Wednesday, April 24, 2024

ਵਾਹਿਗੁਰੂ

spot_img
spot_img

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਤੇ ਮੈਰਾਥਨ ਦੌੜ ਦਾ ਆਯੋਜਨ, ਪੁਲਿਸ ਦੀ ਟੁੱਕੜੀ ਨੇ ਸ਼ਹੀਦ ਦੀ ਫੋਟੋ ਨੂੰ ਕੀਤਾ ਸਲਿਊਟ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 28 ਸਤੰਬਰ, 2022:
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਇਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹੇ ਦੇ 1200 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ।

ਇਨ੍ਹਾਂ ਵਿੱਚ ਭਾਰਤੀ ਫੌਜ, ਬੀ.ਐਸ.ਐਫ, ਪੰਜਾਬ ਪੁਲਿਸ,ਵੱਖ-ਵੱਖ ਵਿਦਿਅਕ ਸੰਸਥਾਵਾਂ, ਯੂਥ ਕਲੱਬਾਂ, ਐਨ.ਜੀ.ਓ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ।ਇਸ ਸਮਾਗਮ ਵਿਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ , ਸਾਬਕਾ ਐਮ.ਪੀ.ਪ੍ਰੋ. ਸਾਧੂ ਸਿੰਘ ਤੇ ਐਸ.ਐਸ.ਪੀ ਸ. ਰਾਜਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।

ਇਹ ਮੈਰਾਥਨ ਦੌੜ ਨਹਿਰੂ ਸਟੇਡੀਅਮ ਤੋਂ ਸ਼ੁਰੂ ਹੋ ਕੇ ਸੇਠੀ ਡੇਅਰੀ ਚੌਂਕ, ਕੰਮੇਆਣਾ ਚੌਂਕ, ਰਿੰਗ ਰੋਡ ਤੋਂ ਹੁੰਦੀ ਹੋਈ ਭਾਈ ਘਨੱਈਆ ਚੌਂਕ,ਬੱਸ ਸਟੈਂਡ ,ਜੁਬਲੀ ਚੌਕ ਦੇ ਰਸਤੇ ਸਟੇਡੀਅਮ ਵਿਖੇ ਸਮਾਪਤ ਹੋਈ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਸੈਲਿਊਟ ਦਿੱਤਾ ਗਿਆ ਅਤੇ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀਡੀਓ/ਆਡੀਓ ਸੰਦੇਸ਼ ਵੀ ਦਿਖਾਇਆ ਗਿਆ ਅਤੇ ਸਮੂਹ ਹਾਜ਼ਰੀਨ ਨੂੰ ਦੇਸ਼ ਦੀ ਏਕਤਾ, ਅਖੰਡਤਾ ਕਾਇਮ ਰੱਖਣ ਅਤੇ ਆਪਸੀ ਭਾਈਚਾਰਾ ਬਣਾ ਕੇ ਸ਼ਹੀਦਾਂ ਦੇ ਸੁਪਨਿਆਂ ਤੇ ਚੱਲਣ ਦਾ ਪ੍ਰਣ ਦਿਵਾਇਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ, ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਬੁਲਾਰਿਆਂ ਨੇ ਜਿਲਾ ਵਾਸੀਆਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਅਤੇ ਉਨ੍ਹਾਂ ਦੇ ਪਦਚਿੰਨਾਂ ਤੇ ਚੱਲਣ ਦਾ ਪ੍ਰਣ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਵਾਲੇ ਬਰਾਬਰੀ ਦੇ ਸਮਾਜ ਦੀ ਸਥਾਪਨਾ ਕੀਤਾ ਜਾ ਸਕੇ।

ਮੈਰਾਥਨ ਦੌੜ ਦੇ ਵੱਖ ਵੱਖ ਵਰਗਾਂ ਦੇ ਨਤੀਜਿਆਂ ਵਿੱਚ ਜਨਰਲ ਕੈਟਾਗਰੀ ਵਿੱਚੋਂ ਅਰਸ਼ ਕੁਮਾਰ ਨੇ ਪਹਿਲਾ, ਜਸਵਿੰਦਰ ਸਿੰਘ ਨੇ ਦੂਜਾ, ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਵਿੱਚੋਂ ਵੀਰਪਾਲ ਕੌਰ ਨੇ ਪਹਿਲਾ, ਸ਼ੀਤਲ ਨੇ ਦੂਜਾ, ਉਰਮਿਲਾ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਬੱਚਿਆਂ ਦੀ ਕੈਟਾਗਰੀ ਵਿੱਚੋਂ ਖੁਸ਼ਹਾਲ ਸਿੰਘ ਨੇ ਪਹਿਲਾ, ਬਲਕਰਨ ਸਿੰਘ ਨੇ ਦੂਜਾ ਅਤੇ ਲਖਵੀਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਉਮਰ ਵਰਗ 45 ਸਾਲ ਵਿੱਚੋਂ ਕਿਸ਼ੋਰ ਸਿੰਘ ਨੇ ਪਹਿਲਾ, ਰਾਕੇਸ਼ ਨੇ ਦੂਜਾ ਅਤੇ ਸਰਦਾਰਖਾਨ ਨੇ ਤੀਜਾ ਸਥਾਨ ਹਾਸਲ ਕੀਤਾ। ਉਮਰ ਵਰਗ 50 ਵਿੱਚੋਂ ਡਾ. ਕਰਨਜੀਤ ਸਿੰਘ ਗਿੱਲ ਨੇ ਪਹਿਲਾ, ਗੁਰਜੰਟ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਮੈਰਾਥਨ ਦੌੜ ਦੇ ਵੱਖ ਵੱਖ ਵਰਗਾਂ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਮੈਡਲ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਲਖਵਿੰਦਰ ਸਿੰਘ ਰੰਧਾਵਾ, ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਜਿਲਾ ਖੇਡ ਅਫਸਰ ਸ. ਪਰਮਿੰਦਰ ਸਿੰਘ,ਡਿਪਟੀ ਕਮਾਂਡੈਂਟ ਬੀ.ਐਸ.ਐਫ. ਆਰਟੀਲਰੀ ਮਹਿੰਦਰ ਕੁਮਾਰ, ਮੇਜਰ ਵਾਗ ਪਰਸ਼ੂਰਾਮ, ਡੀ.ਆਰ.ਓ ਡਾ. ਅਜੀਤਪਾਲ ਸਿੰਘ, ਡੀ.ਡੀ.ਪੀ.ਓ ਸ੍ਰੀ ਧਰਮਪਾਲ, ਜਿਲਾ ਸਿੱਖਿਆ ਅਫਸਰ ਸ੍ਰੀ ਸ਼ਿਵਰਾਜ ਕਪੂਰ, ਸ੍ਰੀ ਪਵਨ ਕੁਮਾਰ ਉਪ ਜਿਲਾ ਸਿੱਖਿਆ ਅਫਸਰ, ਬੀ.ਡੀ.ਪੀ.ਓ ਸ੍ਰੀ ਤੇਜਿੰਦਰ ਭੰਗੂ, ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ, ਪ੍ਰੋਜੈਕਟ ਡਾਇਰਕੈਟਰ ਡਾ. ਅਮਨਦੀਪ ਕੇਸ਼ਵ, ਸ੍ਰੀ ਪ੍ਰਵੀਨ ਕਾਲਾ, ਗਗਨਦੀਪ ਸਿੰਘ ਯੂਥ ਆਗੂ, ਅਮਨਦੀਪ ਸਿੰਘ ਬਾਬਾ,ਜਸਬੀਰ ਸਿੰਘ ਜੱਸੀ, ਦਰਸ਼ਨ ਪਾਲ ਸ਼ਰਮਾ, ਕੋਚ ਸ੍ਰੀ ਮਾਈਕਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...