Thursday, March 28, 2024

ਵਾਹਿਗੁਰੂ

spot_img
spot_img

ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਅਮਿੱਟ ਯਾਦਾਂ ਬਿਖੇੜਦਾ ਹੋਇਆ ਸਮਾਪਤ

- Advertisement -

First District-level Kavi Sammelan in memory of late Shiv Kumar Batalvi concludes

ਯੈੱਸ ਪੰਜਾਬ

ਬਟਾਲਾ, 26 ਜਨਵਰੀ, 2023 – ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਅਮਿੱਟ ਯਾਦਾਂ ਬਿਖੇੜਦਾ ਸਮਾਪਤ ਹੋ ਗਿਆ। ਅੱਜ ਦੇ ਸ਼ਿਵ ਕੁਮਾਰ ਬਟਾਲੀ ਜਿਲਾ ਪੱਧਰੀ ਕਵੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ. ਹਰਭਜਨ ਸਿੰਘ, ਊਰਜਾ ਤੇ ਲੋਕ ਨਿਰਮਾਣ ਵਿਭਾਗ ਪੰਜਾਬ ਸਰਕਾਰ ਨੇ ਵਿਸ਼ੇਸ ਮਹਿਮਾਨ ਵਜੋਂ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਦੀ ਧਰਮਪਤਨੀ ਸ੍ਰੀਮਤੀ ਸੋਹਿੰਦਰ ਕੋਰ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ ਵੀ ਮੋਜੂਦ ਸਨ।

ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ, ਸਤਿੰਦਰ ਸਿੰਘ ਐਸ.ਐਸ.ਪੀ ਬਟਾਲਾ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਡਾ. ਰਵਿੰਦਰ ਸਿੰਘ ਪ੍ਰਧਾਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ, ਸੰਦੀਪ ਗੁਪਤਾ ਏ.ਈ.ਟੀ.ਸੀ, ਪਾਇਲ ਗੁਪਤਾ, ਪਰਲਜੀਤ ਕੋਰ, ਨਛੱਤਰ ਸਿੰਘ ਕੰਗ, ਮਾਲਕ ਕਿੰਗ ਵਿਲ੍ਹਾ ਬਟਾਲਾ, ਹਰਜੋਤ ਸਿੰਘ ਐਕਸੀਅਨ ਪੀ.ਡਬਲਿਊ.ਡੀ ਵੀ ਮੋਜੂਦ ਸਨ। ਸਮਾਗਮ ਵਿੱਚ ਨਾਮਵਰ ਕਵੀਆਂ, ਵਿਦਿਆਰਥੀਆਂ ਅਤੇ ਸ਼ਿਵ ਕੁਮਾਰ ਬਟਾਵਲੀ ਨੂੰ ਚਾਹੁਣ ਵਾਲਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਕੰਵੀ ਸੰਮੇਲਨ ਵਿੱਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਦੇਸ਼ ਦੀ ਖਾਤਰ ਸ਼ਹੀਦ ਹੋਏ ਸੂਰਬੀਰ ਤੇ ਯੋਧਿਆਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਾਡੇ ਵੱਡੇ ਵਡੇਰਿਆਂ ਨੇ ਦੇਸ਼ ਦੀ ਖਾਤਰ ਆਪਣੀ ਜਾਨਾਂ ਨਿਛਾਵਰ ਕੀਤੀਆਂ, ਅਸੀਂ ਉਨਾਂ ਨੂੰ ਕੋਟਿਨ ਕੋਟਿ ਪ੍ਰਣਾਮ ਕਰਦੇ ਹਾਂ।

 ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅੱਗੇ ਕਿਹਾ ਕਿ ਸ਼ਿਵ ਕੁਮਰ ਬਟਾਲਵੀ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ। ਉਨਾਂ ਇਸ ਮੌਕੇ ਸ਼ਿਵ ਬਟਾਲਵੀ ਦੀਆਂ ਰਚਨਾਵਾਂ ਦੇ ਕੁਝ ਬੰਦ ਵੀ ਪੜ੍ਹੇ।

ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਇਤਹਿਾਸਕ ਅਤੇ ਧਾਰਮਿਕ ਸਥਾਨਾਂ ਦੇ ਸਰਬਪੱਖੀ ਵਿਕਾਸ ਲਈ ਕਾਰਜ ਕਰਵਾਏ ਜਾ ਰਹੇ ਹਨ। ਉਨ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ ਅਤੇ ਸੱਭਿਆਚਾਰ ਤੋਂ ਰੋਜ਼ਗਾਰ ਰਾਹੀਂ ਨੌਕਰੀ ਦੇ ਵਸੀਲੇ ਪੈਦਾ ਕੀਤੇ ਜਾਣ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਬਟਾਲਾ ਵਿਕਾਸ ਦੇ ਕਾਰਜਾਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਮੰਜੂਰ ਹੋ ਗਏ ਅਤੇ 31 ਮਾਰਚ 2023 ਤੱਕ 3 ਕਰੋੜ ਦੀ ਲਾਗਤ ਨਾਲ 132 ਕੇਵੀ ਬਟਾਲਾ ਵਿਖੇ 20 ਮੈਗਾਵਾਟ ਦਾ ਬਿਜਲੀ ਦਾ ਟਰਾਂਸਫਰ ਲਗਾਇਆ ਜਾਵੇਗਾ। ਇਸ ਮੌਕੇ ਉਨਾਂ ਸ਼ਿਵ ਬਟਾਲਵੀ ਕਲਾ ਤੇ ਸੱਭਿਅਚਾਰਕ ਕੇਂਦਰ ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਬਪੱਖੀ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਬਟਾਲਾ ਦੇ ਅਮੀਰ ਸੱਭਿਆਚਾਰ ਨੂੰ ਪਰਫੁੱਲਤ ਕੀਤਾ ਜਾਵੇਗਾ ਤਾਂ ਨੋਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜੀ ਰਹੇ।

ਉਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਕਲਾ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕੀਤੇ ਜਾਣ ਦੀ ਭਰਵੀਂ ਸ਼ਲਾਘਾ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਸਮੇਤ ਵੱਖ-ਵੱਖ ਪ੍ਰਮੁੱਖ ਹਸਤੀਆਂ ਦਾ ਬਟਾਲਾ ਦੀ ਪਵਿੱਤਰ ਧਰਤੀ ਤੇ ਸ਼ਿਵ ਬਟਾਲਵੀ ਯਾਦਗਾਰੀ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਵਿੱਚ ਪੁਹੰਚਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਸ਼ਿਵ ਬਟਾਲਵੀ ਬਟਾਲਾ ਦਾ ਮਹਾਨ ਪੁੱਤਰ ਸੀ ਜਿਸ ਨੇ ਬਟਾਲਾ ਦਾ ਨਾਂਅ ਪੂਰੀ ਦੁਨੀਆਂ ਵਿੱਚ ਪ੍ਰਸਿੱਧ ਕੀਤਾ। ਉਨਾਂ ਡਿਪਟੀ ਕਮਿਸ਼ਨਰ ਗਰਦਾਸਪੁਰ ਦੀ ਅਗਵਾਈ ਹੇਠ ਸੱਭਿਆਚਾਰ ਦੀ ਸੰਭਾਲ ਤੇ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜੋਕੀ ਪੀੜੀ ਨੂੰ ਆਪਣੇ ਸਾਹਿਤ ਨਾਲ ਜੁੜਨਾ ਚਾਹੀਦਾ ਹੈ ਅਤੇ ਸ਼ਿਵ ਬਟਾਲਵੀ ਵਰਗੇ ਸਿਰਮੌਰ ਕਵੀਆਂ ਨੂੰ ਜਰੂਰ ਪੜ੍ਹਨਾ ਚਾਹੀਦਾ ਹੈ। ਸ਼ਿਵ ਕੁਮਾਰ ਬਟਾਲਵੀ ਉਹ ਮਹਾਨ ਸ਼ਾਇਰ ਸੀ ਜਿਸਨੇ ਆਪਣੀਆਂ ਕਵਿਤਾਵਾਂ ਦੇ ਰਾਹੀਂ ਪੰਜਾਬੀ ਮਾਂ ਬੋਲੀ ਨੂੰ ਬਹੁਤ ਉੱਚੇ ਮੁਕਾਮ ਉੱਪਰ ਪਹੁੰਚਾਇਆ ਹੈ। ਉਨਾਂ ਕਿਹਾ ਕਿ ਦੁਨੀਆਂ ਦੇ ਹਰ ਕੋਨੇ ਵਿੱਚ ਸ਼ਿਵ ਨੂੰ ਪਿਆਰ ਕਰਨ ਵਾਲੇ ਮੌਜੂਦ ਹਨ ਅਤੇ ਬਟਾਲਾ ਵਾਸੀਆਂ ਨੂੰ ਇਸ ਗੱਲ ਉੱਪਰ ਹਮੇਸ਼ਾਂ ਮਾਣ ਰਹੇਗਾ ਕਿ ਸ਼ਿਵ ਬਟਾਲਵੀ ਉਨਾਂ ਦੇ ਸ਼ਹਿਰ ਦੇ ਸਨ।

ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਬਟਾਲਾ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਮੰਜੂਰ ਕਰਨ ਤੇ 3 ਕਰੋੜ ਰੁਪਏ ਦੀ ਲਾਗਤ ਨਾਲ 132 ਕੇਵੀ ਬਟਾਲਾ ਵਿਖੇ 20 ਮੈਗਾਵਾਟ ਦਾ ਟਰਾਂਸਫਰ ਜਲਦ ਲਗਾਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਜਦ ਵੀ ਕੈਬਨਿਟ ਮੰਤਰੀ ਹਰਭਜਨ ਸਿੰਘ ਅੱਗੇ ਵਿਕਾਸ ਕਾਰਜ ਕਰਵਾਉਣ ਲਈ ਕੋਈ ਮੰਗ ਕੀਤੀ ਹੈ ਤਾਂ ਉਨਾਂ ਨੇ ਪਹਿਲ ਦੇ ਆਧਾਰ ਤੇ ਉਨਾਂ ਦਾ ਮਾਣ ਰੱਖਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਨੇ ਸ਼ਿਵ ਬਟਾਲਵੀ ਯਾਦਗਰੀ ਪਹਿਲੇ ਜ਼ਿਲਾ ਪੱਧਰੀ ਕਵੀ ਸੰਮੇਲਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਸਮੂਹ ਹਾਜ਼ਰੀਨ ਦਾ ਸਵਾਗਤ ਕਰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਸੱਭਿਆਚਾਰ ਤੇ ਕਲਾ ਨੂੰ ਪ੍ਰਫੁਲਤ ਕਰਨ ਦੇ ਮੰਤਵ ਨਾਲ ਮਹਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਲੜੀਵਾਰ ਸਮਾਗਮ ਕਰਵਾਏ ਜਾਣਗੇ, ਜਿਸ ਦੀ ਸ਼ਰੂਆਤ ਅੱਜ ਕੀਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਨੂੰ ਸਮਰਪਿਤ ਲੜੀਵਾਰ ਸੈਮੀਨਾਰ, ਨਾਟਕ ਅਤੇ ਕਵੀ ਦਰਬਾਰ ਆਦਿ ਕਰਵਾਏ ਜਾਣਗੇ। ਉਨਾਂ ਕਿਹਾ ਕਿ ਗੁਰਦਾਸਪੁਰ ਜਿਲੇ ਦੀ ਧਰਤੀ ਆਪਣੇ ਅੰਦਰ ਅਮੀਰ ਇਤਿਹਾਸਕ ਤੇ ਧਾਰਮਿਕ ਪਿਛੋਕੜ ਸਮੋਈ ਬੈਠੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕਰਕੇ ਅਮੀਰ ਵਿਰਸੇ ਨੂੰ ਸੰਭਾਲਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਸਮਾਗਮ ਵਿੱਚ ਪਹੁੰਚੇ ਸਾਰੇ ਵਿਦਿਆਰਥੀਆਂ , ਅਧਿਆਪਕਾਂ ਤੇ ਪਿ੍ਰੰਸੀਪਲ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਸ਼ਿਵ ਬਟਾਲਵੀ ਦੀ ਯਾਦ ਵਿੱਚ ਕਰਵਾਏ ਕਵੀ ਸੰਮੇਲਨ ਲਈ ਜਿਲਾ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੇ  ਪਿਤਾ ਸਵਰਗਵਾਸੀ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਦਾ ਮਹਾਨ ਸ਼ਾਇਰ ਸ਼ਿਵ ਬਟਾਲਵੀ ਨਾਲ ਬੁਹੁਤ ਪਿਆਰ ਸੀ ਅਤੇ ਉਹ ਆਪ ਵੀ ਸਾਹਿਤ ਨਾਲ ਜੁੜੇ ਹੋਏ ਸਨ। ਉਨਾਂ ਕਿਹਾ ਕਿ ਅੱਜ ਜਿਸ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਇਹ ਜਿਲਾ ਪੱਧਰੀ ਕਵੀ ਸੰਮੇਲਨ ਹੋ ਰਿਹਾ ਹੈ, ਇਸ ਦੀ ਉਸਾਰੀ ਲਈ ਉਨਾਂ ਨੇ ਅਣਥੱਕ ਯਤਨ ਕੀਤੇ ਸਨ।

ਇਸ ਮੌਕੇ ਅੱਜ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਵਿੱਚ ਜ਼ਿਲੇ ਦੇ ਨਾਮਵਰ ਕਵੀ, ਪੰਜਵੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ, ਅੱਠਵੀਂ ਜਮਾਤ ਤੋਂ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀ ਅਤੇ 12ਵੀਂ ਜਮਾਤ ਤੋਂ ਗਰੈਜੂਏਟ ਤੱਕ ਦੇ ਵਿਦਿਆਰਥੀ ਨੇ ਕਵਿਾਤ ਉਚਾਰਨ ਮੁਕਾਬਿਲਆਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਅੱਠਵੀਂ ਜਮਾਤ ਤੱਕ ਦੇ ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ ਸਥਾਨ ਅਮਨਦੀਪ ਕੋਰ ਜਮਾਤ ਸੱਤਵੀਂ , ਸਸਸ ਸਕੂਲ ਰੰਗੜ ਨੰਗਲ ਤੇ ਦੂਜੇ ਨੰਬਰ ਤੇ ਹਾਈ ਸਕੂਲ ਚਾਹਲ ਕਲਾਂ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਰਹੀ। ਬਾਹਰਵੀਂ ਤੱਕ ਦੇ ਮੁਕਾਬਿਲਆਂ ਵਿੱਚ ਸਸਸ ਸਕੂਲ ਚਾਹਲ ਕਲਾਂ ਦੀ 10ਵੀਂ ਜਮਾਤ ਦੀ ਵਿਦਿਆਰਥਣ ਸੁਖਮਨਜੀਤ ਕੋਰ ਪਹਿਲੇ ਨੰਬਰ ਤੇ ਦੂਜੇ ਨੰਬਰ ਤੇ ਸੇਂਟ ਫਰਾਂਸਿਸ ਸਕੂਲ ਬਟਾਲਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਸਹਿਜਦੀਪ ਕੋਰ ਰਹੀ। ਗਰੈਜੂਏਟ ਤੱਕ ਦੇ ਕਵਿਤਾ ਉਚਾਰਣ ਮੁਕਾਬਿਲਆਂ ਸ਼ਾਂਤੀ ਦੇਵੀ ਆਰੀਆਂ ਮਹਿਲਾ ਕਾਲਜ, ਦੀਨਾਨਗਰ ਦੀ ਬੀ.ਏ ਸਮੇਸਟਰ-6 ਦੀ ਵਿਦਿਆਰਥਣ ਚਾਹਤ ਕੁਮਾਰੀ ਪਹਿਲੇ ਨੰਬਰ ਤੇ ਰਹੀ ਤੇ ਐਸ.ਐਸ.ਐਮ ਕਾਲਜ ਦੀਨਾਗਰ ਦੀ ਬੀ.ਏ ਸਮੈਸਟਰ-2 ਦੀ ਵਿਦਿਆਰਥਣ ਟੀਸਾ ਦੂਜੇ ਨੰਬਰ ਤੇ ਰਹੀ। ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ ਤੋਂ ਇਲਾਵਾ ਪ੍ਰਸੰਸਾ ਪੱਤਰ ਦੇ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਜਿੰਨੇ ਵੀ ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਸੀ ਉਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਾਮਨਿਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਕੀਤੀ ਗਈ।

ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਅਤੇ ਉਨਾਂ ਦੀ ਧਰਮਪਤਨੀ ਸ੍ਰੀਮਤੀ ਸੋਹਿੰਦਰ ਕੋਰ ਸਮੇਤ ਪ੍ਰਮੁੱਤ ਸਖਸ਼ੀਅਤਾਂ ਅਤੇ ਨਾਮਵਰ ਕਵੀਆਂ ਨੂੰ ਵੀ ਸਨਾਮਨਿਤ ਕੀਤਾ ਗਿਆ।

ਇਸ ਮੌਕੇ ਲਖਵਿੰਦਰ ਸਿੰਘ ਤਹਿਸੀਲਦਾਰ, ਚੇਅਰਮੈਨ ਨਰੇਸ਼ ਗੋਇਲ, ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਸ/ਪ), ਡਾ ਪਰਮਜੀਤ ਸਿੰਘ ਕਲਸੀ ਜ਼ਿਲਾ ਭਾਸ਼ਾ ਅਫਸਰ, ਰਾਜੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਨਾਮਵਰ ਕਵੀ ਦਵਿੰਦਰ ਦੀਦਾਰ, ਜਸਵੰਤ ਹਾਂਸ, ਅਜੀਤ ਕਮਲ, ਜਾਂ ਰਮਨਦੀਪ ਸਿੰਘ, ਅਨੂਪ ਸਿੰਘ ਗੁਰਮੀਤ ਸਿੰਘ ਲੈਕਚਰਾਰ, ਪੀ.ਸੀ ਪਿਆਸਾ, ਨਿਰਮਲ ਸਿੰਘ ਐਸ.ਡੀ.ਓ, ਜਸਬੀਰ ਸਿੰਘ, ਰਜਿੰਦਰਪਾਲ ਸਿੰਘ ਧਾਲੀਵਾਲ, ਸਮਾਜ ਸੇਵੀ ਯਸ਼ਪਾਲ ਚੌਹਾਨ, ਗੁਰਪ੍ਰੀਤ ਸਿੰਘ ਗਿੱਲ, ਪਿ੍ਰੰਸੀਪਲ ਅਨਿਲ ਸ਼ਰਮਾ, ਚਰਨਜੀਤ ਸਿੰਘ ਜੰਗਰਾਲ, ਨਵਜੋਤ ਸਿੰਘ,  ਸੁਪਰਡੈਂਟ ਸੁੰਦਰ ਦਾਸ, ਸੁਪਰਡੈਂਟ ਨਿਰਮਲ ਸਿੰਘ, ਰਾਜਵਿੰਦਰ ਸਿੰਘ, ਨਵਦੀਪ ਸਿੰਘ, ਵਿੱਕੀ ਚੌਹਾਨ, ਮਾਣਿਕ ਮਹਿਤਾ, ਬਲਜੀਤ ਸਿੰਘ ਨਿੱਕੂ ਹੰਸਪਾਲ ਆਦਿ ਮੋਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...