Monday, May 20, 2024

ਵਾਹਿਗੁਰੂ

spot_img
spot_img

FBI ਸੈਕਰਾਮੈਂਟੋ ਨੇ ਫਿਰੌਤੀ ਮੰਗਣ ਦੇ ਮਾਮਲਿਆਂ ਵਿੱਚ ਭਾਰਤੀਆਂ ਸਮੇਤ ਆਮ ਲੋਕਾਂ ਨੂੰ ਅੱਗੇ ਆ ਕੇ ਰਿਪੋਰਟ ਲਿਖਵਾਉਣ ਦੀ ਕੀਤੀ ਅਪੀਲ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ ,ਕੈਲੀਫੋਰਨੀਆ, 11 ਮਈ, 2024

ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ ਬੀ ਆਈ) ਦੇ ਸੈਕਰਾਮੈਂਟੋ ਖੇਤਰੀ ਦਫਤਰ ਨੇ ਇਕ ਜਨਤਿਕ ਬਿਆਨ ਵਿਚ ਫਿਰੌਤੀ ਮਾਮਲੇ ਜੋ ਪਰਿਵਾਰਕ ਮੈਂਬਰਾਂ ਜਾਂ ਭਾਰਤੀ ਕਾਰੋਬਾਰੀਆਂ ਨੂੰ ਪ੍ਰਭਾਵਿਤ ਕਰ ਰਹੇ ਹਨ, ਬਾਰੇ ਚਿਤਾਵਨੀ ਜਾਰੀ ਕੀਤੀ ਹੈ।

ਬਿਆਨ ਵਿਚ ਕਿਹਾ ਹੈ ਕਿ ਐਫ ਬੀ ਆਈ ਦਾ ਖੇਤਰੀ ਦਫਤਰ ਆਪਣੇ ਸਮੁੱਚੇ 34-ਕਾਊਂਟੀ ਖੇਤਰ ਵਿਚ ਅਨੇਕਾਂ ਮਾਮਲਿਆਂ ‘ਤੇ ਨਜਰ ਰਖ ਰਿਹਾ ਹੈ, ਜਿਨਾਂ ਮਾਮਲਿਆਂ ਵਿਚ ਲੋਕਾਂ ਨੂੰ ਫਿਰੌਤੀ ਲਈ ਨਿਸ਼ਾਨਾ ਬਣਾਇਆ ਗਿਆ ਹੈ ਤੇ ਅਜਿਹਾ ਨਾ ਕਰਨ ਦੀ ਹਾਲਤ ਵਿਚ ਹਿੰਸਾ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।

ਸਮਝਿਆ ਜਾਂਦਾ ਹੈ ਕਿ ਇਨਾਂ ਅਪਰਾਧਕ ਕਾਰਵਾਈਆਂ ਬਾਰੇ ਪੁਲਿਸ ਕੋਲ ਕੋਈ ਰਿਪੋਰਟ ਨਹੀਂ ਕੀਤੀ ਗਈ। ਬਿਆਨ ਵਿਚ ਕਿਹਾ ਗਿਆ ਹੈ ਕਿ ਐਫ ਬੀ ਆਈ ਤੇ ਇਸ ਦੇ ਲਾਅ ਇਨਫੋਰਸਮੈਂਟ ਭਾਈਵਾਲ ਲੋਕਾਂ ਨੂੰ ਬੇਨਤੀ ਕਰਦੇ ਹਨ ਕਿ ਉਹ ਅੱਗੇ ਆਉਣ ਤੇ ਰਿਪੋਰਟ ਦਰਜ ਕਰਵਾਉਣ ਤਾਂ ਕਿ ਉਹ ਲੋਕ ਜੋ ਇਹ ਕਥਿੱਤ ਅਪਰਾਧ ਕਰ ਰਹੇ ਹਨ, ਉਨਾਂ ਨੂੰ ਕਟਹਿਰੇ ਵਿਚ ਖੜਾ ਕੀਤਾ ਜਾ ਸਕੇ।

ਐਫ ਬੀ ਆਈ ਸੈਕਰਾਮੈਂਟੋ ਖੇਤਰੀ ਦਫਤਰ ਦੇ ਪ੍ਰਮੁੱਖ ਕਾਰਜਕਾਰੀ ਵਿਸ਼ੇਸ਼ ਏਜੰਟ ਮਾਰਕ ਰੇਮਿਲੀ ਨੇ ਕਿਹਾ ਹੈ ਕਿ ” ਅਸੀਂ ਆਪਣੇ ਭਾਰਤੀ ਮੂਲ ਦੇ ਵਿਅਕਤੀਆਂ ਜਿਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਦੀ ਸੁਰੱਖਿਆ ਤੇ ਆਰਥਕ ਸੁਰੱਖਿਆ ਨੂੰ ਲੈ ਕੇ ਬੇਹੱਦ ਚਿੰਤਤ ਹਾਂ।

ਅਪਰਾਧੀ ਮਿਹਤਨੀ ਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਤੇ ਉਨਾਂ ਕੋਲੋਂ ਫਿਰੌਤੀ ਵਸੂਲਣ ਲਈ ਠੱਗ ਕਿਸਮ ਦੇ ਢੰਗ ਤਰੀਕੇ ਅਪਣਾ ਰਹੇ ਹਨ ਜੋ ਕਿ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ।

ਅਜਿਹੇ ਮਾਮਲਿਆਂ ਦੀ ਸਮੇ ਸਿਰ ਰਿਪੋਰਟ ਕਰਨ ਨਾਲ ਇਨਫੋਰਮੈਂਟ ਏਜੰਸੀਆਂ ਦੀ ਮੱਦਦ ਹੋਵੇਗੀ ਜੋ ਏਜੰਸੀਆਂ ਸਮੇ ਸਿਰ ਕਾਰਵਾਈ ਕਰਕੇ ਕਾਰੋਬਾਰੀ ਭਾਈਚਾਰੇ ਦੀ ਸੁਰੱਖਿਆ ਯਕੀਨੀ ਕਰ ਸਕਦੀਆਂ ਹਨ।” ਐਫ ਬੀ ਆਈ ਨੇ ਹੋਰ ਕਿਹਾ ਹੈ ਕਿ ਹਾਲ ਹੀ ਵਿਚ ਫਿਰੌਤੀ ਲੈਣ ਦੀਆਂ ਕੋਸ਼ਿਸ਼ਾਂ ਹੋਈਆਂ ਹਨ।

ਇਨਾਂ ਮਾਮਲਿਆਂ ਵਿਚ ਵੱਡੀ ਰਕਮ ਮੰਗੀ ਗਈ ਹੈ ਤੇ ਅਜਿਹਾ ਨਾ ਕਰਨ ‘ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਬਿਆਨ ਵਿਚ ਕਿਹਾ ਹੈ ਕਿ ਜੇਕਰ ਕਿਸੇ ਨੂੰ ਫੌਰੀ ਖਤਰਾ ਹੋਵੇ ਤਾਂ ਉਹ ਤੁੰਰਤ ਐਫ ਬੀ ਆਈ ਨਾਲ ਸੰਪਰਕ ਕਰੇ ਜਾਂ 911 ‘ਤੇ ਫੋਨ ਕਰੇ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,115FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...