spot_img
Saturday, June 15, 2024

ਵਾਹਿਗੁਰੂ

spot_img
spot_img

ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਮੁਫ਼ਤ ਵਿਖ਼ਾਈ ਜਾਵੇਗੀ ‘12ਵੀਂ ਫ਼ੇਲ੍ਹ ਮੂਵੀ’: ਸੇਨੂੰ ਦੁੱਗਲ, ਡੀ.ਸੀ. ਫ਼ਾਜ਼ਿਲਕਾ

- Advertisement -

ਯੈੱਸ ਪੰਜਾਬ
ਫਾਜ਼ਿਲਕਾ, 26 ਮਈ, 2024

1 ਜੂਨ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਇਕ ਨਵੀਂ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਪਹਿਲੀ ਵਾਰ ਮਤਦਾਨ ਕਰਨ ਵਾਲੇ ਨੌਜਵਾਨਾਂ ਨੂੰ 12ਵੀਂ ਫੇਲ ਮੂਵੀ ਦੀ ਵਿਸੇਸ਼ ਸਕਰੀਨਿੰਗ ਕਰਵਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਕਿ ਵੋਟ ਦਾ ਅਧਿਕਾਰ ਸਾਡੇ ਸੰਵਿਧਾਨਕ ਤਾਣੇ-ਬਾਣੇ ਦਾ ਆਧਾਰ ਹੈ ਅਤੇ ਸਾਰੇ ਵੋਟਰ ਆਪਣੇ ਹੱਕ ਦੀ ਵਰਤੋਂ ਕਰਨ ਲਈ ਅੱਗੇ ਆਉਣ ਤਾਂ ਜੋ ਸਾਡੇ ਲੋਕਤੰਤਰ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋ ਸਕਣ।

ਇਹ ਫਿਲਮ ਵੋਟਾਂ ਵਾਲੇ ਦਿਨ ਤੋਂ ਬਾਅਦ 2 ਜੂਨ ਨੂੰ ਅਬੋਹਰ ਅਤੇ ਜਲਾਲਾਬਾਦ ਵਿਖੇ ਦਿਖਾਈ ਜਾਵੇਗੀ। ਇਸ ਲਈ 1 ਜੂਨ ਨੂੰ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਅਗਲੇ ਦਿਨ ਮੁਫਤ ਫਿਲਮ ਦੇਖਣ ਲਈ ਕੂਪਨ ਦਿੱਤੇ ਜਾਣਗੇ।

ਸਭ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਨੂੰ ਯਕੀਨੀ ਬਣਾਉਣ ਦੇ ਯਤਨਾਂ ਦੇ ਹਿੱਸੇ ਵਜੋਂ, ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਫਿਲਮ ਦੀ ਸਕ੍ਰੀਨਿੰਗ ਕਰੇਗਾ, ਜੋ ਕਿ ਭਾਰਤੀ ਪੁਲਿਸ ਸੇਵਾਵਾਂ (ਆਈਪੀਐਸ) ਅਧਿਕਾਰੀ ਮਨੋਜ ਕੁਮਾਰ ਸ਼ਰਮਾ ਦੀ ਅਸਲ ਜ਼ਿੰਦਗੀ ਦੀ ਕਹਾਣੀ ‘ਤੇ ਆਧਾਰਿਤ ਹੈ, ਜੋ ਆਪਣੇ ਜੀਵਨ ਵਿਚ ਵੱਡੀਆਂ ਮੁਸਕਿਲਾਂ ਨਾਲ ਲੜਦਾ ਹੋਇਆ ਆਖਰਕਾਰ ਸਫਲ ਹੋਇਆ ਸੀ। ਡਾ. ਦੁੱਗਲ ਨੇ ਕਿਹਾ ਕਿ ਉਨ੍ਹਾਂ ਦੀ ਜੀਵਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਬਣ ਸਕਦੀ ਹੈ।

ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ 70% ਤੋਂ ਵੱਧ ਮਤਦਾਨ ਦੇ ਟੀਚੇ ਪ੍ਰਾਪਤੀ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਵਾਰ 70 ਪਾਰ ਮੁਹਿੰਮ ਨੂੰ ਵੋਟਰਾਂ ਦੇ ਸਾਰੇ ਵਰਗਾਂ ਤੋਂ ਸਮਰੱਥਨ ਮਿਲ ਰਿਹਾ ਹੈ।

ਪੰਜਾਬ ਵਿੱਚ ਲਗਭਗ 2.14 ਕਰੋੜ ਯੋਗ ਵੋਟਰ ਹਨ, ਜਿਨ੍ਹਾਂ ਵਿੱਚੋਂ 5.38 ਲੱਖ 18-19 ਸਾਲ ਦੇ ਵਰਗ ਵਿੱਚ ਹਨ, ਡਾ. ਦੁੱਗਲ ਨੇ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਫਾਜ਼ਿਲਕਾ ਹਮੇਸ਼ਾ ਸਭ ਤੋਂ ਵੱਧ ਵੋਟਿੰਗ ਵਾਲੇ ਜ਼ਿਲ੍ਹਿਆਂ ਵਿੱਚ ਰਿਹਾ ਹੈ ਅਤੇ ਅਸੀਂ ਸਾਰਿਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਕੇ ਇਸ ਪ੍ਰਤੀਸ਼ਤ ਨੂੰ ਹੋਰ ਅੱਗੇ ਵਧਾਉਣ ਲਈ ਦ੍ਰਿੜ ਹਾਂ।

ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਹੱਦ ਦੀ ਵਰਤੋਂ ਜਰੂਰ ਕਰਨ ਅਤੇ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਭੈਅ ਦੇ ਵੋਟ ਪਾਉਣ ਲਈ ਪੋਲਿੰਗ ਬੂਥ ਤੇ ਆਉਣ।

ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ 7ਵੇਂ ਗੇੜ ਦੀਆਂ ਲੋਕ ਸਭਾ ਚੋਣਾਂ ਦੌਰਾਨ 1 ਜੂਨ ਨੂੰ ਸਿੰਗਲ ਫੇਜ਼ ਵਿੱਚ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ 2024 ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...