Tuesday, May 28, 2024

ਵਾਹਿਗੁਰੂ

spot_img
spot_img

ਫ਼ਰੀਦਕੋਟ ਲੋਕ ਸਭਾ ਚੋਣਾਂ 2024 – ਪਹਿਲੇ ਦਿਨ ਇੱਕ ਨਾਮਜ਼ਦਗੀ ਪੱਤਰ ਦਾਖ਼ਲ ਹੋਇਆ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 7 ਮਈ,2024

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਅੱਜ 87 ਫ਼ਰੀਦਕੋਟ ਲੋਕ ਸਭਾ ਹਲਕੇ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋਇਆ ਅਤੇ ਅੱਜ ਪਹਿਲੇ ਦਿਨ ਇੱਕ ਉਮੀਦਵਾਰ (ਆਜ਼ਾਦ) ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਇੱਕ ਉਮੀਦਵਾਰ ਸ੍ਰੀ ਬਹਾਦਰ ਸਿੰਘ, ਧਰਮਕੋਟ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ 3 ਵਜੇ ਤੱਕ ਕੇਵਲ ਉਪਰੋਕਤ ਇੱਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਉਨ੍ਹਾਂ ਆਖਿਆ ਕਿ ਅੱਜ ਸਵੇਰ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਲਈ ਕਾਰਜਸ਼ੀਲ ਸੀ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪ੍ਰਕ੍ਰਿਆ ਨੂੰ ਬਿਹਤਰ ਤਰੀਕੇ ਨਾਲ ਸੰਪੰਨ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਰੇ ਇੰਤਜ਼ਾਮ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਇਹ ਪ੍ਰਕ੍ਰਿਆ ਨੂੰ ਪੰਜਾਬ ਪੁਲਿਸ ਦੇ ਸੁਰੱਖਿਆ ਦਸਤਿਆਂ ਦੀ ਮੌਜੂਦਗੀ ਵਿੱਚ ਪੂਰਨ ਰੂਪ ਨਾਲ ਸ਼ਾਂਤਮਈ ਢੰਗ ਨਾਲ ਸ਼ੁਰੂ ਕੀਤਾ ਗਿਆ।

ਚੋਣ ਜ਼ਾਬਤੇ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦਾ ਫੈਸਲਾ

ਯੈੱਸ ਪੰਜਾਬ ਨਵੀਂ ਦਿੱਲੀ, 28 ਮਈ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਅਤੇ ਕਮੇਟੀ ਦੇ ਸਟਾਫ...

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣਾ ਪ੍ਰਵਾਨ ਨਹੀਂ: ਐਡਵੋਕੇਟ ਧਾਮੀ ਨੇ ਉੱਤਰਾਖੰਡ ਸਰਕਾਰ ਦੇ ਫ਼ੈਸਲੇ ’ਤੇ ਜਤਾਇਆ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 28 ਮਈ, 2024 ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,089FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...