਚੋਣ ਕਮਿਸ਼ਨ ਵੱਲੋਂ ਇਹ ਸਨਮਾਨ ਹਾਸਲ ਕਰਨ ਤੋਂ ਬਾਅਦ ਬਜ਼ੁਰਗ ਵੋਟਰਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਚੋਣ ਪ੍ਰੀਕ੍ਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਤ ਕਰੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...