Saturday, May 25, 2024

ਵਾਹਿਗੁਰੂ

spot_img
spot_img

ਇਕ ਤੋਂ ਬਾਅਦ ਇਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ ਬਾਦਲ

- Advertisement -

ਯੈੱਸ ਪੰਜਾਬ
ਡੇਰਾਬੱਸੀ/ਜ਼ੀਰਕਪੁਰ, 5 ਮਈ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਦੇ ਇਕ ਤੇ ਕਦੇ ਦੂਜੀ ਦੂਜੀ ਆਧਾਰਿਤ ਪਾਰਟੀ ਦਾ ਤਜਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ ਹੈ ਅਤੇ ਸੰਘੀ ਖੁਦਮੁਖ਼ਤਿਆਰੀ ਸਮੇਤ ਇਸਦੇ ਸਾਰੇ ਮੁੱਖ ਮੁੱਦੇ ਪਿੱਛੇ ਰਹਿ ਗਏ ਹਨ ਅਤੇ ਉਹਨਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ’ਤੇ ਵਿਸ਼ਵਾਸ ਰੱਖਣ ਜੋ ਸੰਸਦ ਵਿਚ ਉਹਨਾਂ ਦੀ ਆਵਾਜ਼ ਬਣ ਕੇ ਗੂੰਜੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਦੇ ਹੱਕ ਵਿਚ ਇਸ ਵਿਧਾਨ ਸਭਾ ਹਲਕੇ ਵਿਚ ਕੱਢੀ ਪੰਜਾਬ ਬਚਾਓ ਯਾਤਰਾ ਦੌਰਾਨ ਕੀਤੀਆਂ।

ਯਾਤਰਾ ਨੂੰ ਇਥੇ ਲਾਮਿਸਾਲ ਹੁੰਗਾਰਾ ਮਿਲਿਆ ਤੇ ਹਜ਼ਾਰਾਂ ਲੋਕ ਅਕਾਲੀ ਦਲ ਦੇ ਪ੍ਰਧਾਨ ਵਾਸਤੇ ਸੜਕਾਂ ’ਤੇ ਆ ਕੇ ਖੜ੍ਹੇ ਹੋ ਗਏ। ਸਰਦਾਰ ਸੁਖਬੀਰ ਸਿੰਘ ਬਾਦਲ ਦਾ ਵਾਰ-ਵਾਰ ਫੁੱਲਾਂ ਦੀ ਵਰਖਾ ਅਤੇ ਸਾਰੀਆਂ ਥਾਵਾਂ ’ਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਯਾਤਰਾ ਵਿਚ ਸ਼ਮੂਲੀਅਤ ਕੀਤੀ।

ਇਕ ਪੜਾਅ ’ਤੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਡੇ ਤਜ਼ਰਬੇ ਸਾਨੂੰ ਬਹੁਤ ਮਹਿੰਗੇ ਪਏ ਹਨ। ਪਹਿਲਾਂ ਕਾਂਗਰਸ ਨੇ ਕਰਜ਼ਾ ਮੁਆਫੀ, ਘਰ-ਘਰ ਨੌਕਰੀ ਤੇ 2500 ਰੁਪਏ ਬੇਰੋਜ਼ਗਾਰੀ ਭੱਤਾ ਦੇਣ ਦੇ ਝੂਠੇ ਵਾਅਦੇ ਕਰ ਕੇ ਤੁਹਾਨੂੰ ਗੁੰਮਰਾਹ ਕੀਤਾ ਪਰ ਕੀਤਾ ਕੱਖ ਵੀ ਨਹੀਂ। ਫਿਰ ਆਮ ਆਦਮੀ ਪਾਰਟੀ (ਆਪ) ਇਕ ਕਦਮ ਹੋਰ ਅੱਗੇ ਲੰਘ ਗਈ ਤੇ ਇਸਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਤੇ ਨਸ਼ੇ 10 ਦਿਨਾਂ ਵਿਚ ਖ਼ਤਮ ਕਰਨ ਦਾ ਵਾਅਦਾ ਕਰ ਕੇ ਤੁਹਾਨੂੰ ਗੁੰਮਰਾਹ ਕੀਤਾ।

ਇਹ ਵਾਅਦੇ ਵੀ ਝੂਠੇ ਨਿਕਲੇ ਤੇ ਅੱਜ ਆਪ ਬੇਨਕਾਬ ਹੈ ਜਿਸਨੇ ਸੂਬੇ ਨੂੰ ਕੰਗਾਲ ਕਰ ਕੇ ਇਸਦੇ ਸਿਰ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ ਹੈ ਅਤੇ ਕਿਸਾਨਾਂ, ਅਨੁਸੂਚਿਤ ਜਾਤੀ, ਕਮਜ਼ੋਰ ਵਰਗਾਂ ਤੇ ਵਪਾਰ ਤੇ ਉਦਯੋਗ ਨਾਲ ਵਿਤਕਰਾ ਕੀਤਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬੀਆਂ ਦੀਆਂ ਆਸਾਂ ਪੂਰੀਆਂ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਵਾਸਤੇ ਸੰਘੀ ਖੁਦਮੁਖ਼ਤਿਆਰੀ ਪ੍ਰਤੀ ਵਚਨਬੱਧ ਹਾਂ।

ਉਹਨਾਂ ਕਿਹਾ ਕਿ ਇਸੇ ਤਰੀਕੇ ਅਸੀਂ ਸਮਝਦੇ ਹਾਂ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ। ਅਜਿਹਾ ਨਹੀਂ ਹੋ ਰਿਹਾ ਤੇ ਇਸੇ ਕਾਰਣ ਅਸੀਂ ਆਪਣੇ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਇਕੱਲਿਆਂ ਚੋਣ ਲੜਨ ਦਾ ਫੈਸਲਾ ਕੀਤਾ। ਅਸੀਂ ਇਸ ਰਾਹ ’ਤੇ ਤੁਰਦੇ ਰਹਾਂਗੇ ਤੇ ਕਦੇ ਵੀ ਆਪਣੀ ਮੂਲ ਵਿਚਾਰਧਾਰਾ ਨਾਲ ਸਮਝੌਤਾ ਨਹੀਂ ਕਰਾਂਗੇ।

ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਹਰੇਕ ਦਾ ਹੈ। ਦਿੱਲੀ ਆਧਾਰਿਤ ਪਾਰਟੀਆਂ ਵੱਲੋਂ ਧਰਮ ਤੇ ਜਾਤੀ ਦੇ ਨਾਂ ’ਤੇ ਕੀਤੀ ਜਾ ਰਹੀ ਵੰਡ ਪਾਊ ਰਾਜਨੀਤੀ ਇਥੇ ਕਦੇ ਵੀ ਸਫਲ ਨਹੀਂ ਹੋਵੇਗੀ। ਪੰਜਾਬੀਆਂ ਦਾ ਸੁਭਾਅ ਧਰਮ ਨਿਰਪੱਖ ਹੈ ਤੇ ਇਹ ਗੁਰੂ ਸਾਹਿਬਾਨ ਵੱਲੋਂ ਦਰਸਾਏ ’ਸਰਬੱਤ ਦੇ ਭਲੇ’ ਦੇ ਸਿਧਾਂਤ ਵਿਚ ਵਿਸ਼ਵਾਸ ਰੱਖਦੇ ਹਨ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਪੰਜਾਬੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰਨਗੇ ਤੇ ਦਿੱਲੀ ਆਧਾਰਿਤ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਦੇ ਪ੍ਰਤੀਨਿਧ ਹੀ ਸੰਸਦ ਵਿਚ ਪੰਜਾਬ ਲਈ ਤੁਹਾਡੀ ਆਵਾਜ਼ ਬਣ ਸਕਦੇ ਹਨ। ਉਹਨਾਂ ਕਿਹਾ ਕਿ ਤੁਸੀਂ ਵੇਖਿਆ ਹੈ ਕਿ ਦਿੱਲੀ ਆਧਾਰਿਤ ਪਾਰਟੀਆਂ ਦੇ ਐਮ ਪੀ ਕਿਵੇਂ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਚੁੱਪੀ ਧਾਰ ਲੈਂਦੇ ਹਨ ਕਿਉਂਕਿ ਉਹਨਾਂ ਨੂੰ ਆਪਣੇ ਮੁਖੀਆਂ ਤੋਂ ਨਿਰਦੇਸ਼ ਮਿਲਦੇ ਹਨ ਜਿਹਨਾਂ ਨੂੰ ਪੰਜਾਬ ਨਾਲ ਕੋਈ ਸਰੋਕਾਰ ਨਹੀਂ ਹੈ।

ਉਹਨਾਂ ਕਿਹਾ ਕਿ ਅਕਾਲੀ ਦਲ ਲਈ ਸਿਰਫ ਤੇ ਸਿਰਫ ਪੰਜਾਬ ਤੇ ਪੰਜਾਬੀ ਅਹਿਮੀਅਤ ਰੱਖਦੇ ਹਨ। ਉਹਨਾਂ ਕਿਹਾ ਕਿ ਅਸੀਂ ਸੰਸਦ ਵਿਚ ਤੁਹਾਡੀ ਆਵਾਜ਼ ਬਣਾਂਗੇ ਤੇ ਯਕੀਨੀ ਬਣਾਵਾਂਗੇ ਕਿ ਇਹ ਸੁਣੀ ਜਾਵੇ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਡੇਰਾਬੱਸੀ ਦਾ ਲਾਮਿਸਾਲ ਵਿਕਾਸ ਹੋਇਆ। ਇਸ ਹਲਕੇ ਦੇ ਵਿਕਾਸ ਵਾਸਤੇ ਐਨ ਕੇ ਸ਼ਰਮਾ ਵੱਲੋਂ ਨਿਭਾਈ ਭੂਮਿਕਾ ਦੀ ਉਹਨਾਂ ਭਰਵੀਂ ਸ਼ਲਾਘਾ ਕੀਤੀ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਨ ਕੇ ਸ਼ਰਮਾ ਨੂੰ ਜਿਤਾਉਣ ਤਾਂ ਜੋ ਸਮੁੱਚੇ ਪਟਿਆਲਾ ਲੋਕ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾ ਸਕੇ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...