Monday, May 20, 2024

ਵਾਹਿਗੁਰੂ

spot_img
spot_img

ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਜਿੱਤ ਤੋਂ ਡਰ ਕੇ ਆਪ ਤੇ ਕਾਂਗਰਸ ਨੇ ਅਪਵਿੱਤਰ ਗਠਜੋੜ ਕੀਤਾ: ਪਰਮਬੰਸ ਸਿੰਘ ਰੋਮਾਣਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਅਪ੍ਰੈਲ 12, 2024

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਾਂਗਰਸ ਦੇ ਆਗੂ ਸੁਖਪਾਲ ਖਹਿਰਾ ਵੱਲੋਂ ਉਹਨਾਂ ਖਿਲਾਫ ਮੁਕੱਦਮਾ ਨਾ ਚਲਾਉਣ ਲਈ ਕੀਤੇ ਗੁਪਤ ਸਮਝੌਤੇ ਨੂੰ ਜਨਤਕ ਕਰਨ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ), ਕਾਂਗਰਸ ਤੇ ਭਾਜਪਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਖਿਲਾਫ ਸਾਂਝਾ ਗਠਜੋੜ ਬਣਾ ਰਹੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਲਿਖ ਕੇ ਦਿੱਤਾ ਹੈ ਕਿ ਉਹ 2015 ਦੇ ਨਸ਼ਾ ਤਸਕਰੀ ਕੇਸ ਵਿਚ ਸੁਖਪਾਲ ਖਹਿਰਾ ਦੇ ਖਿਲਾਫ ਕਾਰਵਾਈ ਨਹੀਂ ਕਰੇਗੀ।

ਉਹਨਾਂ ਕਿਹਾ ਕਿ ਭਾਵੇਂ ਆਪ ਸਰਕਾਰ ਨੇ ਕੇਸ ਦੀ ਮੁੜ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਹੈ ਤੇ ਉਸਨੇ ਖਹਿਰਾ ਖਿਲਾਫ ਢੁਕਵੇਂ ਸਬੂਤ ਹੋਣ ਦਾ ਦਾਅਵਾ ਕੀਤਾ ਹੈ।

ਸਰਦਾਰ ਰੋਮਾਣਾ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਸੁਪਰੀਮ ਕੋਰਟ ਵਿਚ ਨਸ਼ਾ ਤਸਕਰ ਦਾ ਬਚਾਅ ਕਿਉਂ ਕਰ ਰਹੇ ਹਨ ? ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾ ਹੈ ਜਦੋਂ ਖਹਿਰਾ ਦੇ ਖਿਲਾਫ ਦਰਜ ਚਾਰਜਸ਼ੀਟ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਉਹਨਾਂ ਨੇ ਨਸ਼ਾ ਤਸਕਰ ਗੁਰਦੇਵ ਸਿੰਘ ਨੂੰ 78 ਵਾਰ ਫੋਨ ਕੀਤਾ ਤੇ ਆਪਣੀ ਆਮਦਨ ਨਾਲੋਂ ਵੱਧ ਸਰੋਤਾਂ 6.50 ਕਰੋੜ ਰੁਪਏ ਖਰਚ ਕੀਤੇ।

ਸਰਦਾਰ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਭ ਕੁਝ ਤਾਂ ਹੀ ਸੰਭਵ ਹੈ ਜਦੋਂ ਇੰਡੀਆ ਗਠਜੋੜ ਵਿਚ ਆਪ ਭਾਈਵਾਲ ਹੈ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਖੁਦ ਸ੍ਰੀਮਤੀ ਸੋਨੀਆ ਗਾਂਧੀ ਦੇ ਸੋਹਲੇ ਗਾਏ ਹਨ ਤੇ ਉਹਨਾਂ ਕਾਂਗਰਸੀਆਂ ਦੀ ਵੀ ਤਾਰੀਫ ਕੀਤੀ ਹੈ ਜਿਹਨਾਂ ਨਾਲ ਉਹਨਾਂ ਹਾਲ ਹੀ ਵਿਚ ਦਿੱਲੀ ਵਿਚ ਸਟੇਜ ਸਾਂਝੀ ਕੀਤੀ ਸੀ।

ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਦਿੱਲੀ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਚ ਆਪ ਦਾ ਕਾਂਗਰਸ ਨਾਲ ਗਠਜੋੜ ਹੈ।

ਉਹਨਾਂ ਕਿਹਾ ਕਿ ਪੰਜਾਬ ਵਿਚ ਭਾਵੇਂ ਅਧਿਕਾਰਤ ਤੌਰ ’ਤੇ ਗਠਜੋੜ ਨਹੀਂ ਹੋ ਸਕਿਆ ਪਰ ਪੰਜਾਬ ਵਿਚ ਆਪ ਸਰਕਾਰ ਨੇ ਸ੍ਰੀ ਸੁਖਪਾਲ ਖਹਿਰਾ ਦੀ ਮਦਦ ਦਾ ਫੈਸਲਾ ਕੀਤਾ ਹੈ ਜੋ ਸੰਗਰੂਰ ਤੋਂ ਚੋਣ ਲੜਨਾ ਚਾਹੁੰਦੇ ਹਨ ਤੇ ਪੰਜਾਬ ਸਰਕਾਰ ਉਹਨਾਂ ਖਿਲਾਫ ਨਸ਼ਾ ਤਸਕਰੀ ਕੇਸ ਵਿਚ ਕਾਰਵਾਈ ਕਰਨ ਤੋਂ ਇਨਕਾਰੀ ਹੈ।

ਉਹਨਾਂ ਕਿਹਾ ਕਿ ਬਦਲੇ ਵਿਚ ਆਪ ਨੂੰ ਕਾਂਗਰਸ ਚੋਣਵੀਂਆਂ ਸੀਟਾਂ ’ਤੇ ਮਦਦ ਕਰੇਗੀ।ਸਰਦਾਰ ਰੋਮਾਣਾ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਇਸ ਮਾਮਲੇ ’ਤੇ ਬਣੇ ਹਾਲਾਤ ’ਤੇ ਆਪਣੀ ਟਿੱਪਣੀ ਕਰਨ।

ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਆਪ ਵਿਧਾਨ ਸਭਾ ਵਿਚ ਆਖਿਆ ਸੀ ਕਿ 2015 ਦੇ ਨਸ਼ਾ ਤਸਕਰੀ ਕੇਸ ਵਿਚ ਫਸ ਜਾਣ ਦੇ ਬਾਵਜੂਦ ਸ੍ਰੀ ਖਹਿਰਾ ਦੇ ਖਿਲਾਫ ਕਾਰਵਾਈ ਇਸ ਕਰ ਕੇ ਨਹੀਂ ਹੋਈ ਕਿਉਂਕਿ ਸ੍ਰੀ ਖਹਿਰਾ ਨੇ ਪਿਛਲੀ ਕਾਂਗਰਸ ਸਰਕਾਰ ਵਿਚ ਆਪਣੇ ਪ੍ਰਭਾਵ ਦੀ ਵਰਤੋਂ ਕੀਤੀ ਤੇ ਨਿਆਂ ਤੋਂ ਬਚਦੇ ਰਹੇ ਅਤੇ ਉਹਨਾਂ ਜ਼ੋਰ ਦੇ ਕੇ ਆਖਿਆ ਕਿ ਹੁਣ ਵੀ ਉਹਨਾਂ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ।

ਸਰਦਾਰ ਰੋਮਾਣਾ ਨੇ ਕਿਹਾ ਕਿ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਵੀ ਸ੍ਰੀ ਖਹਿਰਾ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਸਾਰੇ ਨਸ਼ਾ ਤਸਕਰਾਂ ਨੂੰ ਜੇਲ੍ਹ ਜਾਣਾ ਪਵੇਗਾ।

ਸਰਦਾਰ ਰੋਮਾਣਾ ਨੇ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ’ਤੇ ਆਪਣਾ ਸਟੈਂਡ ਜਨਤਕ ਕਰਨ ਲਈ ਵੀ ਆਖਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਅਕਸਰ ਸਹੁੰ ਚੁੱਕਦੇ ਹਨ ਕਿ ਉਹ ਭ੍ਰਿਸ਼ਟਾਚਾਰੀਆਂ ਦੇ ਖਿਲਾਫ ਕਾਰਵਾਈ ਕਰਨਗੇ ਪਰ ਅਸਲਤ ਵਿਚ ਉਹ ਆਪਣੇ ਵਿਰੋਧੀਆਂ ਨਾਲ ਸਮਝੌਤੇ ਵਾਸਤੇ ਇਸਨੂੰ ਇਕ ਯੰਤਰ ਵਜੋਂ ਵਰਤਦੇ ਹਨ।

ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਸੀ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ ਆਰ ਟੀ ਸੀ ਦੀਆਂ ਬੱਸਾਂ ਨੂੰ ਰਾਜਸਥਾਨ ਤੋਂ ਬਾਡੀਆਂ ਲਗਵਾਉਣ ਦੇ ਭ੍ਰਿਸ਼ਟਾਚਾਰ ਦੀ ਫਾਈਲ ਉਹਨਾਂ ਕੋਲ ਹੈ ਪਰ ਹੁਣ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਸ੍ਰੀ ਭਗਵੰਤ ਮਾਨ ਦਾ ਸ੍ਰੀ ਰਾਜਾ ਵੜਿੰਗ ਨਾਲ ਗੁਪਤ ਸਮਝੌਤਾ ਹੋ ਗਿਆ ਹੈ।

ਸਰਦਾਰ ਰੋਮਾਣਾ ਨੇ ਪੰਜਾਬੀਆਂ ਨੂੰ ਆਖਿਆ ਕਿ ਉਹ ਦਿੱਲੀ ਆਧਾਰਿਤ ਪਾਰਟੀਆਂ ਤੋਂ ਸੁਚੇਤ ਰਹਿਣ ਜੋ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਨੂੰ ਰੋਕਣਾ ਚਾਹੁੰਦੀਆਂ ਹਨ।

ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸਿਧਾਂਤਾਂ ’ਤੇ ਡੱਟ ਕੇ ਸਟੈਂਡ ਲੈਣ ਅਤੇ ਭਾਜਪਾ ਨਾਲ ਗਠਜੋੜ ਨਾ ਕਰਨ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਭਾਜਪਾ ਨੇ ਸਿੱਖ ਕੌਮ ਤੇ ਪੰਜਾਬ ਦੇ ਮੁੱਦਿਆਂ ਦਾ ਕੋਈ ਹੱਲ ਨਹੀਂ ਕੱਢਿਆ, ਇਸੇ ਕਾਰਨ ਸਮਝੌਤਾ ਕਰਨਾ ਵਾਜਬ ਨਹੀਂ ਸੀ ਤੇ ਇਸ ਗੱਲ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...