Saturday, April 27, 2024

ਵਾਹਿਗੁਰੂ

spot_img
spot_img

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ: ਪੰਜਾਬ ਦੇ ਇੱਕ DC, ਇੱਕ ADGP ਅਤੇ ਇੱਕ DIG ਨੂੰ ਬਦਲਣ ਦੇ ਆਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਮਾਰਚ, 2024

ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।

ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।

ਇਸੇ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...