Sunday, May 12, 2024

ਵਾਹਿਗੁਰੂ

spot_img
spot_img

ਦੂਸਰਿਆਂ ‘ਤੇ ਦੋਸ਼ ਲਾਉਣ ਦੀ ਬਜਾਏ ਆਪਣੇ ਕੰਮਾਂ ਬਾਰੇ ਦੱਸੇ ਭਾਜਪਾ: ਮਨੀਸ਼ ਤਿਵਾੜੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਅਪ੍ਰੈਲ, 2024

ਕਾਂਗਰਸ ਦੇ ਸੀਨੀਅਰ ਆਗੂ ਅਤੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਇੰਡੀਆ ਅਲਾਇੰਸ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਹੈ ਕਿ ਉਹ ਦੂਜਿਆਂ ’ਤੇ ਦੋਸ਼ ਲਾਉਣ ਦੀ ਬਜਾਏ ਪਿਛਲੇ 10 ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਦੇਣ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਕਿਰਨ ਖੇਰ ਨੂੰ ਵੋਟਾਂ ਲੈਣ ਤੋਂ ਬਾਅਦ ਕੁਝ ਮੌਕਿਆਂ ਨੂੰ ਛੱਡ ਕੇ ਲੋਕਾਂ ਨੇ ਕਦੇ ਨਹੀਂ ਦੇਖਿਆ।

ਇਸ ਦੌਰਾਨ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ, ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਐਸ.ਐਸ. ਆਹਲੂਵਾਲੀਆ ਦੀ ਮੌਜੂਦਗੀ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਤਿਵਾੜੀ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਗੱਲ ਤਾਂ ਦੂਰ, ਇਸਦੇ ਸੰਸਦ ਮੈਂਬਰ ਨੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ।

ਕੁਝ ਮੌਕਿਆਂ ਨੂੰ ਛੱਡ ਕੇ ਕਿਰਨ ਖੇਰ ਨੂੰ ਕਦੇ ਵੀ ਜਨਤਕ ਤੌਰ ‘ਤੇ ਨਹੀਂ ਦੇਖਿਆ ਗਿਆ। ਹੁਣ ਭਾਜਪਾ ਦੂਜੀਆਂ ਪਾਰਟੀਆਂ ਖਿਲਾਫ ਝੂਠ ਫੈਲਾ ਰਹੀ ਹੈ। ਪਰ ਝੂਠ ਜ਼ਿਆਦਾ ਦੇਰ ਨਹੀਂ ਚੱਲ ਸਕਦਾ ਅਤੇ ਲੋਕਾਂ ਨੂੰ ਹਰ ਵਾਰ ਧੋਖਾ ਨਹੀਂ ਦਿੱਤਾ ਜਾ ਸਕਦਾ।

ਤਿਵਾੜੀ ਨੇ ਲੋਕਾਂ ਦੀਆਂ ਸਮੱਸਿਆਵਾਂ ਜਾਣ ਕੇ ਉਨ੍ਹਾਂ ਦੇ ਹੱਲ ਲਈ ਕਦਮ ਚੁੱਕਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇੰਡੀਆ ਦੀ ਗੱਠਜੋੜ ਸਰਕਾਰ ਬਣਨ ਤੋਂ ਬਾਅਦ ਸ਼ਹਿਰ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਲਿਜਾਇਆ ਜਾਵੇਗਾ ਅਤੇ ਨਵੇਂ ਪ੍ਰੋਜੈਕਟ ਵੀ ਲਿਆਂਦੇ ਜਾਣਗੇ।

ਸੂਬਾ ਕਾਂਗਰਸ ਪ੍ਰਧਾਨ ਲੱਕੀ ਨੇ ਕਿਹਾ ਕਿ ਭਾਜਪਾ ਦੀ ਬੋਲ ਹੁਣ ਖੁੱਲ ਗਈ ਹੈ ਅਤੇ ਲੋਕ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਲੋਕ ਭਾਜਪਾ ਸਾਂਸਦ ਦੇ ਰਵੱਈਏ ਤੋਂ ਨਾਰਾਜ਼ ਹਨ ਅਤੇ ਹੁਣ ਲੋਕਾਂ ਨੇ ਉਸ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ ਹੈ।

ਇਸ ਮੌਕੇ ਸਾਬਕਾ ਮੇਅਰ ਸੁਰਿੰਦਰ ਸਿੰਘ, ਹਰਮੀਤ ਸਿੰਘ ਸਹਿ ਇੰਚਾਰਜ ਚੰਡੀਗੜ੍ਹ ਆਮ ਆਦਮੀ ਪਾਰਟੀ, ਸੁਰਜੀਤ ਸਿੰਘ ਢਿੱਲੋਂ ਪ੍ਰਧਾਨ ਜ਼ਿਲ੍ਹਾ ਕਾਂਗਰਸ ਮਨੀਮਾਜਰਾ, ਜਸਬੀਰ ਸਿੰਘ ਬੰਟੀ ਕੌਂਸਲਰ, ਵਿਜੇ ਰਾਣਾ,

ਨਛੱਤਰ ਸਿੰਘ ਪ੍ਰਧਾਨ ਗੁੱਜਰ ਸਮਾਜ, ਜਸਵੀਰ ਸਿੰਘ ਪ੍ਰਧਾਨ ਰਾਮਗੜ੍ਹੀਆ ਸਮਾਜ, ਸੁਰਿੰਦਰ ਸ਼ਰਮਾ ਪ੍ਰਧਾਨ ਬ੍ਰਾਹਮਣ ਸਮਾਜ, ਸੋਮਨਾਥ ਪ੍ਰਧਾਨ ਵਾਲਮੀਕਿ ਸਮਾਜ, ਨਿਰਮਲ ਸਿੰਘ ਰਾਣਾ, ਅਮਨ ਰਾਣਾ, ਅਸ਼ੋਕ ਸ਼ਰਮਾ, ਸੁੱਚਾ ਸਿੰਘ ਸੰਧੂ, ਰਮੇਸ਼ ਚੰਦ, ਪ੍ਰਿੰਸੀਪਲ ਰਣਜੀਤ ਸਿੰਘ ਸੈਣੀ, ਪਰਸ਼ੂਰਾਮ ਜੀ, ਰਣਜੋਤ ਸਿੰਘ ਜਨਰਲ ਸਕੱਤਰ ਯੂਥ ਕਾਂਗਰਸ ਚੰਡੀਗੜ੍ਹ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,132FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...