Sunday, June 2, 2024

ਵਾਹਿਗੁਰੂ

spot_img
spot_img

ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ: CM ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ

- Advertisement -

ਯੈੱਸ ਪੰਜਾਬ
ਕੁਰੂਕਸ਼ੇਤਰ/ਚੰਡੀਗੜ੍ਹ, 18 ਮਈ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਪੂੰਡਰੀ ਵਿਧਾਨ ਸਭਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਗੂਹਲਾ, ਪੇਹਵਾ ਅਤੇ ਰਾਦੌਰ ਵਿੱਚ ‘ਆਪ’ ਉਮੀਦਵਾਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਵੀ ਕੀਤਾ।

ਰੋਡ ਸ਼ੋਅ ਵਿੱਚ ਕੁਰੂਕਸ਼ੇਤਰ ਲੋਕ ਸਭਾ ਦੇ ਸਾਰੇ ਪਿੰਡਾਂ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਅਤੇ ਸਮਰਥਕ ਪੁੱਜੇ। ਸਮਰਥਕਾਂ ਦੀ ਭਾਰੀ ਭੀੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਹਜ਼ਾਰਾਂ ਦੀ ਗਿਣਤੀ ‘ਚ ਇਕੱਠੇ ਹੋਏ ਲੋਕਾਂ ਨੇ ਇੰਡੀਆ ਗੱਠਜੋੜ ਨੂੰ ਜਿਤਾਉਣ ਦਾ ਪ੍ਰਣ ਲਿਆ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਸਾਡੇ ਦੇਸ਼ ਨੂੰ ਬਚਾਉਣ ਲਈ ਚੋਣ ਹੈ। ਦੇਸ਼ ਅਜਿਹੇ ਮੋੜ ‘ਤੇ ਹੈ ਕਿ ਜਾਂ ਤਾਂ ਦੇਸ਼ ਤਾਨਾਸ਼ਾਹੀ ਵੱਲ ਵਧੇਗਾ ਜਾਂ ਲੋਕਤੰਤਰੀ ਤੌਰ ‘ਤੇ ਚੁਣੇ ਗਏ ਲੋਕ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨਗੇ। ਦੇਸ਼ ਜਾਂ ਤਾਂ ਉਸ ਪਾਰਟੀ ਦੇ ਹੱਥਾਂ ਵਿੱਚ ਆ ਜਾਵੇਗਾ ਜੋ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਜਾਂ ਫਿਰ ਉਨ੍ਹਾਂ ਪਾਰਟੀਆਂ ਦੇ ਹੱਥਾਂ ਵਿੱਚ ਆ ਜਾਵੇਗਾ ਜੋ ਦੇਸ਼ ਦੀ ਤਰੱਕੀ ਚਾਹੁੰਦੇ ਹਨ। ਇਸ ਲਈ ਇਹ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ।

ਮਾਨ ਨੇ ਕਿਹਾ ਕਿ ਭਾਜਪਾ ਆਗੂ ਕਹਿੰਦੇ ਹਨ ਕਿ ਸਾਨੂੰ 400 ਤੋਂ ਵੱਧ ਸੀਟਾਂ ਦਿਓ ਤਾਂ ਅਸੀਂ ਸੰਵਿਧਾਨ ਬਦਲ ਦਿਆਂਗੇ। ਜੇਕਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਲਿਖੇ ਸੰਵਿਧਾਨ ਨੂੰ ਬਦਲ ਦਿੱਤਾ ਗਿਆ ਤਾਂ ਦੇਸ਼ ਵਿੱਚ ਚੋਣਾਂ ਨਹੀਂ ਹੋਣਗੀਆਂ ਅਤੇ ਫਿਰ ਰੂਸ ਵਰਗੇ ਹਾਲਾਤ ਬਣ ਜਾਣਗੇ, ਜਿੱਥੇ ਪੁਤਿਨ ਦੇ ਖ਼ਿਲਾਫ਼ ਕੋਈ ਖੜ੍ਹਾ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਹੰਕਾਰ ਵਿਚ ਐਨੇ ਅੰਨ੍ਹੇ ਹੋ ਗਏ ਹਨ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਇਹ ਦੇਸ਼ ਕਿਸੇ ਦੇ ਬਾਪ ਦੀ ਜਾਇਦਾਦ ਨਹੀਂ ਹੈ। ਇਹ ਦੇਸ਼ 140 ਕਰੋੜ ਲੋਕਾਂ ਦਾ ਦੇਸ਼ ਹੈ।

ਸਾਡੇ ਪੁਰਖਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਇਹ ਦੇਸ਼ ਸਾਨੂੰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਚੰਦਰਸ਼ੇਖਰ ਆਜ਼ਾਦ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਲਈ ਲੜਾਈ ਲੜੀ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਫਿਰ ਸਾਨੂੰ ਇਹ ਦੇਸ਼ ਮਿਲਿਆ।

ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਦੀ ਬਹੁਤ ਵੱਡੀ ਕੀਮਤ ਚੁਕਾਉਣੀ ਪਈ ਹੈ। ਬਟਵਾਰੇ ਵਿੱਚ 10 ਲੱਖ ਲੋਕ ਮਾਰੇ ਗਏ ਜੋ ਸਾਡੇ ਚਾਚੇ, ਮਾਮੇ ਅਤੇ ਨਾਨਾ-ਨਾਨੀ ਸਨ। ਇਸ ਲਈ ਇਸ ਆਜ਼ਾਦੀ ਨੂੰ ਬਚਾਉਣ ਲਈ ਅੱਜ ਵੀ ਹਰਿਆਣੇ ਅਤੇ ਪੰਜਾਬ ਦੇ ਨੌਜਵਾਨ ਸੀਨੇ ਉੱਚੇ ਕਰਕੇ ਸਰਹੱਦਾਂ ‘ਤੇ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਭੁਲੇਖੇ ਵਿੱਚ ਨਹੀਂ ਰਹਿਣਾ ਚਾਹੀਦਾ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਪਾ ਕੇ ਪਾਰਟੀ ਨੂੰ ਤੋੜ ਦੇਣਗੇ ਜਾਂ ਕਿਸੇ ਵੀ ਪਾਰਟੀ ਦੇ ਬੈਂਕ ਖਾਤੇ ਨੂੰ ਫਰੀਜ਼ ਕਰਕੇ ਉਸ ਦੀ ਆਵਾਜ਼ ਨੂੰ ਬੰਦ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਇਸ ਵਾਰ ਦਿੱਲੀ ਅਤੇ ਹਰਿਆਣਾ ਵਿੱਚ 25 ਮਈ ਨੂੰ ਵੋਟਿੰਗ ਹੈ, ਜੋ ਨਾਅਰਾ ਦਿੱਲੀ ਵਿੱਚ ਦਿੱਤਾ ਜਾ ਰਿਹਾ ਹੈ- 25 ਮਈ, ਭਾਜਪਾ ਗਈ, ਇਹ ਨਾਅਰਾ ਹਰਿਆਣਾ ਵਿੱਚ ਵੀ ਦਿਓ। ਪਹਿਲੇ ਚਾਰ ਪੜਾਵਾਂ ਵਿੱਚ ਭਾਜਪਾ ਨੂੰ ਪਤਾ ਲੱਗ ਗਿਆ ਹੈ ਕਿ ਉਹ 400 ਦਾ ਅੰਕੜਾ ਵੀ ਪਾਰ ਨਹੀਂ ਕਰ ਰਹੇ ਹਨ। ਜਦੋਂ ਪੀਐਮ ਮੋਦੀ ਨੂੰ ਪਤਾ ਲੱਗਾ ਕਿ ਉਹ ਹਾਰ ਰਹੇ ਹਨ ਤਾਂ ਉਨ੍ਹਾਂ ਨੇ ਧਮਕੀ ਭਰੇ ਭਾਸ਼ਣ ਦੇਣੇ ਸ਼ੁਰੂ ਕਰ ਦਿੱਤੇ।

ਉਨ੍ਹਾਂ ਕਿਹਾ ਕਿ ਮੈਂ ਢਾਈ ਸਾਲ ਤੋਂ ਪੰਜਾਬ ਦਾ ਮੁੱਖ ਮੰਤਰੀ ਹਾਂ ਅਤੇ ਅਰਵਿੰਦ ਕੇਜਰੀਵਾਲ ਅੱਠ ਸਾਲ ਤੋਂ ਦਿੱਲੀ ਦੇ ਮੁੱਖ ਮੰਤਰੀ ਹਨ। ਅਸੀਂ ਆਪਣੇ ਕੰਮਾਂ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ। ਅਸੀਂ ਨਾਮ ਦੀ ਨਹੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਮੈਂ ਸਿਰਫ਼ ਢਾਈ ਸਾਲਾਂ ਵਿੱਚ 43 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਅੱਜ ਪੰਜਾਬ ਦੇ 90% ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਇੱਕ ਮੁੰਡਾ ਸਾਡੇ ਘਰ ਕੰਮ ਕਰਦਾ ਹੈ, ਪਿੰਡ ਵਿੱਚ ਉਸਦੇ ਘਰ ਦਾ ਬਿਜਲੀ ਦਾ ਬਿੱਲ -40 ਰੁਪਏ ਆਇਆ। ਜੇਕਰ ਇਰਾਦਾ ਸਾਫ਼ ਹੋਵੇ ਤਾਂ ਸਥਿਤੀ ਬਦਲ ਸਕਦੀ ਹੈ। ਜਦੋਂ ਕਿ ਭਾਜਪਾ ਨੇ ਤੇਲ, ਰੇਲ, ਭੇਲ, ਏਅਰਪੋਰਟ ਅਤੇ ਐਲ.ਆਈ.ਸੀ. ਸਭ ਵੇਚ ਦਿੱਤੇ। ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ਥਰਮਲ ਪਲਾਂਟ ਖ਼ਰੀਦਿਆ ਹੈ। ਹੁਣ ਪੰਜਾਬ ਵਿੱਚ ਖੇਤੀ ਬਿਜਲੀ ਵੀ ਮੁਫ਼ਤ ਹੈ।

ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੀ ਮਜਬੂਰੀ ਨੂੰ ਉਨ੍ਹਾਂ ਦੀ ਮਰਜ਼ੀ ‘ਚ ਬਦਲਣਾ ਚਾਹੁੰਦਾ ਹਾਂ। ਅੱਜ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣਾ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਤੁਹਾਡੀ ਮਜਬੂਰੀ ਹੈ, ਕਿਉਂਕਿ ਤੁਹਾਨੂੰ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਭਰੋਸਾ ਨਹੀਂ ਹੈ। ਇਸ ਲਈ ਮੈਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਐਨਾ ਵਧੀਆ ਬਣਾਉਣਾ ਚਾਹੁੰਦਾ ਹਾਂ ਕਿ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਦੀ ਚੋਣ ਕਰਨਾ ਆਮ ਲੋਕਾਂ ਦੀ ਚੋਣ ਹੋਵੇ, ਨਾ ਕਿ ਕੋਈ ਮਜਬੂਰੀ।

ਉਨ੍ਹਾਂ ਕਿਹਾ ਕਿ ਅਸੀਂ ਜ਼ਮੀਨ ਨਾਲ ਜੁੜੇ ਲੋਕ ਹਾਂ। ਅਸੀਂ ਜਾਣਦੇ ਹਾਂ ਕਿ ਮੁਸ਼ਕਲਾਂ ਕੀ ਹਨ। ਜਿਹੜੇ ਸੋਨੇ ਦੇ ਚਮਚੇ ਨਾਲ ਪੈਦਾ ਹੋਏ ਸਨ, ਉਨ੍ਹਾਂ ਨੂੰ ਕੀ ਪਤਾ? ਪੰਜਾਬ ਵਿੱਚ ਅਕਾਲੀ ਦਲ ਵਾਲੇ ਕਹਿੰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ।

ਅੱਜ ਉਨ੍ਹਾਂ ਕੋਲ 25 ਸੀਟਾਂ ਵੀ ਨਹੀਂ ਹਨ, ਸਿਰਫ਼ ਦੋ ਸੀਟਾਂ ਹਨ। ਜਮਹੂਰੀਅਤ ਵਿੱਚ ਲੋਕ ਜਿਸ ਨੂੰ ਚਾਹੁਣ ਗੱਦੀ ‘ਤੇ ਬਿਠਾ ਸਕਦੇ ਹਨ ਅਤੇ ਜਿਸ ਨੂੰ ਚਾਹੁਣ ਫ਼ਰਸ਼ ‘ਤੇ ਬਿਠਾ ਸਕਦੇ ਹਨ। ਹਰਿਆਣਾ ਅਤੇ ਪੰਜਾਬ ਦੇ ਕਿਸਾਨ ਦੇਸ਼ ਦਾ ਪੇਟ ਪਾਲਦੇ ਹਨ। ਪਰ ਜਦੋਂ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਭਾਜਪਾ ਵਾਲੇ ਉਨ੍ਹਾਂ ਦੇ ਰਾਹ ਵਿੱਚ ਮੇਖ਼ਾਂ ਲਗਾ ਦਿੰਦੇ ਹਨ। ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਨਾਲ ਗੱਲ ਵੀ ਨਹੀਂ ਕਰਦੇ।

ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਹਨ ਕਿ ਸਿਲੰਡਰ 100 ਰੁਪਏ ਸਸਤਾ ਹੋ ਗਿਆ ਹੈ, ਪਰ ਉਹ ਇਹ ਨਹੀਂ ਦੱਸਦੇ ਕਿ 1100 ਰੁਪਏ ਮਹਿੰਗਾ ਕਿਸ ਨੇ ਕੀਤਾ? ਇਸ ਲਈ ਬੈਲਟ ਬਾਕਸ ‘ਤੇ ਇੰਡੀਆ ਗੱਠਜੋੜ ਦਾ ਬਟਨ ਬੇਸ਼ੱਕ ਪੰਜਵੇਂ ਨੰਬਰ ‘ਤੇ ਹੈ, ਪਰੰਤੂ ਆਉਣਾ ਪਹਿਲੇ ਨੰਬਰ ‘ਤੇ ਹੈ। ਇਸ ਵਾਰ ਸਾਨੂੰ ਇੱਕਜੁੱਟ ਹੋ ਕੇ ਦੇਸ਼ ਨੂੰ ਬਚਾਉਣਾ ਹੈ।

ਦੇਸ਼ ਨੂੰ ਲੁੱਟਣ ਵਾਲਿਆਂ ਨੂੰ ਪਹਿਚਾਨਣਾ ਹੋਵੇਗਾ। ਇਸ ਵਾਰ ਹਰਿਆਣਾ ਦੇ ਲੋਕਾਂ ਨੂੰ ਵੀ ਬਦਲਾਅ ਕਰਨਾ ਪਵੇਗਾ। ਦੇਸ਼ ਨੂੰ ਵੇਚਣ ਵਾਲੇ ਅਤੇ ਦੇਸ਼ ਦੇ ਲੋਕਤੰਤਰ ਲਈ ਖ਼ਤਰਾ ਬਣ ਚੁੱਕੇ ਲੋਕਾਂ ਨੂੰ ਹਰਾਉਣਾ ਜ਼ਰੂਰੀ ਹੈ। ਜੇਕਰ ਦੇਸ਼ ਬਚੇਗਾ ਤਾਂ ਹੀ ਪਾਰਟੀਆਂ ਅਤੇ ਲੋਕਤੰਤਰ ਬਚੇਗਾ।

ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ 43 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ, ਕੱਚੇ ਮੁਲਾਜ਼ਮਾਂ ਨੂੰ ਕੀਤਾ ਪੱਕਾ: ਡਾ. ਸੁਸ਼ੀਲ ਗੁਪਤਾ

‘ਆਪ’ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਅਤੇ ਵਪਾਰੀਆਂ ਲਈ ਹਰੀ ਰਜਿਸਟਰੀ ਚਲਾ ਕੇ ਐਨ.ਓ.ਸੀ. ਦੀ ਪਰੇਸ਼ਾਨੀ ਨੂੰ ਦੂਰ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦੇ ਨਾਲ-ਨਾਲ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵੀ ਸ਼ੁਰੂਆਤ ਕੀਤੀ ਹੈ।

- Advertisement -

ਸਿੱਖ ਜਗ਼ਤ

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 103 ਕੁਇੰਟਲ ਕਣਕ ਤੇ 1 ਲੱਖ 11 ਹਜ਼ਾਰ ਰੁਪਏ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 1 ਜੂਨ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103...

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 31 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਚੀਫ਼ ਗੁਰਦੁਆਰਾ ਇੰਸਪੈਕਟਰ ਸ. ਬਲਰਾਜ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਕੁਲਵਿੰਦਰ ਸਿੰਘ, ਸ. ਮੁਕੰਦ ਸਿੰਘ, ਧਰਮ ਪ੍ਰਚਾਰ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,074FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...