Saturday, April 20, 2024

ਵਾਹਿਗੁਰੂ

spot_img
spot_img

Farmers ’ਤੇ ਤਸ਼ੱਦਦ ਤੋਂ ਭੜਕੇ Amarinder, Khattar ਨੂੰ ਕਿਹਾ ‘ਲਾਂਘਾ ਦੇਵੇ Haryana ਸਰਕਾਰ’

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2020:
ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਰੋਕਣ ਦੀਆਂ ਜਬਰੀ ਕੋਸ਼ਿਸ਼ਾਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ ‘ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿੱਤੀ।

ਐਮ.ਐਲ. ਖੱਟੜ ਸਰਕਾਰ ਨੂੰ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਣ ਲਈ ਮੁਜ਼ਾਹਾਕਾਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਲੋੜ ‘ਤੇ ਸਵਾਲ ਉਠਾਇਆ।

ਮੁੱਖ ਮੰਤਰੀ ਨੇ ਕਿਹਾ,”ਐਮ.ਐਲ. ਖੱਟੜ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਕਿਉਂ ਰੋਕ ਰਹੀ ਹੈ?” ਉਨ੍ਹਾਂ ਕਿਹਾ,”ਸ਼ਾਂਤਮਈ ਢੰਗ ਨਾਲ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉਪਰ ਨਿਰਦਈ ਤਾਕਤ ਦੀ ਦਮਨਕਾਰੀ ਵਰਤੋਂ ਕਰਨਾ ਪੂਰੀ ਤਰ੍ਹਾਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ। ਮੁਲਕ ਦਾ ਢਿੱਡ ਵਾਲੇ ਹੱਥ ਫੜਨ ਦੀ ਲੋੜ ਹੈ ਨਾ ਕਿ ਪਾਸੇ ਧੱਕਣ ਦੀ।”

ਮੁੱਖ ਮੰਤਰੀ ਨੇ ਸੰਵਿਧਾਨਕ ਦਿਵਸ ਮੌਕੇ ਇਸ ਕਾਰਵਾਈ ਨੂੰ ਦੁਖਦਾਇਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਰੋਸ ਪ੍ਰਗਟਾਉਣ ਦੇ ਸੰਵਿਧਾਨਕ ਹੱਕ ਨੂੰ ਦਬਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਹਰਿਆਣਾ ਪੁਲੀਸ ਵੱਲੋਂ ਤਾਕਤ ਦੀ ਬੇਰਹਿਮ ਵਰਤੋਂ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਸੂਬੇ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਬਹੁਤ ਥਾਵਾਂ ‘ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿੱਤੀ ਗਈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇੱਥੋਂ ਤੱਕ ਸੂਬੇ ਨੂੰ ਇਸ ਨਾਲ ਕਰੋੜਾਂ ਰੁਪਏ ਦਾ ਘਾਟਾ ਵੀ ਸਹਿਣਾ ਪਿਆ।

ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਭੜਕਾਊ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਸਾ ਅਤੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਈ।

ਮੁੱਖ ਮੰਤਰੀ ਨੇ ਕਿਹਾ,”ਲਗਪਗ ਦੋ ਮਹੀਨਿਆਂ ਤੋਂ ਕਿਸਾਨ ਬਿਨਾਂ ਕਿਸੇ ਮੁਸ਼ਕਲ ਤੋਂ ਪੰਜਾਬ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਹਰਿਆਣਾ ਸਰਕਾਰ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਕਿਉਂ ਭੜਕਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣਾ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?”
ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿਰੁੱਧ ਅਜਿਹੇ ਧੱਕੇਸ਼ਾਹੀ ਵਾਲੇ ਹੱਥਕੰਡੇ ਨਾ ਵਰਤਣ ਲਈ ਆਪੋ-ਆਪਣੀਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣ। ਉਨ੍ਹਾਂ ਨੇ ਦੇਸ਼ ਹਿੱਤ ਵਿੱਚ ਕਿਸਾਨਾਂ ਦੇ ਸਰੋਕਾਰਾਂ ਦਾ ਸ਼ਾਂਤਮਈ ਹੱਲ ਕੱਢਣ ਲਈ ਆਖਿਆ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਰਿਆਣਾ ਵਿੱਚ ਕਿਸਾਨਾਂ ਵਿਰੁੱਧ ਪੁਲੀਸ ਬਲ ਦੀ ਵਰਤੋਂ ਦੀ ਆਲੋਚਨਾ ਕਰਨ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਦੇ ਮੁੱਦੇ ਪ੍ਰਤੀ ਆਮ ਆਦਮੀ ਪਾਰਟੀ ਦੇ ਲੀਡਰ ਦੀ ਸੰਜੀਦਗੀ ‘ਤੇ ਸੰਦੇਹ ਜ਼ਾਹਰ ਕੀਤਾ।

ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਦੇ ਖਤਰਿਆਂ ਦਾ ਟਾਕਰਾ ਕਰਨ ਲਈ ਸੂਬੇ ਦੀ ਵਿਧਾਨ ਸਭਾ ਵਿੱਚ ਆਪਣੇ ਪੱਧਰ ‘ਤੇ ਕਾਨੂੰਨ ਲਿਆਉਣ ਵਿੱਚ ਨਾਕਾਮ ਕਿਉਂ ਰਹੀ।

ਮੁੱਖ ਮੰਤਰੀ ਨੇ ਕਿਹਾ,”ਕੇਜਰੀਵਾਲ ਸਿਰਫ ਢਕਵੰਜ ਕਰ ਰਿਹਾ ਹੈ। ਅਸਲ ਵਿੱਚ ਨਾ ਤਾਂ ਉਸ ਨੂੰ ਕਿਸਾਨਾਂ ਦੀ ਪ੍ਰਵਾਹ ਹੈ ਅਤੇ ਨਾ ਹੀ ਉਨ੍ਹਾਂ ਦੀ ਰਾਖੀ ਕਰਨ ਵਿੱਚ ਕੋਈ ਦਿਲਚਸਪੀ ਹੈ।” ਉਨ੍ਹਾਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੱਚਮੁੱਚ ਹੀ ਕਿਸਾਨਾਂ ਦੀ ਚਿੰਤਾ ਹੈ ਤਾਂ ਦੋਗਲਾਪਣ ਦਿਖਾਉਣ ਦੀ ਬਜਾਏ ਉਹ ਕਿਸਾਨਾਂ ਨਾਲ ਡਟ ਕੇ ਖੜ੍ਹਨ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਯੈੱਸ ਪੰਜਾਬ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ ਪਾਲਕੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...