Thursday, May 9, 2024

ਵਾਹਿਗੁਰੂ

spot_img
spot_img

ਅਮਰੀਕਾ ਵਿੱਚ ਪਿਛਲੇ ਮਹੀਨੇ ਪੁਲਿਸ ਹੱਥੋਂ ਮਾਰੇ ਗਏ ਕਾਲੇ ਵਿਅਕਤੀ ਦੇ ਪਰਿਵਾਰ ਵੱਲੋਂ ਪੁਲਿਸ ਅਫ਼ਸਰਾਂ ਵਿਰੁੱਧ ਸਿਵਿਲ ਰਾਈਟਸ ਪਟੀਸ਼ਨ ਦਾਇਰ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 27 ਅਪ੍ਰੈਲ, 2024

ਡੈਕਸਟਰ ਰੀਡ (26) ਨਾਮੀ ਕਾਲੇ ਵਿਅਕਤੀ ਜਿਸ ਦੀ ਪਿਛਲੇ ਮਹੀਨੇ ਸ਼ਿਕਾਗੋ ਵਿਚ ਇਕ ਟਰੈਫਿਕ ਨਾਕੇ ‘ਤੇ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਕਾਰਨ ਮੌਤ ਹੋ ਗਈ ਸੀ, ਦੇ ਪਰਿਵਾਰ ਨੇ ਸ਼ਹਿਰੀ ਪ੍ਰਸ਼ਾਸਨ ਤੇ ਪੁਲਿਸ ਅਫਸਰਾਂ ਵਿਰੁੱਧ ਸੰਘੀ ਸਿਵਿਲ ਰਾਈਟਸ ਪਟੀਸ਼ਨ ਦਾਇਰ ਕੀਤੀ ਹੈ।

ਯੂ ਐਸ ਡਿਸਟ੍ਰਿਕਟ ਕੋਰਟ ਨਾਰਦਰਨ ਡਿਸਟ੍ਰਿਕਟ ਆਫ ਇਲੀਨੋਇਸ, ਈਸਟਰਨ ਡਵੀਜ਼ਨ ਵਿਚ ਦਾਇਰ 81 ਸਫਿਆਂ ‘ਤੇ ਅਧਾਰਤ ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਹੈ ਕਿ ਪੁਲਿਸ ਅਫਸਰਾਂ ਨੇ ਗੈਰ ਕਾਨੂੰਨੀ ਟਰੈਫਿਕ ਸਟਾਪ ਬਣਾਇਆ ਤੇ ਗੋਲੀਬਾਰੀ ਵਿੱਚ ਬਹੁਤ ਜਿਆਦਾ ਤਾਕਤ ਦੀ ਵਰਤੋਂ ਕੀਤੀ। ਦੋਸ਼ ਲਾਇਆ ਗਿਆ ਹੈ ਕਿ ਸ਼ਹਿਰ ਦਾ ਪ੍ਰਸ਼ਾਸਨ ਗੈਰਸੰਵਿਧਾਨਕ ਟਰੈਫਿਕ ਨਾਕੇ ਬਣਾਉਂਦਾ ਹੈ ਤੇ ਅਥਾਹ ਤਾਕਤ ਦੀ ਵਰਤੋਂ ਕਰਨਾ ਉਸ ਦਾ ਇਕ ਢੰਗ ਤਰੀਕਾ ਬਣ ਗਿਆ ਹੈ।

ਪਟੀਸ਼ਨ ਵਿਚ ਹੋਰ ਦੋਸ਼ ਲਾਇਆ ਗਿਆ ਹੈ ਕਿ ਸ਼ਹਿਰੀ ਪ੍ਰਸ਼ਾਸਨ ਨੇ ਅਮੈਰਕੀਨਜ ਵਿਦ ਡਿਸਏਬਿਲਟੀਜ਼ ਐਕਟ ਦੀ ਉਲੰਘਣਾ ਕੀਤੀ ਹੈ ਕਿਉਂਕਿ ਰੀਡ ਪੋਸਟ ਟਰੌਮੈਟਿਕ ਸਟਰੈਸ ਆਰਡਰ ਤੋਂ ਪੀੜਤ ਸੀ। ਸਿਵਿਲ ਰਾਈਟਸ ਅਟਾਰਨੀ ਐਂਡਰੀਊ ਐਮ ਸਟਰੋਥ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਪੁਲਿਸ ਅਫਸਰਾਂ ਦੀ ਕਾਰਵਾਈ ਤੇ ਸ਼ਿਕਾਗੋ ਸ਼ਹਿਰ ਦੇ ਅਫਸਰਾਂ ਵੱਲੋਂ ਕਾਰਵਾਈ ਨਾ ਕਰਨ ਕਾਰਨ ਡੈਕਸਟਰ ਰੀਡ ਅੱਜ ਜਿੰਦਾ ਨਹੀਂ ਹੈ।

ਉਨਾਂ ਕਿਹਾ ਕਿ ਕੋਈ ਵੀ ਡੈਕਸਟਰ ਨੂੰ ਵਾਪਸ ਨਹੀਂ ਲਿਆ ਸਕਦਾ ਪਰੰਤੂ ਉਸ ਦਾ ਪਰਿਵਾਰ ਨਹੀਂ ਚਹੁੰਦਾ ਕਿ ਸ਼ਿਕਾਗੋ ਸ਼ਹਿਰ ਵਿਚ ਇਸ ਤਰਾਂ ਦੀ ਘਟਨਾ ਹੋਰ ਕਿਸੇ ਨਾਲ ਵਾਪਰੇ। ਇਸ ਗੋਲੀਬਾਰੀ ਦੀ ਪੁਲਿਸ ਜਵਾਬਦੇਹੀ ਸਬੰਧੀ ਸਿਵਲੀਅਨ ਦਫਤਰ ਵੱਲੋਂ ਜਾਂਚ ਚੱਲ ਰਹੀ ਹੈ ਤੇ ਜਾਂਚ ਇਹ ਤੈਅ ਕਰੇਗੀ ਕਿ ਕੀ ਸਬੰਧਤ ਪੁਲਿਸ ਅਫਸਰਾਂ ਵਿਰੁੱਧ ਅਪਰਾਧਕ ਦੋਸ਼ ਆਇਦ ਹੋਣਗੇ ਜਾਂ ਨਹੀਂ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...