Tuesday, April 23, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ ਹਮਲਾ: ਅਕਾਲ ਤਖ਼ਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 26 ਨਵੰਬਰ, 2022:
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਯਤਨਾਂ ਨੂੰ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ ਹਮਲਾ ਕਰਾਰ ਦਿੱਤਾ ਹੈ।

ਸਨਿਚਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਹੋਈਆਂ ਵਿਚਾਰਾਂ ਮਗਰੋਂ ਜਾਰੀ ਇਕ ਬਿਆਨ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੁਝ ਕੁ ਸਿੱਖ ਚਿਹਰਿਆਂ ਨੂੂੰ ਵਰਤ ਕੇ, ਕਾਨੂੰਨ ਦੀ ਆੜ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਨੂੰ ਤੋੜਨ ਦਾ ਯਤਨ ਕੀਤਾ ਗਿਆ।

ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਕਿ ਇਹ ਸਭ ਕੁਝ ਕੀਤਾ ਵੀ ਉਸ ਵਰ੍ਹੇ ਵਿੱਚ ਗਿਆ ਜਦੋਂ ਸਿੱਖ ਪੰਥ ਗੁਰਦੁਆਰਾ ਸੁਧਾਰ ਲਹਿਰ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਦੇ ਸ਼ਹੀਦੀ ਦਿਹਾੜੇ ਸ਼ਤਾਬਦੀ ਰੂਪ ਵਿੱਚ ਮਨਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ‘ਇਹ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ’ਤੇ ਕੇਂਦਰ ਸਰਕਾਰ ਦਾ ਹਮਲਾ ਕਰਾਰ ਦਿੱਤਾ ਜਾਂਦਾ ਹੈ।’

ਉਹਨਾਂ ਆਖ਼ਿਆ ਕਿ, ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਮਜਬੂਤੀ ਲਈ ਸਿੱਖ ਆਗੂ ਇਸ ਸੰਸਥਾ ਨੂੰ ਵਿਸ਼ਵ ਵਿਆਪੀ ਬਨਾਉਣ ਦੇ ਯਤਨ ਆਰੰਭ ਕਰਨ।

ਇਸ ਨੂੰ ਵੀ ਪੜ੍ਹੋ:
ਲੰਗਾਹ ਦੀ ਪੰਥ ਅਤੇ ਸਿਆਸਤ ਵਿੱਚ ਵਾਪਸੀ ਦਾ ਰਸਤਾ ਸਾਫ਼; ਜਥੇਦਾਰਾਂ ਨੇ ਕੀ ਲਾਈ ਸਜ਼ਾ ਤੇ ਕੀ ਲਾਈਆਂ ਸ਼ਰਤਾਂ?

ਕੌਮਾਂਤਰੀ ‘ਸਿੱਖ ਬੈਂਕ’ ਅਤੇ ‘ਸਿੱਖ ਐਜੂਕੇਸ਼ਨ ਬੋਰਡ’ ਬਣਾਉਣ ਲਈ ਯਤਨ ਕੀਤੇ ਜਾਣ ਦੀ ਲੋੜ: ਗਿਆਨੀ ਹਰਪ੍ਰੀਤ ਸਿੰਘ

ਸਿੱਖ ਬੱਚੇ ’ਤੇ ਦਰਜ ਕੇਸ ਮੰਦਭਾਗਾ, ਸਰਕਾਰ ਪਹਿਲਾਂ ਹਥਿਆਰ ਪ੍ਰਮੋਟ ਕਰਨ ਵਾਲੀਆਂ ਫ਼ਿਲਮਾਂ ’ਤੇ ਰੋਕ ਲਗਾਵੇ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...