ਯੈੱਸ ਪੰਜਾਬ
ਫਰੀਦਕੋਟ, 9 ਜਨਵਰੀ, 2025
ਮੁੱਖ ਮੰਤਰੀ Punjab ਸ. Bhagwant Singh Mann ਦੇ ਦਿਸ਼ਾ ਨਿਰਦੇਸ਼ਾ ਤਹਿਤ Punjab ਨੂੰ ਸੰਗਠਿਤ ਅਪਰਾਧ ਤੋਂ ਮੁਕਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ, DGP Punjab ਸ਼੍ਰੀ Gaurav Yadav ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਸ਼੍ਰੀ ਅਸ਼ਵਨੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੀ ਯੋਗ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਨੇ ਬੰਬੀਹਾ ਗੈਗ ਨਾਲ ਸਬੰਧਿਤ-ਏ-ਕੈਟਾਗਿਰੀ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਜਿਸ ਉੱਪਰ ਕਤਲ, ਨਸ਼ੇ, ਚੋਰੀ, ਖੋਹ ਅਤੇ ਅਸਲੇ ਐਕਟ ਤਹਿਤ ਕਰੀਬ 26 ਮੁਕੱਦਮੇ ਦਰਜ ਰਜਿਸਟਰ ਹਨ, ਉਸਦੇ 08 ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਐੱਸ.ਐੱਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਦਿੱਤੀ ਗਈ।
ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਦੇ ਇੱਕ ਸਾਥੀ ਹਰਪ੍ਰੀਤ ਸਿੰਘ ਉਰਫ ਹੈਪੀ ਗੋਦਾਰਾ ਪੁੱਤਰ ਸ਼ਿਕੰਦਰ ਸਿੰਘ ਵਾਸੀ ਬਰਗਾੜੀ ਨੂੰ ਮਿਤੀ 05.01.2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਉਪਰੰਤ ਹਿਊਮਨ ਇੰਟੈਲੀਜੈਸ ਅਤੇ ਟੈਕਨੀਕਲ ਇੰਨਪੁੱਟ ਦੇ ਅਧਾਰ ਤੇ ਫਰੀਦਕੋਟ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਬਹਿਬਲ ਉਸਦੇ ਸਾਥੀ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਹੇ ਹਨ।
ਜਿਸ ਤੇ ਸੀ.ਆਈ.ਏ ਜੈਤੋ ਅਤੇ ਥਾਣਾ ਜੈਤੋ ਦੀਆਂ ਟੀਮਾਂ ਵੱਲੋਂ ਬੀੜ ਸਿੱਖਾ ਵਾਲਾ ਨਜਦੀਕ ਨਾਕਾ ਲਗਾਇਆ ਹੋਇਆ ਸੀ ਤਾਂ ਇੱਕ ਫੋਰਚਿਊਨਰ ਗੱਡੀ ਨਾਕਾ ਪੁਆਇੰਟ ਵੱਲ ਆਉਦੀ ਦਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਵਿੱਚ ਸਵਾਰਾਂ ਨੇ ਪੁਲਿਸ ਟੀਮ ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਸਰਕਾਰੀ ਗੱਡੀ ਉੱਪਰ ਵੀ 03 ਫਾਇਰ ਕਰਦੇ ਹੋਏ ਸ਼ੱਕੀ ਵਿਅਕਤੀਆਂ ਨੇ ਮੌਕੇ ਤੋ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੇ ਤੁਰੰਤ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆ ਆਤਮ ਰੱਖਿਆ ਵਿੱਚ ਫਾਇਰਿੰਗ ਕੀਤੀ। ਜਿਸ ਦੌਰਾਨ ਗੱਡੀ ਵਿੱਚ ਸਵਾਰਦੋਨੋਵਿਅਕਤੀ ਜਖਮੀ ਹੋ ਗਏ।ਜਿਹਨਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਸੁਖਜੀਤ ਸਿੰਘ ਉਰਫ ਸੁੱਖ ਰੋਮਾਣਾ ਉਰਫ ਕਾਲਾ ਪੁੱਤਰ ਬਲਜੀਤ ਸਿੰਘ ਵਾਸੀ ਰੋਮਾਣਾ ਅਲਬੇਲ ਸਿੰਘ ਅਤੇ ਹਰਮਨਦੀਪ ਸਿੰਘ ਉਰਫ ਰੂਸ਼ਾ ਪੁੱਤਰ ਜੋਰਾ ਸਿੰਘ ਵਾਸੀ ਬਹਿਬਲ ਕਲਾ ਵਜੋ ਹੋਈ ਹੈ।ਪੁਲਿਸ ਟੀਮਾਂ ਨੇ ਇਹਨਾਂ ਤੋ ਇੱਕ ਦੇਸੀ ਕੱਟਾ 315 ਬੋਰ ਅਤੇ ਇੱਕ ਪਿਸਟਲ 32 ਬੋਰ ਅਤੇ 06 ਰੌਦ ਬਰਾਮਦ ਕੀਤੇ ਹਨ ਅਤੇ ਫੋਰਚਿਊਨਰ ਗੱਡੀ ਨੂੰ ਵੀ ਜਬਤ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ 8ਜਨਵਰੀ 2025 ਨੂੰ ਇਹਨਾਂ ਦੇ 02 ਹੋਰ ਸਾਥੀਆਂ ਲਵਦੀਪ ਸਿੰਘ ਉਰਫ ਲਵਲਾ ਪੁੱਤਰ ਜਗਤਾਰ ਸਿੰਘ ਵਾਸੀ ਬਹਿਬਲ ਕਲਾ ਅਤੇ ਗੁਰਪ੍ਰੀਤ ਸਿੰਘ ਉਰਫ ਵੈਲੀ ਪੁੱਤਰ ਗੁਰਦੀਪ ਸਿੰਘ ਵਾਸੀ ਬਹਿਬਲ ਕਲਾ ਨੂੰ 32 ਬੋਰ ਪਿਸਟਲ ਅਤੇ 03 ਕਾਰਤੂਸਾ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹਨਾਂ ਦੇ 03 ਸਾਥੀਆਂ ਜਸਕਰਨ ਸਿੰਘ ਉਰਫ ਵਿੱਕੀ ਪੁੱਤਰ ਸੁਰਜੀਤ ਸਿੰਘ ਵਾਸੀ ਬਹਿਬਲ ਕਲਾ,ਅਕਾਸ਼ਦੀਪ ਸਿੰਘ ਪੁੱਤਰ ਮਨਦੀਪ ਸਿੰਘ ਵਾਸੀ ਨਾਨਕਸਰ, ਜਿਲਾ ਫਰੀਦਕੋਟ ਨੂੰ ਪਹਿਲਾ ਹੀ ਮਿਤੀ 28.09.2024 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਪਵਨਦੀਪ ਸਿੰਘ ਉਰਫ ਪਵਨਾ ਪੁੱਤਰ ਬੱਗਾ ਸਿੰਘ ਵਾਸੀ ਬਰਗਾੜੀ ਨੂੰ ਮਿਤੀ 12.11.2024 ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਸ ਸਮੇਂ ਇਹਨਾਂ ਪਾਸੋ10 ਜਿੰਦਾ ਕਾਰਤੂਸ 30 ਬੋਰ, 25 ਜਿੰਦਾ ਕਾਰਤੂਸ 32 ਬੋਰ, ਇੱਕ ਤਲਵਾਰ, ਇੱਕ ਰਾਈਫਲ 12 ਬੋਰ ਪੰਪ ਐਕਸ਼ਨ, ਕੁੱਲ 18 ਰੌਦ ਜਿੰਦਾ 12 ਬੋਰ, 02 ਲੱਖ 07 ਹਜਾਰ ਰੁਪਏ ਬਰਾਮਦਗੀ ਕੀਤੀ ਗਈ ਸੀ। ਇਸ ਉਪਰੰਤ ਮਿਤੀ 30.09.2024 ਨੂੰ ਉਕਤ ਮੁਕੱਦਮੇ ਵਿੱਚ 02 ਗੱਡੀਆਂ ਵੀ ਬਰਾਮਦ ਕੀਤੀਆਂ ਗਈਆ ਸਨ।
ਐਸ.ਐਸ.ਪੀ ਫਰੀਦਕੋਟ ਵੱਲੋਂ ਦੱਸਿਆ ਗਿਆ ਕਿ ਗੈਗਸਟਰ ਹਰਸਿਮਰਨਜੀਤ ਉਰਫ ਸਿੰਮਾ ਅਤੇ ਉਸਦੇ ਇਹ ਸਾਥੀ ਆਪਣੇ ਨਾਲ ਅਸਲਾ ਲੈ ਕੇ ਚਲਦੇ ਸਨ, ਜਿਹੜਾ ਕਿ ਇਹਨਾਂ ਦੇ ਨਾਮ ਪਰ ਰਜਿਸਟਰ ਵੀ ਨਹੀ ਸੀ। ਇਸ ਤੋ ਇਲਾਵਾ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹ ਆਮ ਪਬਲਿਕ ਦੇ ਲਾਇੰਸੰਸੀ ਹਥਿਆਰਾ ਦੀ ਵਰਤੋ ਨਜਾਇਜ ਗਤੀਵਿਧੀਆਂ ਵਿੱਚ ਕਰਦੇ ਸਨ।