Saturday, April 20, 2024

ਵਾਹਿਗੁਰੂ

spot_img
spot_img

ਨਹੀਂ ਰਹੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਦੇਵ ਥਰੀਕਿਆਂ ਵਾਲਾ, ਨਾਮਵਰ ਗਾਇਕਾਂ ਅਤੇ ਪੰਜਾਬੀ ਫ਼ਿਲਮਾਂ ਲਈ ਲਿਖ਼ੇ ਸਨ ‘ਸੁਪਰਹਿੱਟ’ ਗ਼ੀਤ

- Advertisement -

ਯੈੱਸ ਪੰਜਾਬ
ਲੁਧਿਆਣਾ, 25 ਜਨਵਰੀ, 2022:
ਪੰਜਾਬੀ ਗ਼ੀਤਕਾਰੀ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂਵਾਲਾ ਦਾ ਮੰਗਲਵਾਰ ਤੜਕੇ 2.30 ਵਜੇ ਦਿਹਾਂਤ ਹੋ ਗਿਆ।

83 ਵਰਿ੍ਹਆਂ ਦੇ ਦੇਵ ਥਰੀਕੇ ਵਾਲਾ ਜਿਨ੍ਹਾਂ ਦਾ ਅਸਲ ਨਾਂਅ ਹਰਦੇਵ ਸਿੰਘ ਗਿੱਲ ਸੀ ਹਰਦੇਵ ਦਿਲਗੀਰ ਕਰਕੇ ਵੀ ਜਾਣੇ ਜਾਂਦੇ ਸਨ ਪਰ ਉਨ੍ਹਾਂ ਦੇ ਗ਼ੀਤਾਂ ਨੂੰ ਦੇਵ ਥਰੀਕਿਆਂਵਾਲਾ ਵਜੋਂ ਵੱਡੀ ਪਛਾਣ ਮਿਲੀ।

ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ, 25 ਜਨਵਰੀ, 2022 ਨੂੰ ਬਾਅਦ ਦੁਪਹਿਰ 2 ਵਜੇ ਉਨ੍ਹਾਂ ਦੇ ਪਿੰਡ ਥਰੀਕੇ ਸਥਿਤ ਸ਼ਮਸ਼ਾਨਘਾਟ ਵਿਖ਼ੇ ਕੀਤਾ ਜਾਵੇਗਾ।

ਉਹਨਾਂ ਦੀ ਪਤਨੀ ਸ੍ਰੀਮਤੀ ਪ੍ਰੀਤਮ ਕੌਰ 18 ਜੁਲਾਈ, 2018 ਨੂੰ ਅਕਾਲ ਚਲਾਣਾ ਕਰ ਗਏ ਸਨ।

ਗ਼ੀਤਾਂ ਅਤੇ ਕਹਾਣੀਆਂ ਦੀਆਂ ਉਨ੍ਹਾਂ ਦੀਆਂ 35 ਦੇ ਲਗਪਗ ਪੁਸਤਕਾਂ ਪ੍ਰਕਾਸ਼ਿਤ ਹੋਈਆਂ ਸਨ।

ਦੇਵ ਥਰੀਕਿਆਂ ਵਾਲੇ ਵੱਲੋਂ ਲਿਖ਼ੀਆਂ ਕਲੀਆਂ ਨੂੰ ਨਾਮਵਰ ਗਾਇਕ ਕੁਲਦੀਪ ਮਾਣਕ ਨੇ ਗਾਇਆ ਸੀ ਅਤੇ ਕੁਲਦੀਪ ਮਾਣਕ ਨੂੰ ਅੱਜ ਵੀ ਕਲੀਆਂ ਦੇ ਬਾਦਸ਼ਾਹ ਵਜੋਂ ਜਾਣਿਆ ਜਾਂਦਾ ਹੈ।

ਉਨ੍ਹਾਂ ਨੇ ਪੰਜਾਬੀ ਫ਼ਿਲਮਾਂ ਲਈ ਵੀ ਗ਼ੀਤ ਲਿਖ਼ੇ। ਸੁਰਿੰਦਰ ਸ਼ਿੰਦਾ ਦਾ ਗਾਇਆ ‘ਪੁੱਤ ਜੱਟਾਂ ਦੇ’ ਫ਼ਿਲਮ ਦਾ ਟਾਈਟਲ ਗ਼ੀਤ ‘ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ’ ਵੀ ਉਨ੍ਹਾਂ ਦਾ ਹੀ ਲਿਖ਼ਿਆ ਹੋਇਆ ਸੀ। ਫ਼ਿਲਮ ‘ਬਲਬੀਰ ਭਾਬੀ’ ਦਾ ਕੁਲਦੀਪ ਮਾਣਕ ਦਾ ਗਾਇਆ ਹੋਇਆ ਗ਼ੀਤ ‘ਸੁੱਚਿਆ ਵੇ ਭਾਬੀ ਤੇਰੀ’ ਵੀ ਉਨ੍ਹਾਂ ਨੇ ਹੀ ਲਿਖ਼ਿਆ ਸੀ।

ਦੇਵ ਥਰੀਕੇਵਾਲਾ ਨੇ ਹੋਰ ਕਈਆਂ ਫ਼ਿਲਮਾਂ ਦੇ ਗ਼ੀਤ ਲਿਖ਼ੇ। ਸਨ ਜਿਨ੍ਹਾਂ ਵਿੱਚ ਜੱਟ ਜਿਊਣਾ ਮੌੜ, ਲੰਬੜਦਾਰਨੀ, ਸੱਸੀ ਪੁੰਨੂੰ, ਗਭਰੂ ਪੰਜਾਬ ਦਾ, ਜੱਟ ਤੇ ਜ਼ਮੀਨ, ਜੱਟ ਪੰਜਾਬ ਦਾ, ਜੱਗਾ ਡਾਕੂ, ਉੱਚਾ ਪਿੰਡ, ਦੇਹਿ ਸ਼ਿਵਾ ਬਰ ਮੋਹਿ, ਦੀਵਾ ਬਲੇ ਸਾਰੀ ਰਾਤ, ਸ਼ੇਰਾਂ ਦੇ ਪੁੱਤ ਸ਼ੇਰ ਆਦਿ ਸ਼ਾਮਲ ਸਨ।

ਉਨ੍ਹਾਂ ਦੇ ਗ਼ੀਤ ਨਰਿੰਦਰ ਬੀਬਾ, ਜਗਮੋਹਨ ਕੌਰ, ਪੰਮੀ ਬਾਈ, ਸਵਰਨ ਲਤਾ, ਕਰਮਜੀਤ ਧੂਰੀ, ਕਰਨੈਲ ਗਿੱਲ ਸਣੇ ਕਈ ਹੋਰ ਪ੍ਰਸਿੱਧ ਗਾਇਕਾਂ ਵੱਲੋਂ ਗਾਏ ਗਏ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...