Tuesday, September 17, 2024
spot_img
spot_img
spot_img

ਜਿ਼ਲ੍ਹਾ ਅਤੇ ਸੈਸ਼ਨ ਜੱਜ ਫਾਜਿ਼ਲਕਾ ਦੀ ਅਦਾਲਤ ਨੇ ਕਤਲ ਦੇ ਦੋਸ਼ੀ ਨੂੰ ਸੁਣਾਈ ਉਮਰ ਕੈਦ ਦੀ ਸਜਾ

ਯੈੱਸ ਪੰਜਾਬ
ਫਾਜਿ਼ਲਕਾ, 7 ਸਤੰਬਰ, 2024

ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਵੱਲੋਂ ਕਤਲ ਦੇ ਇਕ ਕੇਸ ਵਿਚ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ। ਜਾਣਕਾਰੀ ਅਨੁਸਾਰ ਉਕਤ ਕੇਸ ਵਿਚ ਥਾਣਾ ਵੈਰ ਕੋ ਵਿਚ ਐਫਆਈਆਰ ਨੰਬਰ 15 ਮਿਤੀ 4 ਫਰਵਰੀ 2019 ਅਧੀਨ ਧਾਰਾ 302 ਆਈਪੀਸੀ ਦਰਜ ਕੀਤੀ ਗਈ ਸੀ। ਜਿਸ ਅਨੁਸਾਰ ਦੋਸ਼ੀ ਹਰਜਿੰਦਰ ਸਿੰਘ ਅਤੇ ਹਰਮੀਤ ਸਿੰਘ ਵਾਸੀ ਪਿੰਡ ਕਾਠਗੜ ਤਹਿਸੀਲ ਜਲਾਲਾਬਾਦ ਜਿਲ੍ਹਾ ਫਾਜਿਲਕਾ ਨੇ ਪਿੰਡ ਦੇ ਇਕ ਜਗਦੀਸ਼ ਸਿੰਘ ਨਾਂਅ ਦੇ ਮੁੰਡੇ ਨੂੰ ਮਾਰ ਦਿੱਤਾ ਸੀ।

ਉਪਲਬੱਧ ਸਬੂਤਾਂ ਦੇ ਅਧਾਰ ਤੇ ਮਾਣਯੋਗ ਜਿ਼ਲਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਦੋਸ਼ੀ ਨੂੰ ਉਮਰ ਕੈਦ ਦੀ ਸਜਾ ਅਤੇ 10 ਹਜਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਇਕ ਸਾਲ ਹੋਰ ਜ਼ੇਲ੍ਹ ਵਿਚ ਰਹਿਣਾ ਪਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ