Saturday, April 20, 2024

ਵਾਹਿਗੁਰੂ

spot_img
spot_img

ਗੁਰੂ ਨਾਨਕ ਸਿੱਖ ਸੁਸਾਇਟੀ ਦੀ ਚੋਣ ਵਿਚ ਬਾਦਲ-ਸਰਨਾ ਗਰੁੱਪ ਨੂੰ ਝਟਕਾ, ਅਕਾਲੀ ਦਲ ਦਿੱਲੀ ਸਟੇਟ ਦੀ ਹਮਾਇਤ ਪ੍ਰਾਪਤ ਜਤਿੰਦਰਪਾਲ ਸਿੰਘ ਗੋਲਡੀ ਬਣੇ ਪ੍ਰਧਾਨ

- Advertisement -

Election of Guru Nanak Sikh Society; Jatinderpal Singh Goldy elected president with support of Akali Dal Delhi State

ਯੈੱਸ ਪੰਜਾਬ 
ਨਵੀਂ ਦਿੱਲੀ, 27 ਜਨਵਰੀ, 2023 –
ਦਿੱਲੀ ਦੀ ਸਿੱਖ ਰਾਜਨੀਤੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਸਰਨਾ ਧੜੇ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਯਮੁਨਾ ਪਾਰ ਇਲਾਕੇ ਵਿਚ ਗੁਰੂ ਨਾਨਕ ਸਿੱਖ ਸੁਸਾਇਟੀ ਦੀ ਹੋਈ ਚੋਣ ਵਿਚ ਉਹਨਾਂ ਦੀ ਪਾਰਟੀ ਦਾ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਹਮਾਇਤ ਪ੍ਰਾਪਤ ਟੀਮ ਹੱਥੋਂ ਚੋਣ ਹਾਰ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਗੁਰੂ ਨਾਨਕ ਸਿੱਖ ਸੁਸਾਇਟੀ ਦੀ ਚੋਣ ਵਿਚ ਬਾਦਲ ਤੇ ਸਰਨਾ ਧੜੇ ਵੱਲੋਂ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ ਜਿਸਦਾ ਮੁਕਾਬਲਾ ਸਰਦਾਰ ਜਤਿੰਦਰਪਾਲ ਸਿੰਘ ਗੋਲਡੀ ਨਾਲ ਸੀ। ਉਹਨਾਂ ਦੱਸਿਆ ਕਿ ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੇ ਸਰਦਾਰ ਗੋਲਡੀ ਦੀ ਡਟਵੀਂ ਹਮਾਇਤ ਕੀਤੀ ਤੇ ਇਸ ਚੋਣ ਵਿਚ ਸਰਦਾਰ ਗੋਲਡੀ ਦੀ ਸ਼ਾਨਦਾਰ ਜਿੱਤ ਹੋਈ ਹੈ।

ਉਹਨਾਂ ਸਰਦਾਰ ਗੋਲਡੀ ਨੂੰ ਇਸ ਜਿੱਤ ਦੀ ਵਧਾਈ ਦਿੱਤੀ ਅਤੇ ਇਲਾਕੇ ਦੇ ਲੋਕਾਂ ਦੀ ਸੇਵਾ ਵਾਸਤੇ ਹਰ ਕੰਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦੁਆਇਆ।

ਸਰਦਾਰ ਕਾਲਕਾ ਨੇ ਕਿਹਾ ਕਿ ਗੁਰੂ ਨਾਨਕ ਸਿੱਖ ਸੁਸਾਇਟੀ ਦੀ ਚੋਣ ਵਿਚ ਸੰਗਤਾਂ ਨੇ ਇਕ ਵਾਰ ਫਿਰ ਬਾਦਲ ਤੇ ਸਰਨਾ ਧੜੇ ਨੂੰ ਕਰਾਰੀ ਹਾਰ ਦਿੱਤੀ ਹੈ।ਉਹਨਾਂ ਕਿਹਾ ਕਿ ਸੰਗਤਾਂ ਨੇ ਇਕ ਵਾਰ ਫਿਰ ਤੋਂ ਦੱਸ ਦਿੱਤਾ ਹੈ ਕਿ ਬੇਅਦਬੀ ਮਾਮਲਿਆਂ ਦੇ ਦੋਸ਼ੀ ਬਾਦਲ ਦਲ ਅਤੇ ਗੁਰੂ ਦੀ ਗੋਲਕ ਦੀ ਲੁੱਟ ਕਰਨ ਵਾਲੇ ਸਰਨਾ ਭਰਾਵਾਂ ਨੂੰ ਸੰਗਤ ਕਿਸੇ ਵੀ ਤਰੀਕੇ ਪਸੰਦ ਨਹੀਂ ਕਰਦੀ।

ਉਹਨਾਂ ਕਿਹਾ ਕਿ ਸੰਗਤਾਂ ਦੇ ਇਸ ਫਤਵੇ ਲਈ ਅਸੀਂ ਦਿਲੋਂ ਸੰਗਤਾਂ ਦੇ ਧੰਨਵਾਦੀ ਹਾਂ ਤੇ ਪੂਰਨ ਭਰੋਸਾ ਦੁਆਉਂਦੇ ਹਾਂ ਕਿ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਸੰਗਤਾਂ ਦੀ ਸੇਵਾ ਜਾਰੀ ਰੱਖਾਂਗੇ। ਇਸ ਮੌਕੇ ਉਹਨਾਂ ਸਰਦਾਰ ਗੋਲਡੀ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...