Thursday, April 18, 2024

ਵਾਹਿਗੁਰੂ

spot_img
spot_img

ਡੱਲੇਵਾਲ ਨੇ ਪੀ ਲਿਆ ਜੂਸ, ਧਰਨੇ ਖ਼ਤਮ; ਕੁਲਦੀਪ ਸਿੰਘ ਧਾਲੀਵਾਲ ਨੇ ਤੁੜਵਾਇਆ ਮਰਨ ਵਰਤ

- Advertisement -

ਯੈੱਸ ਪੰਜਾਬ
ਫ਼ਰੀਦਕੋਟ, 25 ਨਵੰਬਰ, 2022:
ਲੰਘੇ ਸਨਿਚਰਵਾਰ ਤੋਂ ਫ਼ਰੀਦਕੋਟ ਵਿੱਚ ਕਿਸਾਨ ਧਰਨੇ ਵਾਲੀ ਥਾਂ ’ਤੇ ਮਰਨ ਵਰਤ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ: ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ।

ਬੀਤੀ ਸ਼ਾਮ ਫ਼ਰੀਦਕੋਟ ਪੁੱਜੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਸਮੇਂ ਸ: ਡੱਲੇਵਾਲ ਨੂੰ ਜੂਸ ਪਿਆ ਕੇ ਉਹਨਾਂ ਦਾ ਵਰਤ ਤੁੜਵਾਇਆ। ਕਿਸਾਨਾਂ ਨੇ 6 ਥਾਂਵਾਂ ’ਤੇ ਲਗਾਏ ਗਏ ਧਰਨਿਆਂ ਨੂੰ ਖ਼ਤਮ ਕੀਤਾ ਹੈ ਅਤੇ ਮੰਗਾਂ ਮੰਨੇ ਜਾਣ ਨੂੰ ਜਿੱਤ ਐਲਾਨਦੇ ਹੋਏ ‘ਫ਼ਤਹਿ ਮਾਰਚ’ ਕੱਢ ਕੇ ਸ: ਡੱਲੇਵਾਲ ਨੂੰ ਉਨ੍ਹਾਂ ਦੇ ਪਿੰਡ ਲਿਜਾਣ ਦੀ ਤਿਆਰੀ ਕੀਤੀ ਹੈ।

ਮੰਗਾਂ ਤੋਂ ਇਲਾਵਾ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਬਿਆਨ ’ਤੇ ਇਤਰਾਜ਼ ਪ੍ਰਗਟਾਅ ਰਹੇ ਡੱਲੇਵਾਲ ਅਤੇ ਹੋਰ ਕਿਸਾਨ ਆਗੂਆਂ ਵੱਲੋਂ ਮੁੱਖ ਮੰਤਰੀ ਦੀ ਮੁਆਫ਼ੀ ਦੀ ਮੰਗ ’ਤੇ ਅੜੇ ਹੋਣ ਦੇ ਮਸਲੇ ਨੂੰ ਹੱਲ ਕਰਦਿਆਂ ਸ: ਧਾਲੀਵਾਲ ਨੇ ਕਿਸਾਨਾਂ ਤੋਂ ਮੁਆਫ਼ੀ ਮੰਗ ਕੇ ਮਾਮਲੇ ਦਾ ਨਿਬੇੜਾ ਕਰ ਦਿੱਤਾ।

ਖ਼ਬਰ ਹੈ ਕਿ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਬਾਰੇ ਨੋਟੀਫੀਕੇਸ਼ਨ ’ਤੇ ਸਹਿਮਤੀ ਬਣਨ ਉਪਰੰਤ ਹੀ ਸੰਘਰਸ਼ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨਾਂ ਨੇ ਰਹਿੰਦੀਆਂ ਮੰਗਾਂ ਲਈ ਸਰਕਾਰ ਨੂੰ 31 ਮਾਰਚ, 2023 ਤਕ ਦਾ ਅਲਟੀਮੇਟਮ ਦਿੱਤਾ ਹੈ।

ਇਸ ਤੋਂ ਪਹਿਲਾਂ ਸ: ਧਾਲੀਵਾਲ ਨੇ ਸ: ਡੱਲੇਵਾਲ ਦੀ ਜੱਥੇਬੰਦੀ ਦੇ ਆਗੂਆਂ ਨਾਲ ਲੰਬੀ ਮੀਟਿੰਗ ਕੀਤੀ ਜਿਸ ਵਿੱਚ ਕਿਸਾਨੀ ਮੰਗਾਂ ’ਤੇ ਸਹਿਮਤੀ ਬਣਨ ਉਪਰੰਤ ਸ: ਧਾਲੀਵਾਲ ਰਾਤ ਨੂੰ ਧਰਨੇ ਵਾਲੀ ਥਾਂ ਪੁੱਜੇ ਜਿੱਥੇ ਉਨ੍ਹਾਂ ਦੀ ਸ: ਡੱਲੇਵਾਲ ਨਾਲ ਵੀ ਲੰਬੀ ਗੱਲਬਾਤ ਹੋਈ।

ਇਸ ਦੇ ਨਾਲ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਸ਼ੁੱਕਰਵਾਰ ਤੋਂ ਕਿਸਾਨਾਂ ਵੱਲੋਂ ਰਾਜ ਵਿੱਚ 6 ਥਾਂਵਾਂ ’ਤੇ ਲਾਏ ਧਰਨਿਆਂ ਅਤੇ ਹਾਈਵੇਅ ’ਤੇ ਟਰੈਫ਼ਿਕ ਜਾਮ ਕਰਨ ਦਾ ਸਿਲਸਿਲਾ ਵੀ ਅੱਜ ਖ਼ਤਮ ਹੋ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...