Tuesday, February 18, 2025
spot_img
spot_img
spot_img
spot_img

Ferozepur ਵਿਖੇ ਦੋ ਰੋਜ਼ਾ ਰਾਜ ਪੱਧਰੀ Basant Mela ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਯੈੱਸ ਪੰਜਾਬ
ਚੰਡੀਗੜ੍ਹ/ਫਿਰੋਜ਼ਪੁਰ, 28 ਜਨਵਰੀ, 2025

Ferozepur ਦੀ Shaheed Bhagat Singh State University ਵਿਖੇ ਦੋ ਰੋਜ਼ਾ ਰਾਜ ਪੱਧਰੀ Basant Mela ਯਾਦਗਾਰੀ ਹੋ ਨਿੱਬੜਿਆ ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ। ਇਸ ਬਸੰਤ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਰਾਜ ਵਾਸੀਆਂ ਵੱਲੋਂ ਮੇਲੇ ਦਾ ਭਰਪੂਰ ਆਨੰਦ ਮਾਨਿਆ।

ਇਸ ਮੌਕੇ ਵਿਧਾਇਕ Ferozepur ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਭੁੱਲਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਫ਼ਲ ਬਸੰਤ ਮੇਲੇ ਦੀ ਵਧਾਈ ਦਿੱਤੀ। ਉਨ੍ਹਾਂ ਵਲੋਂ ਇਸ ਰਾਜ ਪੱਧਰੀ ਬਸੰਤ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਅਧਿਕਾਰੀਆਂ, ਕਰਮਚਾਰੀਆਂ ਅਤੇ ਸਵੈ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਵੀ ਕੀਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫਿਰੋਜ਼ਪੁਰ ਵਿੱਚ ਸੱਭਿਆਚਾਰ ਅਤੇ ਸੈਰ ਸਪਾਟੇ ਨੂੰ ਵਧਾਵਾ ਦੇਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ। ਇਸੇ ਮੰਤਵ ਲਈ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਵਿਖੇ ਬਸੰਤ ਪੰਚਮੀ ਦਾ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਹੁਣ ਹਰ ਪੱਖੋ ਅੱਗੇ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਇਸ ਲਈ ਵਧਾਈ ਦਾ ਪਾਤਰ ਦੱਸਿਆ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਅਤੇ ਜ਼ਿਲਾ ਵਾਸੀਆਂ ਨੂੰ ਇਸ ਰਾਜ ਪੱਧਰੀ ਬਸੰਤ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਫਿਰੋਜ਼ਪੁਰ ਦਾ ਬਸੰਤ ਪੂਰੇ ਵਿਸ਼ਵ ਵਿੱਚ ਮਸ਼ਹੂਰ ਹੈ ਤੇ ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਦੇ ਨੌਜਵਾਨਾਂ ਦੀ ਰੁਚੀ ਨੂੰ ਦੇਖਦਿਆਂ ਅਤੇ ਪਤੰਗਬਾਜੀ ਪ੍ਰਤੀ ਪ੍ਰੋਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ਿਲਾ ਫਿਰੋਜ਼ਪੁਰ ਵਿੱਚ ਇਹ ਨਿਵੇਕਲੀ ਪਹਿਲ ਕਦਮੀ ਕੀਤੀ ਗਈ ਹੈ।

ਉਨਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਅਤੇ ਫਿਰੋਜ਼ਪੁਰ ਦਾ ਨਾਂ ਪੂਰੀ ਦੁਨੀਆਂ ਵਿੱਚ ਜਾਣਿਆ ਜਾਵੇਗਾ ਕਿਉਂਕਿ ਰਾਜ ਪੱਧਰੀ ਬਸੰਤ ਮੇਲੇ ਵਿੱਚ ਫਿਰੋਜ਼ਪੁਰ ਹੀ ਨਹੀਂ ਸਗੋਂ ਦੇਸ਼ ਵਿਦੇਸ਼ ਦੇ ਨੌਜਵਾਨਾਂ ਨੇ ਭਾਗ ਲੈ ਕੇ ਆਪਣੀ ਪਤੰਗਬਾਜ਼ੀ ਦੀ ਕਲਾ ਦਾ ਪ੍ਰਦਰਸ਼ਨ ਕੀਤਾ ਹੈ।

ਉਹਨਾਂ ਦੱਸਿਆ ਕਿ ਸਭ ਤੋਂ ਵੱਡਾ ਪਤੰਗਬਾਜ ਵਿੱਚ ਭਾਰਤ ਭੂਸ਼ਨ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਲੜਕੇ ਆਦਿਤਿਆ ਅਤੇ ਲੜਕੀ ਕੀਰਤੀ ਅਤੇ 10 ਸਾਲ ਤੋਂ ਉਪਰ ਉਮਰ ਦੇ ਵਰਗ ਵਿਚ ਲੜਕੇ ਜਗਜੀਤ ਅਤੇ ਲੜਕੀ ਪ੍ਰੇਰਨਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਨ੍ਹਾਂ ਨੂੰ ਨਕਦ ਇਨਾਮ ਵੰਡੇ ਗਏ੍ਟ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੁਬੇ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਯਤਨਾਂ ਸਦਕਾ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਮੇਲੇ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਪ੍ਰਸਿੱਧ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਨੇ ਮਕਬੂਲ ਗੀਤਾਂ ਰਾਹੀਂ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।

ਹੋਰ ਪੰਜਾਬੀ ਲੋਕ ਗਾਇਕਾਂ ਵਲੋਂ ਆਪਣੇ ਸ੍ਰੋਤਿਆਂ ਦਾ ਮੰਨੋਰਜਨ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭੰਗੜਾ,ਲੋਕ ਨਾਚਾਂ ਆਦਿ ਦੀ ਪੇਸ਼ਕਾਰੀ ਕੀਤੀ ਗਈ। ਜਿਸ ਦਾ ਸਮੂਹ ਹਾਜ਼ਰੀਨ ਨੇ ਤਾੜੀਆਂ ਮਾਰ ਦੇ ਹੌਸਲਾ ਅਫ਼ਜਾਈ ਕੀਤੀ ਗਈ। ਫਿਰੋਜ਼ਪੁਰ ਦੇ ਉਭਰਦੇ ਕਲਾਕਾਰਾਂ ਨੇ ਵੀ ਆਪਣੇ ਗੀਤਾਂ ਰਾਹੀਂ ਹਾਜ਼ਰ ਸਰੋਤਿਆਂ ਦਾ ਮਨ ਮੋਹਿਆ। ਮੇਲੇ ਵਿੱਚ ਖੂਨਦਾਨ ਕੈੰਪ ਵੀ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਉਤਸ਼ਾਹ ਨਾਲ ਖੂਨਦਾਨ ਕੀਤਾ ਗਿਆ੍ਟ

ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਅਧਿਕਾਰੀ ਅਤੇ ਵੱਖ -ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਐਨ.ਜੀ.ਓਜ਼. ਦੇ ਨੁਮਾਇੰਦੇ ਤੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ