Monday, January 13, 2025
spot_img
spot_img
spot_img
spot_img

Farmers ਨੂੰ ਅੰਨਦਾਤਾ ਕਹਿਣ ਵਾਲੀ BJP ਸਰਕਾਰ ਕਿਸਾਨਾਂ ’ਤੇ ਵਰਤ ਰਹੀ ਹੈ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ: Manish Tewari

ਯੈੱਸ ਪੰਜਾਬ
ਚੰਡੀਗੜ੍ਹ, 17 ਦਸੰਬਰ, 2024

Chandigarh ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ Manish Tewari ਨੇ ਲੋਕ ਸਭਾ ਵਿਚ ਕਿਸਾਨਾਂ ਦੀ ਆਵਾਜ਼ ਜ਼ੋਰਦਾਰ ਢੰਗ ਨਾਲ ਉਠਾਉਂਦੇ ਹੋਏ, ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ।

ਲੋਕ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਕਿਸਾਨਾਂ ਪ੍ਰਤੀ ਸਰਕਾਰ ਦੇ ਰਵੱਈਏ ਦੀ ਨਿੰਦਾ ਕਰਦਿਆਂ, ਸੰਸਦ ਮੈਂਬਰ Tewari ਨੇ ਕਿਹਾ ਕਿ ਸਾਡੇ ਕਿਸਾਨ ਪਿਛਲੇ ਕਈ ਸਾਲਾਂ ਤੋਂ ਸੜਕਾਂ ’ਤੇ ਬੈਠੇ ਹਨ। ਉਹ ਦਿੱਲੀ ਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਤਾਂ ਜੋ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਸਮੇਂ ਜਿਹੜੀਆਂ ਮੰਗਾਂ ਮੰਨੀਆਂ ਗਈਆਂ ਸਨ, ਉਨ੍ਹਾਂ ਸਬੰਧੀ ਉਹ ਸਰਕਾਰ ਨਾਲ ਗੱਲ ਕਰ ਸਕਣ।

ਤਿਵਾੜੀ ਨੇ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਇਕ ਪਾਸੇ ਤੁਸੀਂ ਕਿਸਾਨਾਂ ਨੂੰ ਅੰਨਦਾਤਾ ਕਹਿੰਦੇ ਹੋ, ਪਰ ਉਨ੍ਹਾਂ ਨਾਲ ਗੱਲ ਨਹੀਂ ਕਰਦੇ। ਉਨ੍ਹਾਂ ‘ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ